Home /News /punjab /

ਮੁੱਖ ਮੰਤਰੀ ਨੂੰ ਜਹਾਜ਼ 'ਚ ਸ਼ਰਾਬ ਪੀਣ ਦੇ ਦੋਸ਼ਾਂ 'ਤੇ ਘੇਰਨ ਲਈ ਸੁਖਬੀਰ ਬਾਦਲ ਤੇ ਬਾਜਵਾ ਮਾਫੀ ਮੰਗਣ: AAP

ਮੁੱਖ ਮੰਤਰੀ ਨੂੰ ਜਹਾਜ਼ 'ਚ ਸ਼ਰਾਬ ਪੀਣ ਦੇ ਦੋਸ਼ਾਂ 'ਤੇ ਘੇਰਨ ਲਈ ਸੁਖਬੀਰ ਬਾਦਲ ਤੇ ਬਾਜਵਾ ਮਾਫੀ ਮੰਗਣ: AAP

ਮੁੱਖ ਮੰਤਰੀ ਨੂੰ ਜਹਾਜ਼ 'ਚ ਸ਼ਰਾਬ ਪੀਣ ਦੇ ਦੋਸ਼ਾਂ 'ਤੇ ਘੇਰਨ ਲਈ ਸੁਖਬੀਰ ਬਾਦਲ ਤੇ ਬਾਜਵਾ ਮਾਫੀ ਮੰਗਣ: AAP

ਮੁੱਖ ਮੰਤਰੀ ਭਗਵੰਤ ਮਾਨ ਨੂੰ ਵਿਰੋਧੀ ਧਿਰਾਂ ਵੱਲੋਂ ਜਹਾਜ਼ ਵਿਚੋਂ ਸ਼ਰਾਬ ਪੀਣ ਦੇ ਮਾਮਲੇ 'ਤੇ ਘੇਰਨ 'ਤੇ ਆਮ ਆਦਮੀ ਪਾਰਟੀ ਨੇ ਕਿਹਾ ਹੈ ਕਿ ਦੋਸ਼ ਲਾਉਣ ਵਾਲੇ ਕਾਂਗਰਸ ਦੇ ਪ੍ਰਤਾਪ ਸਿੰਘ ਬਾਜਵਾ ਅਤੇ ਅਕਾਲੀ ਦਲ ਦੇ ਸੁਖਬੀਰ ਬਾਦਲ ਮਸਲੇ ਉਪਰ ਮੁਆਫ਼ੀ ਮੰਗਣ।

  • Share this:

    ਮੁੱਖ ਮੰਤਰੀ ਭਗਵੰਤ ਮਾਨ ਨੂੰ ਵਿਰੋਧੀ ਧਿਰਾਂ ਵੱਲੋਂ ਜਹਾਜ਼ ਵਿਚੋਂ ਸ਼ਰਾਬ ਪੀਣ ਦੇ ਮਾਮਲੇ 'ਤੇ ਘੇਰਨ 'ਤੇ ਆਮ ਆਦਮੀ ਪਾਰਟੀ ਨੇ ਕਿਹਾ ਹੈ ਕਿ ਦੋਸ਼ ਲਾਉਣ ਵਾਲੇ ਕਾਂਗਰਸ ਦੇ ਪ੍ਰਤਾਪ ਸਿੰਘ ਬਾਜਵਾ ਅਤੇ ਅਕਾਲੀ ਦਲ ਦੇ ਸੁਖਬੀਰ ਬਾਦਲ ਮਸਲੇ ਉਪਰ ਮੁਆਫ਼ੀ ਮੰਗਣ। ਇਥੇ ਪ੍ਰੈਸ ਕਾਨਫਰੰਸ ਦੌਰਾਨ ਆਮ ਆਦਮੀ ਪਾਰਟੀ ਦੇ ਬੁਲਾਰੇ ਮਾਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਵਿਰੋਧੀ ਧਿਰਾਂ ਬੇਵਜ੍ਹਾ ਹੀ ਮੁੱਖ ਮੰਤਰੀ ਨੂੰ ਬਦਨਾਮ ਕਰਨ ਲਈ ਲੱਗੀਆਂ ਹੋਈਆਂ ਸਨ। ਉਨ੍ਹਾਂ ਕਿਹਾ ਕਿ ਅਸਲ ਵਿੱਚ ਕੋਈ ਉਕਤ ਦੋਵੇਂ ਆਗੂਆਂ ਨੂੰ ਜਦੋਂ ਮੁੱਖ ਮੰਤਰੀ ਵਿਰੁੱਧ ਕਾਰਨ ਮਿਲਦਾ ਹੈ ਤਾਂ ਇਹ ਉਤਸ਼ਾਹਤ ਹੋ ਜਾਂਦੇ ਹਨ ਕਿਉਂਕਿ ਇਹ ਨਹੀਂ ਚਾਹੁੰਦੇ ਕਿ ਪੰਜਾਬ ਵਿੱਚ ਨਿਵੇਸ਼ ਆਵੇ।

