ਚੰਡੀਗੜ੍ਹ: Sidhu Moosewala Murder Case: ਪੰਜਾਬ ਹਰਿਆਣਾ ਹਾਈਕੋਰਟ (High Court) ਨੇ ਸੋਮਵਾਰ ਸੁਣਵਾਈ ਕਰਦੇ ਹੋਏ 2 ਗੈਂਗਸਟਰ (Gangster) ਵੱਲੋਂ ਸੁਰੱਖਿਆ ਮੁਹੱਈਆ ਕਰਵਾਏ ਜਾਣ ਦੀ ਦਾਖ਼ਲ ਪਟੀਸ਼ਨ ਨੂੰ ਰੱਦ ਕਰ ਦਿੱਤਾ ਹੈ। ਹਾਈਕੋਰਟ ਨੇ ਉਨ੍ਹਾਂ ਨੂੰ ਟਰਾਇਲ ਕੋਰਟ ਵਿੱਚ ਅਰਜ਼ੀ ਦਾਖਲ ਕਰਨ ਲਈ ਕਿਹਾ ਹੈ।
ਜ਼ਿਕਰਯੋਗ ਹੈ ਕਿ ਗੈਂਗਸਟਰ ਜੱਗੂ ਭਗਵਾਨਪੁਰੀਆ (Gangster Jaggu Bhagwanpuria) ਦੀ ਮਾਤਾ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿਖੇ ਪਹੁੰਚ ਕੀਤੀ ਹੈ। ਜੱਗੂ ਨੂੰ ਜੇਲ੍ਹ ਤੋਂ ਬਾਹਰ ਲਿਆਉਣ ਲਈ ਪੁਲਿਸ ਬੁਲੇਟ ਪਰੂਫ ਜੈਕਟ ਤੇ ਗੱਡੀ ਦੀ ਮੰਗ ਕੀਤੀ ਗਈ ਸੀ। ਜੱਗੂ ਦੀ ਮਾਤਾ ਨੂੰ ਡਰ ਹੈ ਕਿ ਪੁਲਿਸ ਤੇ ਐਂਟੀ ਗਰੁੱਪ ਐਨਕਾਉਂਟਰ ਕਰ ਸਕਦੇ ਹਨ। ਇਸਲਈ ਜੱਗੂ ਲਈ ਬੁਲੇਟ ਪਰੂਫ ਜੈਕਟ ਤੇ ਗੱਡੀ ਮੰਗੀ ਹੈ।
ਹਾਈਕੋਰਟ ਨੇ ਤਿਹਾੜ ਜੇਲ੍ਹ ਵਿੱਚ ਬੰਦ ਜੱਗੂ ਭਗਵਾਨਪੁਰੀਆ ਦੀ ਪਟੀਸ਼ਨ 'ਤੇ ਕਿਹਾ ਕਿ ਜੱਗੂ ਤਿਹਾੜ ਜੇਲ੍ਹ ਵਿੱਚ ਬੰਦ ਹੈ ਅਤੇ ਉਸ ਨੂੰ ਉਸ ਖੇਤਰ ਵਿੱਚ ਹੀ ਪਟੀਸ਼ਨ ਦਾਖਲ ਕਰਨੀ ਚਾਹੀਦੀ ਹੈ। ਤਿਹਾੜ ਜੇਲ੍ਹ ਪੰਜਾਬ ਹਰਿਆਣਾ ਹਾਈਕੋਰਟ ਦੇ ਖੇਤਰ ਅਧੀਨ ਨਹੀਂ ਆਉਂਦੀ।
ਉਧਰ, ਦੂਜੀ ਪਟੀਸ਼ਨ ਵਿੱਚ ਵੀ ਗੈਂਗਸਟਰ ਅਮਿਤ ਡਾਗਰ ਨੇ ਇਹੀ ਮੰਗ ਕੀਤੀ ਸੀ। ਉਸਦੀ ਪਟੀਸ਼ਨ ਦਾ ਨਿਪਟਾਰਾ ਕਰਦਿਆਂ ਅਦਾਲਤ ਨੇ ਟ੍ਰਾਇਲ ਕੋਰਟ ਵਿੱਚ ਪਟੀਸ਼ਨ ਦਾਖ਼ਲ ਕਰਨ ਲਈ ਕਿਹਾ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: High court, Punjab Police, Sidhu Moosewala