Home /News /punjab /

ਸਿੱਧੂ ਮੂਸੇਵਾਲਾ ਦੇ ਕਤਲ ਪਿੱਛੋਂ ਮਨਕੀਰਤ ਔਲਖ ਨਿਸ਼ਾਨੇ 'ਤੇ, ਗੌਂਡਰ ਗਰੁੱਪ ਨੇ ਦਿੱਤੀ ਧਮਕੀ

ਸਿੱਧੂ ਮੂਸੇਵਾਲਾ ਦੇ ਕਤਲ ਪਿੱਛੋਂ ਮਨਕੀਰਤ ਔਲਖ ਨਿਸ਼ਾਨੇ 'ਤੇ, ਗੌਂਡਰ ਗਰੁੱਪ ਨੇ ਦਿੱਤੀ ਧਮਕੀ

Youtube Video

Sidhu Moosewala Shot Dead: ਗੈਂਗਸਟਰ ਗੌਂਡਰ ਐਂਡ ਬ੍ਰਦਰਜ਼ ਗਰੁੱਪ (Gondor & Brothers Group) ਵੱਲੋਂ ਵੀ ਫੇਸਬੁੱਕ 'ਤੇ ਪੋਸਟ ਪਾ ਕੇ ਸਿੱਧੂ ਮੂਸੇਵਾਲਾ ਦੀ ਮੌਤ ਲਈ ਮਨਕੀਰਤ ਔਲਖ ਨੂੰ ਜ਼ਿੰਮੇਵਾਰ ਦੱਸਿਆ ਗਿਆ ਹੈ ਅਤੇ ਆਗਾਮੀ ਸਮੇਂ ਵਿੱਚ ਨਤੀਜੇ ਭੁਗਤਣ ਦੀ ਧਮਕੀ ਦਿੱਤੀ ਹੈ।

  • Share this:


    Sidhu Moosewala Shot Dead: ਪੰਜਾਬੀ ਗਾਇਕ ਅਤੇ ਕਾਂਗਰਸੀ ਆਗੂ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਪੰਜਾਬ ਵਿੱਚ ਗੈਂਗਵਾਰ (Gangwar) ਹੋਣ ਦਾ ਖਦਸ਼ਾ ਵੱਧ ਗਿਆ ਹੈ। ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਦੇ ਕਤਲ ਨਾਲ ਜਿਥੇ ਪੰਜਾਬ ਦੀ ਰਾਜਨੀਤੀ ਹਿੱਲ ਗਈ ਹੈ, ਉਥੇ ਹੀ ਗੈਂਗਸਟਰ (Gangster) ਇੱਕ -ਦੂਜੇ ਨੂੰ ਕਤਲ ਕਰਨ ਦੀਆਂ ਧਮਕੀਆਂ ਦੇ ਰਹੇ ਹਨ ਅਤੇ ਬਦਲਾ ਲੈਣ ਦੀਆਂ ਪੋਸਟਾਂ ਪਾਈਆਂ ਜਾ ਰਹੀਆਂ ਹਨ। ਮੂਸੇਵਾਲਾ ਦੇ ਕਤਲ ਨੂੰ ਲੈ ਕੇ ਹੁਣ ਗੌਂਡਰ ਗਰੁੱਪ ਵੱਲੋਂ ਮਨਕੀਰਤ ਔਲਖ ਨੂੰ ਨਤੀਜਾ ਭੁਗਤਣ ਲਈ ਤਿਆਰ ਰਹਿਣ ਲਈ ਕਿਹਾ ਗਿਆ ਹੈ।

    ਸਿੱਧੂ ਮੂਸੇਵਾਲਾ ਦੀ ਮੌਤ ਦੀ ਜਿਥੇ ਕੈਨੇਡਾ ਬੈਠੇ ਗੈਂਗਸਟਰ ਗੋਲਡੀ ਬਰਾੜ (Goldy Brar) ਨੇ ਜ਼ਿੰਮੇਵਾਰ ਲਈ ਹੈ ਅਤੇ ਬਿਸ਼ਨੋਈ ਗੈਂਗ (Bishnoi Gang) ਨੇ ਵੀ ਇਸ ਨੂੰ ਬਦਲਾ ਦੱਸਿਆ ਗਿਆ ਹੈ। ਉਥੇ ਹੀ ਵਿਰੋਧੀ ਗੈਂਗ ਵੀ ਸਰਗਰਮ ਹੋ ਗਏ ਹਨ, ਉਨ੍ਹਾਂ ਵੱਲੋਂ ਵੀ ਸੋੋਸ਼ਲ ਮੀਡੀਆ 'ਤੇ ਪੋਸਟਾਂ ਪਾ ਕੇ 2 ਦਿਨਾਂ ਅੰਦਰ ਬਦਲਾ ਲੈਣ ਬਾਰੇ ਕਿਹਾ ਜਾ ਰਿਹਾ ਹੈ।

