Student of LPU Committed Suicide: ਜਲੰਧਰ ਦੇ ਫਗਵਾੜਾ ਵਿਖੇ ਸਥਿਤ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਵਿੱਚ ਫਾਹਾ ਲੈ ਕੇ ਖੁਦਕੁਸ਼ੀ ਕਰਨ ਵਾਲੇ ਨੌਜਵਾਨ ਦੇ ਮਾਮਲੇ ਵਿੱਚ ਖੁਦਕੁਸ਼ੀ ਨੋਟ ਵਾਇਰਲ ਹੋ ਰਿਹਾ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਖੁਦਕੁਸ਼ੀ ਨੋਟ ਮ੍ਰਿਤਕ ਨੌਜਵਾਨ ਦਾ ਹੈ, ਜਿਸ ਨੇ ਆਪਣੀ ਖੁਦਕੁਸ਼ੀ ਪਿੱਛੇ ਯੂਨੀਵਰਸਿਟੀ ਦੇ ਪ੍ਰੋਫੈਸਰ ਕ੍ਰਿਸ਼ਨਾ ਨੂੰ ਜ਼ਿੰਮੇਵਾਰ ਦੱਸਿਆ ਹੈ। ਖੁਦਕੁਸ਼ੀ ਨੋਟ ਵਿੱਚ ਉਸ ਨੇ ਪ੍ਰੋਫੈਸਰ ਵੱਲੋਂ ਉਸ ਨੂੰ NITC ਵਿੱਚ ਭਾਵਨਾਤਮਕ ਤੌਰ 'ਤੇ ਉਲਝਾ ਕੇ ਛੱਡਣ ਬਾਰੇ ਮਜ਼ਬੂਰ ਬਾਰੇ ਦੱਸਿਆ ਹੈ।
ਦੱਸ ਦੇਈਏ ਕਿ ਚੰਡੀਗੜ੍ਹ ਯੂਨੀਵਰਸਿਟੀ ਵੀਡੀਓ ਸਕੈਂਡਲ ਵਿਵਾਦ ਹਾਲੇ ਸ਼ਾਂਤ ਨਹੀਂ ਹੋਇਆ ਕਿ ਜਲੰਧਰ ਦੀ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (Lovely Professional University) 'ਚ ਵੀ ਹੰਗਾਮਾ ਹੋ ਗਿਆ। ਯੂਨੀਵਰਸਿਟੀ ਦੇ ਹੋਸਟਲ ਵਿੱਚ ਇੱਕ ਵਿਦਿਆਰਥੀ ਨੇ ਖੁਦਕੁਸ਼ੀ ਕਰ ਲਈ। ਕੇਰਲ ਦੇ ਵਿਦਿਆਰਥੀ ਏਜਿਨ ਐਸ ਦਿਲੀਪ ਕੁਮਾਰ ਦੇ ਪੁੱਤਰ ਦੇ ਕਮਰੇ ਵਿੱਚੋਂ ਇੱਕ ਸੁਸਾਈਡ ਨੋਟ ਵੀ ਮਿਲਿਆ ਹੈ।
ਇਸ ਘਟਨਾ ਤੋਂ ਬਾਅਦ ਯੂਨੀਵਰਸਿਟੀ ਦੇ ਨਾਰਾਜ਼ ਵਿਦਿਆਰਥੀ ਹੋਸਟਲ ਤੋਂ ਬਾਹਰ ਆ ਗਏ ਅਤੇ ਰਾਤ ਭਰ ਹੰਗਾਮਾ ਕੀਤਾ। ਉਨ੍ਹਾਂ ਯੂਨੀਵਰਸਿਟੀ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਵਿਦਿਆਰਥੀਆਂ ਦਾ ਦੋਸ਼ ਹੈ ਕਿ ਮਰਨ ਵਾਲੇ ਵਿਦਿਆਰਥੀ ਦੀ ਜਾਨ ਬਚ ਸਕਦੀ ਸੀ ਪਰ ਐਂਬੂਲੈਂਸ ਯੂਨੀਵਰਸਿਟੀ ਦੇਰੀ ਨਾਲ ਪੁੱਜੀ।
ਇਸ ਦੇ ਨਾਲ ਹੀ ਵਿਦਿਆਰਥੀ ਇਹ ਮੰਗ ਵੀ ਕਰ ਰਹੇ ਸਨ ਕਿ ਮ੍ਰਿਤਕ ਦੇ ਕਮਰੇ 'ਚੋਂ ਮਿਲੇ ਸੁਸਾਈਡ ਨੋਟ ਨੂੰ ਜਨਤਕ ਕੀਤਾ ਜਾਵੇ। ਵਿਦਿਆਰਥੀ ਵੀ ਵਾਂਟ ਜਸਟਿਸ ਦੇ ਨਾਅਰੇ ਲਗਾ ਰਹੇ ਸਨ। ਪੁਲਿਸ ਰਾਤ ਭਰ ਮਾਹੌਲ ਨੂੰ ਸ਼ਾਂਤ ਕਰਨ ਦੇ ਯਤਨਾਂ ਵਿੱਚ ਲੱਗੀ ਰਹੀ।
ਯੂਨੀਵਰਸਿਟੀ ਦਾ ਬਿਆਨ ਆਇਆ ਸਾਹਮਣੇ
ਇਸ ਹਾਦਸੇ ਉੱਪਰ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਦਾ ਬਿਆਨ ਸਾਹਮਣੇ ਆਇਆ ਹੈ। LPU ਭਾਈਚਾਰਾ ਇਸ ਮੰਦਭਾਗੀ ਘਟਨਾ ਤੋਂ ਦੁੱਖੀ ਹੈ। ਪੁਲਿਸ ਦੀ ਸ਼ੁਰੂਆਤੀ ਜਾਂਚ ਅਤੇ ਸੁਸਾਈਡ ਨੋਟ ਦੀ ਸਮੱਗਰੀ ਮ੍ਰਿਤਕ ਦੇ ਨਿੱਜੀ ਮੁੱਦਿਆਂ ਵੱਲ ਇਸ਼ਾਰਾ ਕਰਦੀ ਹੈ। ਯੂਨੀਵਰਸਿਟੀ ਵੱਲੋਂ ਅਗਲੇਰੀ ਜਾਂਚ ਲਈ ਅਧਿਕਾਰੀਆਂ ਨੂੰ ਪੂਰਾ ਸਹਿਯੋਗ ਦਿੱਤਾ ਜਾ ਰਿਹਾ ਹੈ। ਯੂਨੀਵਰਸਿਟੀ ਵਿਦਿਆਰਥੀ ਦੀ ਮੌਤ 'ਤੇ ਸੋਗ ਪ੍ਰਗਟ ਕਰਦੀ ਹੈ ਅਤੇ ਦੁਖੀ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦੀ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Chandigarh University, Crime news, Lovely Professional University, Punjab Police