
file photo
ਅੰਮ੍ਰਿਤਸਰ: Punjab News: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (Shiromani Gurdwara Parbandhak Committee) ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ (Harjinder Singh Dhammi) ਨੇ ਅਮਰੀਕਾ ’ਚ ਸਿੱਖਾਂ ’ਤੇ ਹੁੰਦੇ ਨਸਲੀ ਹਮਲਿਆਂ (Racial attacks on Sikhs) ’ਤੇ ਗਹਿਰੀ ਚਿੰਤਾ ਪ੍ਰਗਟ ਕਰਦਿਆਂ ਉਥੋਂ ਦੀਆਂ ਗੁਰਦੁਆਰਾ ਕਮੇਟੀਆਂ ਅਤੇ ਸਿੱਖ ਆਗੂਆਂ ਨੂੰ ਇਸ ਵਰਤਾਰੇ ਖਿਲਾਫ ਅਵਾਜ਼ ਬੁਲੰਦ ਕਰਨ ਲਈ ਕਿਹਾ ਹੈ।
ਐਡਵੋਕੇਟ ਧਾਮੀ ਨੇ ਕਿਹਾ ਕਿ ਬੀਤੇ ਕੱਲ੍ਹ ਇਕ 75 ਸਾਲਾ ਸਿੱਖ ਬਜ਼ੁਰਗ ਨਿਰਮਲ ਸਿੰਘ (Sikh Nirmal Singh) ਨੂੰ ਦੋ ਅਣਪਛਾਤੇ ਵਿਅਕਤੀਆਂ ਵੱਲੋਂ ਰਿਚਮੰਡ ਹਿਲ ਨਿਊਯਾਰਕ ਵਿਖੇ ਹਮਲਾ ਕਰਕੇ ਜ਼ਖ਼ਮੀ ਕਰਨਾ ਬੇਹੱਦ ਮੰਦਭਾਗਾ ਹੈ, ਜਿਸ ਦੇ ਦੋਸ਼ੀਆਂ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਇਸ ਘਟਨਾ ਦੇ ਦੋਸ਼ੀ ਲੋਕਾਂ ਨੂੰ ਸਜ਼ਾਵਾਂ ਦਿਵਾਉਣ ਲਈ ਅਮਰੀਕਾ (America) ਦੀਆਂ ਸਿੱਖ ਸੰਸਥਾਵਾਂ ਅੱਗੇ ਆਉਣ, ਤਾਂ ਜੋ ਭਵਿੱਖ ਵਿਚ ਕੋਈ ਅਜਿਹਾ ਕਰਨ ਦੀ ਹਿੰਮਤ ਨਾ ਕਰੇ।
ਸ਼੍ਰੋਮਣੀ ਕਮੇਟੀ ਪ੍ਰਧਾਨ (SGPC President) ਨੇ ਕਿਹਾ ਕਿ ਅਮਰੀਕਾ ਦੀ ਤਰੱਕੀ ਲਈ ਪੰਜਾਬੀਆਂ ਅਤੇ ਖ਼ਾਸਕਰ ਸਿੱਖਾਂ ਨੇ ਵੱਡਾ ਯੋਗਦਾਨ ਪਾਇਆ ਹੈ ਅਤੇ ਹਰ ਭਾਈਚਾਰੇ ਦੇ ਲੋਕਾਂ ਪ੍ਰਤੀ ਸਿੱਖਾਂ ਦੇ ਮਨ ਵਿਚ ਵੱਡਾ ਸਤਿਕਾਰ ਹੈ। ਮੁਸ਼ਕਲਾਂ ਸਮੇਂ ਵੀ ਸਿੱਖ ਗੁਰੂ ਘਰਾਂ ਤੋਂ ਲੋਕ ਭਲਾਈ ਦੀਆਂ ਸੇਵਾਵਾਂ ਨਿਭਾਉਂਦੇ ਹਨ, ਪਰੰਤੂ ਦੁੱਖ ਦੀ ਗੱਲ ਹੈ ਕਿ ਸਰਬੱਤ ਦਾ ਭਲਾ ਚਾਹੁਣ ਵਾਲੇ ਸਿੱਖਾਂ ਨੂੰ ਨਫ਼ਰਤੀ ਹਿੰਸਾ ਦਾ ਸ਼ਿਕਾਰ ਬਣਾਇਆ ਜਾਂਦਾ ਹੈ।
ਉਨ੍ਹਾਂ ਕਿਹਾ ਕਿ ਵਿਦੇਸਾਂ ’ਚ ਸਿੱਖਾਂ ’ਤੇ ਨਸਲੀ ਹਮਲਿਆਂ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਵੱਲੋਂ ਕਈ ਵਾਰ ਭਾਰਤ ਸਰਕਾਰ ਨੂੰ ਲਿਖਿਆ ਗਿਆ ਹੈ ਅਤੇ ਇਥੋਂ ਤੱਕ ਕਿ ਜਨਰਲ ਇਜਲਾਸਾਂ ਵਿਚ ਵੀ ਮਤੇ ਪਾਸ ਕਰਕੇ ਸਰਕਾਰ ਨੂੰ ਭੇਜੇ ਜਾਂਦੇ ਰਹੇ ਹਨ। ਭਾਰਤ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਵਿਦੇਸ਼ਾਂ ਦੀਆਂ ਸਰਕਾਰਾਂ ਪਾਸ ਇਨ੍ਹਾਂ ਮਾਮਲਿਆਂ ਨੂੰ ਉਠਾਏ ਅਤੇ ਵਿਦੇਸ਼ਾਂ ’ਚ ਸਿੱਖਾਂ ਦੀ ਸੁਰੱਖਿਆ ਯਕੀਨੀ ਬਣਾਵੇ।
Published by:Krishan Sharma
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।