ਚੰਡੀਗੜ੍ਹ: Sidhu Moosewala Murder Case: ਸਿੱਧੂ ਮੂਸੇਵਾਲਾ ਦੇ ਕਰੀਬੀ ਸ਼ਗਨਪ੍ਰੀਤ ਸਿੰਘ (Shaganpreet Singh) ਨੂੰ ਹਾਈਕੋਰਟ (High Court) ਤੋਂ ਕੋਈ ਰਾਹਤ ਨਹੀਂ ਮਿਲੀ ਹੈ। ਅਦਾਲਤ ਨੇ ਅਗਾਊਂ ਜ਼ਮਾਨਤ ਅਰਜ਼ੀ 'ਤੇ ਸੁਣਵਾਈ ਕਰਦਿਆਂ ਸ਼ਗਨਪ੍ਰੀਤ ਦੇ ਵਕੀਲ ਨੂੰ ਸਟੇਟਸ ਰਿਪੋਰਟ ਦਾਖਲ ਕਰਨ ਲਈ ਕਿਹਾ ਹੈ। ਮਾਮਲੇ ਦੀ ਅਗਲੀ ਸੁਣਵਾਈ 4 ਜੁਲਾਈ ਨੂੰ ਹੋਵੇਗੀ।
ਦੱਸ ਦੇਈਏ ਕਿ ਵਿੱਕੀ ਮਿੱਡੂਖੇੜਾ ਕਤਲ ਮਾਮਲੇ (Vicky Midukhera murder case) 'ਚ ਸ਼ਗਨਪ੍ਰੀਤ ਨੇ ਵਕੀਲ ਰਾਹੀਂ ਅਗਾਊਂ ਜ਼ਮਾਨਤ ਅਤੇ ਸੁਰੱਖਿਆ ਮੁਹੱਈਆ ਕਰਵਾਉਣ ਲਈ ਪੰਜਾਬ ਹਰਿਆਣਾ ਹਾਈਕੋਰਟ ਵਿੱਚ ਅਰਜ਼ੀ ਲਾਈ ਸੀ।
ਵੀਰਵਾਰ ਅਦਾਲਤ ਨੇ ਅਗਾਊਂ ਜ਼ਮਾਨਤ ਦੀ ਅਰਜ਼ੀ 'ਤੇ ਸੁਣਵਾਈ ਦੌਰਾਨ ਵਕੀਲ ਨੂੰ ਸ਼ਗਨਪ੍ਰੀਤ ਦੇ ਕਿੱਥੇ ਹੋਣ ਬਾਰੇ ਪੁੱਛਿਆ, ਜਿਸ ਦੇ ਜਵਾਬ ਵਿੱਚ ਵਕੀਲ ਨੇ ਕਿਹਾ ਕਿ ਉਹ ਆਸਟ੍ਰੇਲੀਆ ਹੈ। ਅਦਾਲਤ ਨੇ ਕਿਹਾ ਕਿ ਜੇਕਰ ਉਹ ਭਾਰਤ ਤੋਂ ਬਾਹਰ ਹੈ ਤਾਂ ਉਸ ਨੂੰ ਕੋਈ ਖਤਰਾ ਨਹੀਂ ਹੈ, ਪਰੰਤੂ ਵਕੀਲ ਵਿਨੋਦ ਘਈ ਨੇ ਕਿਹਾ ਕਿ ਸ਼ਗਨਪ੍ਰੀਤ ਭਾਰਤ ਆਉਣਾ ਚਾਹੁੰਦਾ ਹੈ ਅਤੇ ਟਿਕਟ ਵੀ ਬੁੱਕ ਕੀਤੀ ਹੋਈ ਹੈ।
ਵਕੀਲ ਨੇ ਅੱਗੇ ਕਿਹਾ ਕਿ ਇਹ ਉਸਦੀ ਸੁਰੱਖਿਆ ਦੀ ਗੱਲ ਹੈ। ਉਹ ਇਥੇ ਆ ਕੇ ਜਾਂਚ ਵਿੱਚ ਸ਼ਾਮਲ ਹੋਣਾ ਚਹੁੰਦਾ ਹੈ, ਜਿਸ 'ਤੇ ਅਦਾਲਤ ਨੇ ਕਿਹਾ ਕਿ ਇਹ ਮਾਮਲਾ ਵਿਵਾਦਤ ਹੈ, ਇਸ ਲਈ ਕੋਈ ਜਲਦਬਾਜ਼ੀ ਨਹੀਂ ਕੀਤੀ ਜਾ ਸਕਦੀ।
ਅਦਾਲਤ ਨੇ ਸ਼ਗਨਪ੍ਰੀਤ ਦੇ ਵਕੀਲ ਨੂੰ ਮਾਮਲੇ 'ਚ ਸਟੇਟਸ ਰਿਪੋਰਟ ਦਾਖਲ ਕਰਨ ਲਈ ਕਿਹਾ ਅਤੇ ਮਾਮਲੇ ਦੀ ਅਗਲੀ ਸੁਣਵਾਈ 4 ਜੁਲਾਈ ਨਿਸਚਿਤ ਕੀਤੀ ਹੈ।
Published by:Krishan Sharma
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: High court, Punjab And Haryana High Court, Punjab Police, Sidhu Moose Wala, Sidhu Moosewala