Home /News /punjab /

ਸ਼ਹੀਦ ਭਗਤ ਸਿੰਘ ਅਤੇ ਕਰਤਾਰ ਸਿੰਘ ਸਰਾਭਾ ਸਮੇਤ ਹੋਰ ਸ਼ਹੀਦਾਂ ਨੂੰ ਭਾਰਤ ਰਤਨ ਦਿੱਤਾ ਜਾਵੇ: CM ਮਾਨ

ਸ਼ਹੀਦ ਭਗਤ ਸਿੰਘ ਅਤੇ ਕਰਤਾਰ ਸਿੰਘ ਸਰਾਭਾ ਸਮੇਤ ਹੋਰ ਸ਼ਹੀਦਾਂ ਨੂੰ ਭਾਰਤ ਰਤਨ ਦਿੱਤਾ ਜਾਵੇ: CM ਮਾਨ

ਸ਼ਹੀਦ ਕਰਤਾਰ ਸਿੰਘ ਸਰਾਭਾ ਨੂੰ ਕੌਮੀ ਸ਼ਹੀਦ ਦਾ ਦਰਜਾ ਦੇਣ ਦੀ ਮੰਗ

ਸ਼ਹੀਦ ਕਰਤਾਰ ਸਿੰਘ ਸਰਾਭਾ ਨੂੰ ਕੌਮੀ ਸ਼ਹੀਦ ਦਾ ਦਰਜਾ ਦੇਣ ਦੀ ਮੰਗ

ਮੁੱਖ ਮੰਤਰੀ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ, ਸ਼ਹੀਦ ਕਰਤਾਰ ਸਿੰਘ ਸਰਾਭਾ, ਸ਼ਹੀਦ ਰਾਜਗੁਰੂ, ਸ਼ਹੀਦ ਸੁਖਦੇਵ, ਲਾਲਾ ਲਾਜਪਤ ਰਾਏ ਅਤੇ ਹੋਰਨਾਂ ਸ਼ਹੀਦਾਂ ਨੂੰ ਭਾਰਤ ਰਤਨ ਐਵਾਰਡ ਦੇਣ ਨਾਲ ਇਸ ਐਵਾਰਡ ਦੀ ਸ਼ਾਨ ਹੋਰ ਵਧੇਗੀ। ਉਨ੍ਹਾਂ ਕੇਂਦਰ ਸਰਕਾਰ ਨੂੰ ਇਨ੍ਹਾਂ ਮਹਾਨ ਸ਼ਹੀਦਾਂ ਨੂੰ ਇਹ ਐਵਾਰਡ ਦੇਣ ਦੀ ਅਪੀਲ ਕੀਤੀ।

ਹੋਰ ਪੜ੍ਹੋ ...
  • Share this:

ਸਰਾਭਾ (ਲੁਧਿਆਣਾ) : ਮੁੱਖ ਮੰਤਰੀ ਭਗਵੰਤ ਮਾਨ ਨੇ ਆਜ਼ਾਦੀ ਅੰਦੋਲਨ ਦੌਰਾਨ ਆਪਣੀਆਂ ਜਾਨਾਂ ਨਿਛਾਵਰ ਕਰਨ ਵਾਲੇ ਸ਼ਹੀਦ ਭਗਤ ਸਿੰਘ, ਸ਼ਹੀਦ ਕਰਤਾਰ ਸਿੰਘ ਸਰਾਭਾ ਅਤੇ ਹੋਰ ਮਹਾਨ ਸ਼ਹੀਦਾਂ ਨੂੰ ਭਾਰਤ ਰਤਨ ਦੇਣ ਦੀ ਮੰਗ ਕੀਤੀ ਹੈ।

ਅੱਜ ਇੱਥੇ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਵਸ ਮੌਕੇ ਸ਼ਹੀਦ ਦੇ ਜੱਦੀ ਪਿੰਡ ਵਿਖੇ ਕਰਵਾਏ ਗਏ ਸੂਬਾ ਪੱਧਰੀ ਸਮਾਗਮ ਦੌਰਾਨ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ, ਸ਼ਹੀਦ ਕਰਤਾਰ ਸਿੰਘ ਸਰਾਭਾ, ਸ਼ਹੀਦ ਰਾਜਗੁਰੂ, ਸ਼ਹੀਦ ਸੁਖਦੇਵ, ਲਾਲਾ ਲਾਜਪਤ ਰਾਏ ਅਤੇ ਹੋਰਨਾਂ ਸ਼ਹੀਦਾਂ ਨੂੰ ਭਾਰਤ ਰਤਨ ਐਵਾਰਡ ਦੇਣ ਨਾਲ ਇਸ ਐਵਾਰਡ ਦੀ ਸ਼ਾਨ ਹੋਰ ਵਧੇਗੀ। ਉਨ੍ਹਾਂ ਕੇਂਦਰ ਸਰਕਾਰ ਨੂੰ ਇਨ੍ਹਾਂ ਮਹਾਨ ਸ਼ਹੀਦਾਂ ਨੂੰ ਇਹ ਐਵਾਰਡ ਦੇਣ ਦੀ ਅਪੀਲ ਕੀਤੀ। ਸ਼ਹੀਦ ਕਰਤਾਰ ਸਿੰਘ ਸਰਾਭਾ ਨੂੰ ਕੌਮੀ ਸ਼ਹੀਦ ਦਾ ਦਰਜਾ ਦੇਣ ਦੀ ਮੰਗ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਇਹ ਮੁੱਦਾ ਕੇਂਦਰ ਸਰਕਾਰ ਕੋਲ ਉਠਾਏਗੀ।

