Home /News /punjab /

Sangrur By-Election: ਚੋਣ ਜਿੱਤਣ ਪਿੱਛੋਂ ਸਿਮਰਨਜੀਤ ਮਾਨ ਨੇ ਸੰਗਰੂਰ ਦੇ ਲੋਕਾਂ ਦਾ ਕੀਤਾ ਧੰਨਵਾਦ

Sangrur By-Election: ਚੋਣ ਜਿੱਤਣ ਪਿੱਛੋਂ ਸਿਮਰਨਜੀਤ ਮਾਨ ਨੇ ਸੰਗਰੂਰ ਦੇ ਲੋਕਾਂ ਦਾ ਕੀਤਾ ਧੰਨਵਾਦ

Youtube Video

Sangrur By-Election: ਸੰਗਰੂਰ ਜ਼ਿਮਨੀ ਚੋਣ ਵਿੱਚ ਜਿੱਤ ਹਾਸਲ ਕਰਨ ਵਾਲੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਨਜੀਤ ਸਿੰਘ ਮਾਨ (Simranjeet Singh Mann) ਨੇ ਜਿੱਤ ਲਈ ਸੰਗਰੂਰ ਦੇ ਲੋਕਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ ਹੈ। ਸਿਮਰਨਜੀਤ ਮਾਨ ਨੇ ਆਮ ਆਦਮੀ ਪਾਰਟੀ ਦੇ ਮੁਕਾਬਲੇਬਾਜ ਗੁਰਮੇਲ ਸਿੰਘ ਨੂੰ ਹਰਾਇਆ।

ਹੋਰ ਪੜ੍ਹੋ ...
  • Share this:

    ਉਨ੍ਹਾਂ ਜਾਰੀ ਟਵੀਟ ਵਿੱਚ ਕਿਹਾ ਕਿ ਉਹ ਸੰਗਰੂਰ ਦੇ ਲੋਕਾਂ ਦਾ ਬਹੁਤ-ਬਹੁਤ ਧੰਨਵਾਦ ਕਰਦੇ ਹਨ, ਜਿਨ੍ਹਾਂ ਨੇ ਉਨ੍ਹਾਂ ਨੂੰ ਆਪਣੇ ਸੰਸਦੀ ਨੁਮਾਇੰਦੇ ਵੱਜੋਂ ਚੁਣਿਆ।

    ਉਨ੍ਹਾਂ ਕਿਹਾ, ''ਮੈਂ ਆਪਣੇ ਹਲਕੇ ਦੇ ਕਿਸਾਨਾਂ, ਖੇਤ ਮਜ਼ਦੂਰਾਂ, ਵਪਾਰੀਆਂ ਅਤੇ ਹਰ ਕਿਸੇ ਦੇ ਦੁੱਖਾਂ ਨੂੰ ਦੂਰ ਕਰਨ ਲਈ ਸਖ਼ਤ ਮਿਹਨਤ ਕਰਾਂਗਾ।''

    ਸਿਮਰਨਜੀਤ ਸਿੰਘ ਮਾਨ ਦਾ ਟਵੀਟ।

    ਦੱਸ ਦੇਈਏ ਕਿ ਸੰਗਰੂਰ ਜ਼ਿਮਨੀ ਚੋਣ ਨਤੀਜਿਆਂ ਵਿੱਚ ਤੀਜੇ ਨੰਬਰ 'ਤੇ ਕਾਂਗਰਸ ਦੇ ਦਲਵੀਰ ਗੋਲਡੀ, ਚੌਥੇ ਨੰਬਰ 'ਤੇ ਭਾਜਪਾ ਦੇ ਕੇਵਲ ਢਿੱਲੋਂ ਅਤੇ ਪੰਜਵੇਂ ਸਥਾਨ 'ਤੇ ਅਕਾਲੀ ਦਲ ਦੇ ਬੀਬੀ ਕਮਲਦੀਪ ਕੌਰ ਰਾਜੋਆਣਾ ਹਨ।
    Published by:Krishan Sharma
    First published:

    Tags: AAP Punjab, Sangrur bypoll, Shiromani Akali Dal, Simranjit Singh Mann

    ਅਗਲੀ ਖਬਰ