ਚੰਡੀਗੜ੍ਹ/ਰਾਜਪੁਰਾ : ਰਾਜਪੁਰਾ ਵਿੱਚ ਇੱਕ ਸੀਨੀਅਰ ਪੱਤਰਕਾਰ ਵੱਲੋਂ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪੱਤਰਕਾਰ ਰਮੇਸ਼ ਵੱਲੋਂ ਕਈ ਲੋਕਾਂ ਕੋਲੋਂ ਤੰਗ ਪ੍ਰੇਸ਼ਾਨ ਹੋ ਕੇ ਖੁਦਕੁਸ਼ੀ ਕਰਨ ਬਾਰੇ ਕਿਹਾ ਜਾ ਰਿਹਾ ਹੈ। ਮ੍ਰਿਤਕ ਦੀ ਲਾਸ਼ ਕੋਲੋਂ ਇੱਕ ਸੁਸਾਇਡ ਨੋਟ ਵੀ ਬਰਾਮਦ ਕੀਤਾ ਗਿਆ ਹੈ। ਪੁਲਿਸ ਨੇ ਸੁਸਾਇਡ ਨੋਟ ਨੂੰ ਕਬਜ਼ੇ ਵਿੱਚ ਲੈ ਲਿਆ ਹੈ, ਜਿਸ ਵਿੱਚ ਕਈ ਲੋਕਾਂ ਦੇ ਨਾਂਅ ਦੱਸੇ ਜਾ ਰਹੇ ਹਨ, ਜਿਨ੍ਹਾਂ ਕੋਲੋਂ ਪੱਤਰਕਾਰ ਪ੍ਰੇਸ਼ਾਨ ਸੀ। ਮਾਮਲੇ 'ਚ ਕਾਰਵਾਈ ਕਰਦੇ ਹੋਏ ਰਾਜਪੁਰਾ ਦੇ ਸਾਬਕਾ ਕਾਂਗਰਸੀ ਵਿਧਾਇਕ ਹਰਦਿਆਲ ਕੰਬੋਜ ਅਤੇ ਉਨ੍ਹਾਂ ਦੇ ਪੁੱਤਰ ਮਿਲਤੀ 'ਤੇ ਖੁਦਕੁਸ਼ੀ ਲਈ ਉਕਸਾਉਣ ਦਾ ਮਾਮਲਾ ਦਰਜ ਕੀਤਾ ਗਿਆ ਹੈ। ਅਜੇ ਤੱਕ ਇਸ ਮਾਮਲੇ 'ਚ ਕਿਸੇ ਦੋਸ਼ੀ ਦੀ ਗ੍ਰਿਫਤਾਰੀ ਨਹੀਂ ਹੋਈ ਹੈ।
ਦੱਸਿਆ ਜਾ ਰਿਹਾ ਹੈ ਪੱਤਰਕਾਰ ਰਮੇਸ਼ ਕੁਮਾਰ ਨੇ ਇਥੇ ਸਿ਼ਵਾਜੀ ਪਾਰਕ ਵਿੱਚ ਕੋਈ ਜ਼ਹਿਰੀਲੀ ਚੀਜ਼ ਖਾ ਕੇ ਆਤਮ ਹੱਤਿਆ ਕਰ ਲਈ। ਪੱਤਰਕਾਰ ਵੱਲੋਂ ਖੁਦਕੁਸ਼ੀ ਕਰਨ ਤੋਂ ਪਹਿਲਾਂ ਇੱਕ ਵੀਡੀਓ ਬਣਾ ਕੇ ਸਾਬਕਾ ਕਾਂਗਰਸੀ ਵਿਧਾਇਕ 'ਤੇ ਦੋਸ਼ ਵੀ ਲਾਏ ਗਏ। ਰਮੇਸ਼ ਕੁਮਾਰ ਨੇ ਸਾਬਕਾ ਕਾਂਗਰਸੀ ਵਿਧਾਇਕ ਹਰਦਿਆਲ ਸਿੰਘ ਕੰਬੋਜ *ਤੇ ਦੋਸ਼ ਲਾਉਂਦਿਆਂ ਕਿਹਾ ਕਿ ਕੰਬੋਜ ਨੇ ਉਸ ਦੀ ਦੁਕਾਨ 'ਤੇ ਕਬਜ਼ਾ ਕਰਵਾ ਕੇ ਉਸ ਨੂੰ ਬੇਰੁਜ਼ਗਾਰ ਕਰ ਦਿੱਤਾ ਸੀ ਅਤੇ ਉਸਦੇ ਮੁੰਡੇ ਮਿਲਟੀ ਕੰਬੋਜ ਨੇ ਉਸਦਾ ਢਾਬਾ ਵੀ ਬੰਦ ਕਰ ਦਿੱਤਾ ਸੀ, ਜਿਸਦੇ ਉਹ 30 ਹਜ਼ਾਰ ਮਹੀਨਾ ਨਹੀਂ ਦੇ ਸਕਿਆ ਸੀ।