    ਗੈਂਗਸਟਰ ਗੌਂਡਰ ਐਂਡ ਬ੍ਰਦਰਜ਼ ਗਰੁੱਪ (Gondor & Brothers Group) ਵੱਲੋਂ ਵੀ ਫੇਸਬੁੱਕ 'ਤੇ ਪੋਸਟ ਪਾ ਕੇ ਸਿੱਧੂ ਮੂਸੇਵਾਲਾ ਦੀ ਮੌਤ ਲਈ ਮਨਕੀਰਤ ਔਲਖ ਨੂੰ ਜ਼ਿੰਮੇਵਾਰ ਦੱਸਿਆ ਗਿਆ ਹੈ ਅਤੇ ਆਗਾਮੀ ਸਮੇਂ ਵਿੱਚ ਨਤੀਜੇ ਭੁਗਤਣ ਦੀ ਧਮਕੀ ਦਿੱਤੀ ਹੈ।

    ਗੌਂਡਰ ਗਰੁੱਪ ਦੀ ਫੇਸਬੁੱਕ ਪੋਸਟ।


    ਦਵਿੰਦਰ ਬੰਬੀਹਾ ਗਰੁੱਪ ਨੇ ਫੇਸਬੁਕ ਪੋਸਟ ਪਾ ਕੇ ਕਿਹਾ ਕਿ 'ਮੂਸੇਵਾਲਾ ਦਾ ਉਨ੍ਹਾਂ ਨਾਲ ਕੋਈ ਸਬੰਧ ਨਹੀਂ ਹੈ। ਫਿਰ ਵੀ ਉਸਦਾ ਨਾਮ ਸਾਡੇ ਨਾਲ ਜੋੜਿਆ ਜਾ ਰਿਹਾ ਹੈ। ਇਸ ਲਈ ਉਹ ਇਸ ਦਾ ਬਦਲਾ ਲਵੇਗਾ। 2 ਦਿਨਾਂ ਦੇ ਅੰਦਰ ਨਤੀਜਾ ਦੇਵੇਗਾ'।

    ਗੌਂਡਰ ਗਰੁੱਪ ਦੀ ਪੋਸਟ ਵਿੱਚ ਸਿੱਧਾ ਸਿੱਧਾ ਮਨਕੀਰਤ ਔਲਖ ਨੂੰ ਇਸ ਕਤਲ ਲਈ ਜ਼ਿੰਮੇਵਾਰ ਦੱਸਿਆ ਗਿਆ ਹੈ। ਪੋਸਟ ਵਿੱਚ ਕਿਹਾ ਗਿਆ ਹੈ ਕਿ ਇਹ ਕਤਲ ਸਿਰਫ਼ ਪੈਸੇ ਲਈ ਕੀਤਾ ਗਿਆ ਹੈ ਅਤੇ ਇਸ ਲਈ ਜਿੰਮੇਵਾਰ ਇੱਕ ਹੀ ਵਿਅਕਤੀ ਹੈ, ਜੋ ਮਨਕੀਰਤ ਔਲਖ ਹੈ।


    ਪਹਿਲਾਂ ਵੀ ਮਿਲੀ ਸੀ ਗਾਇਕ ਨੂੰ ਧਮਕੀ


    ਦੱਸ ਦੇਈਏ ਕਿ ਮਨਕੀਰਤ ਔਲਖ ਨੂੰ ਪਹਿਲਾਂ ਵੀ ਧਮਕੀ ਮਿਲੀ ਸੀ ਅਤੇ ਕਿਹਾ ਗਿਆ ਸੀ ਕਿ ਇਸ ਵਾਰ ਬਚ ਗਿਆ ਹੈ ਪਰ ਅਗਲੀ ਵਾਰ ਨਹੀਂ ਬਚੇਗਾ। ਇਹ ਵੀ ਦੱਸਣਯੋਗ ਹੈ ਕਿ ਮਨਕੀਰਤ ਔਲਖ ਨੂੰ ਪੰਜਾਬ ਪੁਲਿਸ ਤੋਂ ਸੁਰੱਖਿਆ ਮਿਲੀ ਹੋਈ ਹੈ।
    Published by:Krishan Sharma
    First published:

    Tags: Bhagwant Mann, Mankirt Aulakh, Pollywood, Punjabi singer, Sidhu Moosewala

    ਅਗਲੀ ਖਬਰ