Home /News /punjab /

'ਪਹਿਲੀ ਵਾਰ ਪੰਜਾਬ ਦੇ ਮੁੱਖ ਮੰਤਰੀ ਨੇ ਹੀ ਸਰੰਡਰ ਕਰ ਦਿੱਤਾ', ਅਕਾਲੀ ਦਲ ਨੇ ਕੋਰ ਕਮੇਟੀ ਮੀਟਿੰਗ ਸੱਦੀ

'ਪਹਿਲੀ ਵਾਰ ਪੰਜਾਬ ਦੇ ਮੁੱਖ ਮੰਤਰੀ ਨੇ ਹੀ ਸਰੰਡਰ ਕਰ ਦਿੱਤਾ', ਅਕਾਲੀ ਦਲ ਨੇ ਕੋਰ ਕਮੇਟੀ ਮੀਟਿੰਗ ਸੱਦੀ

'ਪਹਿਲੀ ਵਾਰ ਪੰਜਾਬ ਦੇ ਮੁੱਖ ਮੰਤਰੀ ਨੇ ਹੀ ਸਰੰਡਰ ਕਰ ਦਿੱਤਾ', ਅਕਾਲੀ ਦਲ ਨੇ ਕੋਰ ਕਮੇਟੀ ਮੀਟਿੰਗ ਸੱਦੀ

Punjab News: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਚੰਡੀਗੜ੍ਹ ’ਤੇ ਪੰਜਾਬ ਦੇ ਦਾਅਵੇ ਨੂੰ ਅਣਕਿਆਸੇ ਤਰੀਕੇ ਸਰੰਡਰ ਕਰਨ ਦੇ ਮਾਮਲੇ ’ਤੇ ਵਿਚਾਰ-ਵਟਾਂਦਰਾ ਕਰਨ ਲਈ ਪਾਰਟੀ ਦੀ ਫੈਸਲਾ ਲੈਣ ਵਾਲੀ ਸਰਵਉੱਚ ਕੋਰ ਕਮੇਟੀ ਦੀ ਮੀਟਿੰਗ 12 ਜੁਲਾਈ ਨੂੰ ਸਵੇਰੇ 11.45 ਵਜੇ ਪਾਰਟੀ ਦੇ ਮੁੱਖ ਦਫਤਰ ਵਿਚ ਹੋਵੇਗੀ।

ਹੋਰ ਪੜ੍ਹੋ ...
 • Share this:
  ਚੰਡੀਗੜ੍ਹ: Punjab News: ਸ਼੍ਰੋਮਣੀ ਅਕਾਲੀ ਦਲ (Akali Dal) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ (Sukhbir Badal) ਨੇ ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਵੱਲੋਂ ਚੰਡੀਗੜ੍ਹ ’ਤੇ ਪੰਜਾਬ ਦੇ ਦਾਅਵੇ ਨੂੰ ਅਣਕਿਆਸੇ ਤਰੀਕੇ ਸਰੰਡਰ ਕਰਨ ਦੇ ਮਾਮਲੇ ’ਤੇ ਵਿਚਾਰ-ਵਟਾਂਦਰਾ ਕਰਨ ਲਈ ਪਾਰਟੀ ਦੀ ਫੈਸਲਾ ਲੈਣ ਵਾਲੀ ਸਰਵਉੱਚ ਕੋਰ ਕਮੇਟੀ ਦੀ ਮੀਟਿੰਗ 12 ਜੁਲਾਈ ਨੂੰ ਸਵੇਰੇ 11.45 ਵਜੇ ਪਾਰਟੀ ਦੇ ਮੁੱਖ ਦਫਤਰ ਵਿਚ ਹੋਵੇਗੀ, ਜਿਸ ਵਿੱਚ ਇਸ ਮਾਮਲੇ 'ਤੇ ਹੋਰ ਅਹਿਮ ਮਾਮਲਿਆਂ ’ਤੇ ਸੂਬੇ ਦੇ ਹਿੱਤਾਂ ਦੀ ਰਾਖੀ ਬਾਰੇ ਅਗਲੀ ਰਣਨੀਤੀ ਬਾਰੇ ਫੈਸਲਾ ਲਿਆ ਜਾਵੇਗਾ।

  ਬਾਦਲ ਨੇ ਮੁੱਖ ਮੰਤਰੀ ਵੱਲੋਂ ਚੰਡੀਗੜ੍ਹ ਸਰੰਡਰ ਕਰਨ ਦੇ ਮਾਮਲੇ ਨੂੰ ਖ਼ਤਰਨਾਕ ਘਟਨਾਕ੍ਰਮ ਕਰਾਰ ਦਿੰਦਿੰਆਂ ਕਿਹਾ ਕਿ ਭਗਵੰਤ ਮਾਨ ਨੂੰ ਇਹ ਫੈਸਲਾ ਉਨ੍ਹਾਂ ਦੇ ਆਕਾ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸੁਣਾਇਆ ਹੈ, ਜੋ ਪੰਜਾਬ ਦੇ ਅਹਿਮ ਹਿੱਤ ਹਰਿਆਣਾ ਨੂੰ ਖੁਸ਼ ਕਰਨ ਵਾਸਤੇ ਕੁਰਬਾਨ ਕਰਨਾ ਚਾਹੁੰਦੇ ਹਨ, ਤਾਂ ਜੋ ਹਰਿਆਣਾ ਵਿਚ ਆਪ ਦੀਆਂ ਚੋਣਾਂ ਜਿੱਤਣ ਦੀਆਂ ਸੰਭਾਵਨਾਵਾਂ ਵੱਧ ਸਕਣ।
  Published by:Krishan Sharma
  First published:

  Tags: AAP Punjab, Punjab Congress, Shiromani Akali Dal, Sukhbir Badal

  ਅਗਲੀ ਖਬਰ