ਸ਼ਹੀਦ ਕਰਤਾਰ ਸਿੰਘ ਸਰਾਭਾ ਨੂੰ ਕੌਮੀ ਸ਼ਹੀਦ ਦਾ ਦਰਜਾ ਦੇਣ ਦੀ ਮੰਗ

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਦੇ ਅਣਥੱਕ ਯਤਨਾਂ ਸਦਕਾ ਹੀ ਮੋਹਾਲੀ ਹਵਾਈ ਅੱਡੇ ਦਾ ਨਾਮ ਸ਼ਹੀਦ ਭਗਤ ਸਿੰਘ ਦੇ ਨਾਂ 'ਤੇ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਇਸ ਸਬੰਧੀ ਪਹਿਲਾਂ ਹੀ ਨੋਟੀਫਿਕੇਸ਼ਨ ਜਾਰੀ ਕਰ ਚੁੱਕੀ ਹੈ। ਭਗਵੰਤ ਮਾਨ ਨੇ ਅੱਗੇ ਕਿਹਾ ਕਿ ਸ਼ਹੀਦਾਂ ਦੀ ਵਿਰਾਸਤ ਨੂੰ ਲੰਮੇ ਸਮੇਂ ਤੱਕ ਸੰਭਾਲਣ ਲਈ ਹਵਾਈ ਅੱਡਿਆਂ, ਯੂਨੀਵਰਸਿਟੀਆਂ ਅਤੇ ਹੋਰ ਸੰਸਥਾਵਾਂ ਦਾ ਨਾਂ ਇਨ੍ਹਾਂ ਸ਼ਹੀਦਾਂ ਦੇ ਨਾਂ 'ਤੇ ਰੱਖਣਾ ਬਹੁਤ ਜ਼ਰੂਰੀ ਹੈ।

ਹਲਵਾਰਾ ਵਿੱਚ ਸਿਵਲ ਏਅਰ ਟਰਮੀਨਲ ਦੀ ਉਸਾਰੀ ਦਾ ਕੰਮ ਜਲਦੀ ਮੁਕੰਮਲ ਕਰਨ ਦਾ ਐਲਾਨ

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਹਲਵਾਰਾ ਹਵਾਈ ਅੱਡੇ ਦੇ ਸਿਵਲ ਏਅਰ ਟਰਮੀਨਲ ਦੀ ਉਸਾਰੀ ਦਾ ਕੰਮ ਜਲਦੀ ਹੀ ਮੁਕੰਮਲ ਕਰ ਲਵੇਗੀ। ਉਨ੍ਹਾਂ ਦੱਸਿਆ ਕਿ ਇਹ ਕੰਮ ਕਰੀਬ 50 ਕਰੋੜ ਰੁਪਏ ਦੀ ਲਾਗਤ ਨਾਲ ਕਰੀਬ 161 ਏਕੜ ਰਕਬੇ ਵਿੱਚ ਮੁਕੰਮਲ ਕੀਤਾ ਜਾਵੇਗਾ। ਭਗਵੰਤ ਮਾਨ ਨੇ ਕਿਹਾ ਕਿ ਇਹ ਪ੍ਰਾਜੈਕਟ ਪੰਜਾਬ ਦੀ ਹਵਾਈ ਸੰਪਰਕ ਨੂੰ ਹੋਰ ਮਜ਼ਬੂਤ ​​ਕਰੇਗਾ ਅਤੇ ਇਸ ਨਾਲ ਸਮੇਂ ਅਤੇ ਪੈਸੇ ਦੀ ਬੱਚਤ ਹੋਵੇਗੀ ਅਤੇ ਯਾਤਰੀਆਂ ਦੀਆਂ ਮੁਸ਼ਕਲਾਂ ਵੀ ਖਤਮ ਹੋਣਗੀਆਂ।

ਮੁੱਖ ਮੰਤਰੀ ਨੇ ਪਿੰਡ ਸਰਾਭਾ ਵਿੱਚ ਸਥਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨੂੰ ‘ਸਕੂਲ ਆਫ਼ ਐਮੀਨੈਂਸ’ ਵਜੋਂ ਵਿਕਸਤ ਕਰਨ ਦਾ ਐਲਾਨ ਕੀਤਾ। ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਜੱਦੀ ਘਰ ਜਾ ਕੇ ਸ਼ਹੀਦ ਨੂੰ ਸ਼ਰਧਾਂਜਲੀ ਭੇਟ ਕੀਤੀ।

Published by:Krishan Sharma
First published:

Tags: AAP Punjab, Bhagwant Mann, Punjab government