ਵੀਡੀਓ ਵਿੱਚ ਪੱਤਰਕਾਰ ਨੇ ਕਈ ਹੋਰ ਲੋਕਾਂ 'ਤੇ ਵੀ ਤੰਗ ਪ੍ਰੇਸ਼ਾਨ ਕਰਨ ਦੇ ਦੋਸ਼ ਲਾਏ। ਰਮੇਸ਼ ਕੁਮਾਰ ਨੇ ਕਿਹਾ ਕਿ ਉਹ ਇਨ੍ਹਾਂ ਸਭ ਲੋਕਾਂ ਕੋਲੋਂ ਪ੍ਰੇਸ਼ਾਨ ਹੋ ਕੇ ਖੁਦਕੁਸ਼ੀ ਕਰ ਰਿਹਾ ਹੈ, ਕਿਉਂਕਿ ਇਨ੍ਹਾਂ ਸਾਰਿਆਂ ਨੇ ਰਲ ਕੇ ਉਸ ਉਪਰ ਕਈ ਕੇਸ ਪਵਾ ਦਿੱਤੇ। ਮਾਮਲੇ ਦਾ ਪਤਾ ਲੱਗਣ 'ਤੇ ਪੁਲਿਸ ਤੁਰੰਤ ਮੌਕੇ ਉਪਰ ਪੁੱਜੀ ਅਤੇ ਜਾਂਚ ਅਰੰਭ ਦਿੱਤੀ ਹੈ। ਖੁਦਕੁਸ਼ੀ ਨੋਟ ਬਰਾਮਦ ਕਰ ਲਿਆ ਗਿਆ ਹੈ।
ਅਕਾਲੀ ਦਲ ਨੇ ਪੱਤਰਕਾਰ ਦੀ ਮੌਤ 'ਤੇ ਜਤਾਇਆ ਦੁੱਖ, ਧੱਕੇਸ਼ਾਹੀ ਦੀ ਕੀਤੀ ਨਿਖੇਧੀ
ਅਕਾਲੀ ਦਲ ਨੇ ਪੱਤਰਕਾਰ ਰਮੇਸ਼ ਕੁਮਾਰ ਦੀ ਮੌਤ *ਤੇ ਦੁੱਖ ਜ਼ਾਹਰ ਕੀਤਾ ਹੈ ਅਤੇ ਕਾਂਗਰਸ ਦੇ ਸਾਬਕਾ ਵਿਧਾਇਕ ਵੱਲੋਂ ਕੀਤੀ ਧੱਕੇਸ਼ਾਹੀ ਦੀ ਨਿਖੇਧੀ ਕੀਤੀ ਹੈ। ਅਕਾਲੀ ਆਗੂ ਚਰਨਜੀਤ ਸਿੰਘ ਬਰਾੜ ਨੇ ਕਿਹਾ ਕਿ ਮੈ ਰਾਜਪੁਰਾ ਦੇ ਸੀਨੀਅਰ ਪੱਤਰਕਾਰ ਤੇ ਕਾਰੋਬਾਰੀ ਰਮੇਸ ਸ਼ਰਮਾਂ ਨਾਲ ਹੋਈ ਧੱਕੇਸ਼ਾਹੀ-ਬੇਇਨਸਾਫ਼ੀ ਦੀ ਕਰੜੇ ਸ਼ਬਦਾਂ ਵਿੱਚ ਨਿੰਦਾ ਕਰਦਾ ਹਾਂ। ਕਾਂਗਰਸ ਸਮੇਂ ਤੋਂ ਲੈ ਕੇ ਕਿਸ ਤਰਾਂ ਲੋਕਾਂ ਨਾਲ ਧੱਕੇਸ਼ਾਹੀਆਂ ਤੇ ਬੇਇਨਸਾਫ਼ੀਆਂ ਹੋ ਰਹੀਆਂ ਹਨ ਤੇ ਹੁੱਣ ਦੀ ਸਰਕਾਰ ਨੇ ਵੀ ਜਦ ਕੋਈ ਇੰਨਸਾਫ ਨਾ ਦਿੱਤਾ ਤਾਂ ਜ਼ਿੰਦਗੀ ਛੱਡਣ ਵਰਗਾ ਵੱਡਾ ਫੈਸਲਾ ਰਮੇਸ ਸ਼ਰਮਾ ਜੀ ਨੂੰ ਲੈਣਾ ਪਿਆ ਹੈ। ਜੁੰਮੇਵਾਰ ਲੋਕਾਂ ਖ਼ਿਲਾਫ਼ ਤੁਰੰਤ ਪਰਚਾ ਦਰਜ ਕਰਕੇ ਕਾਨੂੰਨ ਮੁਤਾਬਕ ਨਿਆਂ ਦੇਣਾ ਚਾਹੀਦਾ ਹੈ। ਅਸੀਂ ਇਸ ਦੁੱਖ ਦੀ ਘੜੀ ਵਿੱਚ ਪਰਿਵਾਰ ਤੇ ਭਾਈਚਾਰੇ ਨਾਲ ਖੜੇ ਹਾਂ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Bhagwant Mann, Crime news, Punjab Police, Suicide