Sidhu Moosewala Shot Dead: ਮੋਹਾਲੀ ਦੇ ਪਿੰਡ ਜੰਡਪੁਰ 'ਚ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਮੌਤ ਤੋਂ ਬਾਅਦ ਉਨ੍ਹਾਂ ਦੇ ਇਕ ਪ੍ਰਸ਼ੰਸਕ ਨੇ ਫਰਨੈਲ ਪੀ ਕੇ ਖੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ। ਬੱਚੇ ਦੀ ਉਮਰ ਸਾਢੇ 17 ਸਾਲ ਹੈ, ਜਿਸ ਦੀ ਪਛਾਣ ਅਵਤਾਰ ਸਿੰਘ ਵਜੋਂ ਹੋਈ ਹੈ। ਬੱਚੇ ਦੀ ਹਾਲਤ ਕਾਫੀ ਨਾਜ਼ੁਕ ਦੱਸੀ ਜਾ ਰਹੀ ਹੈ, ਜਿਸ ਨੂੰ ਫੇਜ਼-6 ਦੇ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਡਾਕਟਰ ਉਸ ਦਾ ਇਲਾਜ ਕਰ ਰਹੇ ਹਨ।
ਅਵਤਾਰ ਸਿੰਘ ਨੇ 10ਵੀਂ ਜਮਾਤ ਤੋਂ ਬਾਅਦ ਪੜ੍ਹਾਈ ਛੱਡ ਦਿੱਤੀ ਸੀ, ਉਸਦੇ ਮਾਤਾ-ਪਿਤਾ ਦਿਹਾੜੀਦਾਰ ਵਜੋਂ ਕੰਮ ਕਰਦੇ ਹਨ। ਦੱਸਿਆ ਜਾ ਰਿਹਾ ਹੈ ਕਿ ਉਹ ਸਿੱਧੂ ਮੂਸੇਵਾਲਾ ਦਾ ਬਹੁਤ ਵੱਡਾ ਫੈਨ ਸੀ। ਉਹ ਅਕਸਰ ਉਸਦੇ ਆਪਣੇ ਗੀਤ ਸੁਣਦਾ ਸੀ ਅਤੇ ਉਸਦੇ ਨਾਮ ਵਾਲੀਆਂ ਟੀ-ਸ਼ਰਟਾਂ ਪਹਿਨਦਾ ਸੀ।
ਮੂਸੇਵਾਲਾ ਦੀ ਮੌਤ ਤੋਂ ਬਾਅਦ ਅਵਤਾਰ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਰਹਿੰਦਾ ਸੀ। ਉਹ ਉਸ ਨੂੰ ਯਾਦ ਕਰਕੇ ਅਕਸਰ ਰੋਂਦਾ ਰਹਿੰਦਾ ਸੀ। ਉਸ ਦੇ ਪਰਿਵਾਰ ਦਾ ਕਹਿਣਾ ਹੈ ਕਿ ਸਿੱਧੂ ਮੂਸੇਵਾਲਾ ਦੀ ਮੌਤ ਤੋਂ ਬਾਅਦ ਉਸ ਨੇ ਵੀ ਸ਼ਰਾਬ ਪੀਣੀ ਛੱਡ ਦਿੱਤੀ ਸੀ।
ਮੰਗਲਵਾਰ ਦੁਪਹਿਰ ਉਸ ਨੇ ਅਚਾਨਕ ਫਰਨੀਲ ਪੀ ਕੇ ਖੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ ਪਰ ਸਮੇਂ ਸਿਰ ਪਰਿਵਾਰਕ ਮੈਂਬਰਾਂ ਨੂੰ ਸੂਚਨਾ ਮਿਲਣ 'ਤੇ ਉਹ ਤੁਰੰਤ ਉਸ ਨੂੰ ਇਲਾਜ ਲਈ ਹਸਪਤਾਲ ਲੈ ਗਏ। ਜਿੱਥੇ ਉਸਦਾ ਇਲਾਜ ਚੱਲ ਰਿਹਾ ਹੈ। ਦੱਸਿਆ ਜਾ ਰਿਹਾ ਹੈ ਕਿ ਜਦੋਂ ਅਵਤਾਰ ਨੇ ਆਤਮਹੱਤਿਆ ਦੀ ਕੋਸ਼ਿਸ਼ ਕੀਤੀ ਤਾਂ ਉਸ ਨੇ ਸਿੱਧੂ ਮੂਸੇਵਾਲਾ ਦੀ ਟੀ-ਸ਼ਰਟ ਪਾਈ ਹੋਈ ਸੀ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Mohali, Sidhu Moosewala, Suicide