ਚੰਡੀਗੜ੍ਹ: Sidhu moosewala Murder: ਉਘੇ ਪੰਜਾਬੀ ਗਾਇਕ ਅਤੇ ਕਾਂਗਰਸੀ ਆਗੂ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਦੇ ਦਿਨ ਦਿਹਾੜੇ ਹੋਏ ਕਤਲ ਨਾਲ ਉਨ੍ਹਾਂ ਦੇ ਪ੍ਰਸ਼ਸੰਕਾਂ ਵਿੱਚ ਸੋਗ ਦੀ ਲਹਿਰ ਫੈਲ ਗਈ ਹੈ। ਇਸ ਦੁਖਦਾਈ ਘਟਨਾ ਲਈ ਵਿਰੋਧੀ ਪਾਰਟੀਆਂ ਨੇ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ (Bhagwant Mann Government) ਨੂੰ ਜ਼ਿੰਮੇਵਾਰ ਠਹਿਰਾਇਆ ਹੈ ਅਤੇ ਅਸਤੀਫਾ ਦੇਣ ਦੀ ਮੰਗ ਕੀਤੀ ਹੈ। ਉਧਰ, ਮੁੱਖ ਮੰਤਰੀ ਭਗਵੰਤ ਮਾਨ ਅਤੇ ਦਿੱਲੀ ਦੇ ਮੁੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਟਵੀਟ ਕਰਕੇ ਗਾਇਕ ਦੇ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ ਹੈ ਅਤੇ ਕਿਹਾ ਹੈ ਕਿ ਕਿਸੇ ਵੀ ਕਾਤਲ ਨੂੰ ਬਖਸ਼ਿਆ ਨਹੀਂ ਜਾਵੇਗਾ।
ਮੁੱਖ ਮੰਤਰੀ ਨੇ ਟਵੀਟ ਕਰਦਿਆਂ ਕਿਹਾ, ''ਸਿੱਧੂ ਮੂਸੇਵਾਲਾ ਦੇ ਬੇਹੱਦ ਭਿਆਨਕ ਕਤਲ ਤੋਂ ਡੂੰਘੇ ਦੁੱਖ ਅਤੇ ਸਦਮੇ 'ਚ ਹਾਂ..ਕਿਸੇ ਵੀ ਦੋਸ਼ੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ।''

ਭਗਵੰਤ ਮਾਨ ਦਾ ਟਵੀਟ।
ਉਨ੍ਹਾਂ ਕਿਹਾ, ''ਮੇਰੀ ਦਿਲੋਂ ਹਮਦਰਦੀ ਅਤੇ ਪ੍ਰਾਰਥਨਾਵਾਂ ਪਰਿਵਾਰ ਅਤੇ ਦੁਨੀਆ ਭਰ ‘ਚ ਵਸਦੇ ਉਸਦੇ ਪ੍ਰਸ਼ੰਸਕਾਂ ਦੇ ਨਾਲ ਹਨ..ਸਾਰਿਆਂ ਨੂੰ ਸ਼ਾਂਤ ਰਹਿਣ ਦੀ ਅਪੀਲ ਕਰਦਾ ਹਾਂ''
ਕੇਜਰੀਵਾਲ ਵੱਲੋਂ ਸ਼ਾਂਤੀ ਬਣਾਈ ਰੱਖਣ ਦੀ ਬੇਨਤੀ
ਉਧਰ ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ (AAP) ਦੇ ਕਨਵੀਨਰ ਅਰਵਿੰਦ ਕੇਜਰੀਵਾਲ (Arvind Kejriwal) ਨੇ ਟਵੀਟ ਕਰਕੇ ਕਿਹਾ ਹੈ ਕਿ ਸਿੱਧੂ ਮੂਸੇਵਾਲਾ ਦਾ ਕਤਲ ਬਹੁਤ ਹੀ ਦੁਖਦਾਈ ਅਤੇ ਝੰਜੋੜਨ ਵਾਲਾ ਹੈ।

ਕੇਜਰੀਵਾਲ ਦਾ ਟਵੀਟ।
ਉਨ੍ਹਾਂ ਕਿਹਾ, ''ਮੈਂ ਹੁਣੇ ਹੀ ਪੰਜਾਬ ਦੇ ਮੁੱਖ ਮੰਤਰੀ ਮਾਨ ਸਾਹਿਬ ਨਾਲ ਗੱਲ ਕੀਤੀ ਹੈ। ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਵੇਗੀ। ਮੈਂ ਸਾਰਿਆਂ ਨੂੰ ਸ਼ਾਂਤ ਰਹਿਣ ਅਤੇ ਸ਼ਾਂਤੀ ਬਣਾਈ ਰੱਖਣ ਦੀ ਬੇਨਤੀ ਕਰਦਾ ਹਾਂ। ਪ੍ਰਮਾਤਮਾ ਉਸਦੀ ਆਤਮਾ ਨੂੰ ਸ਼ਾਂਤੀ ਪ੍ਰਦਾਨ ਕਰੋ ।''
Published by:Krishan Sharma
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।