    ਕੰਗ ਨੇ ਕਿਹਾ ਕਿ ਮੁੱਖ ਮੰਤਰੀ ਦੇ ਸ਼ਰਾਬ ਪੀਣ ਕਾਰਨ ਹਵਾਈ ਜਹਾਜ਼ ਵਿਚੋਂ ਉਤਾਰਨ ਦੇ ਮਾਮਲੇ *ਤੇ ਸੱਚ ਸਾਹਮਣੇ ਆ ਗਿਆ ਹੈ ਅਤੇ ਇਸ ਸਬੰਧੀ ਜਹਾਜ਼ ਕੰਪਨੀ Lufthansa ਨੇ ਵੀ ਆਪਣਾ ਅਧਿਕਾਰਤ ਬਿਆਨ ਜਾਰੀ ਕਰ ਦਿੱਤਾ ਹੈ। ਇਸ ਵਿੱਚ ਕੰਪਨੀ ਨੇ ਸਾਫ ਤੌਰ 'ਤੇ ਦੱਸਿਆ ਹੈ ਕਿ Frankfurt ਤੋਂ ਦਿੱਲੀ ਲਈ ਸਾਡੀ ਉਡਾਣ ਇੱਕ ਦੇਰੀ ਨਾਲ ਆਉਣ ਵਾਲੀ ਉਡਾਣ ਅਤੇ ਇੱਕ ਹਵਾਈ ਜਹਾਜ਼ ਵਿੱਚ ਤਬਦੀਲੀ ਕਾਰਨ ਮੂਲ ਰੂਪ ਵਿੱਚ ਯੋਜਨਾ ਤੋਂ ਬਾਅਦ ਰਵਾਨਗੀ ਕਰਦੀ ਹੈ, ਜਿਸ ਕਾਰਨ ਮੁੱਖ ਮੰਤਰੀ ਭਗਵੰਤ ਮਾਨ ਨੂੰ ਜਹਾਜ਼ ਤੋਂ ਉਤਾਰਿਆ ਗਿਆ।

    ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਉਪਰ ਦੋਸ਼ ਲਾਉਣ ਲਈ ਸੁਖਬੀਰ ਬਾਦਲ ਅਤੇ ਪ੍ਰਤਾਪ ਬਾਜਵਾ ਲੋਕਾਂ ਤੋਂ ਮਾਫੀ ਮੰਗਣ। ਇਸ ਦੇ ਨਾਲ ਹੀ ਉਨ੍ਹਾਂ ਕੈਪਟਨ ਅਮਰਿੰਦਰ ਸਿੰਘ ਦੇ ਭਾਜਪਾ ਵਿੱਚ ਸ਼ਾਮਲ ਹੋਣ *ਤੇ ਕਿਹਾ ਕਿ ਉਹ ਪਹਿਲਾਂ ਹੀ ਭਾਜਪਾ ਵਿੱਚ ਸ਼ਾਮਲ ਸਨ, ਅੱਜ ਸਿਰਫ਼ ਰਸਮ ਪੂਰੀ ਕੀਤੀ ਹੈ।


    ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਨੂੰ ਫਲਾਈਟ ਵਿਚੋਂ ਉਤਾਰਨ ਦੇ ਮਸਲੇ 'ਤੇ ਕਈ ਤਰ੍ਹਾਂ ਦੀਆਂ ਚਰਚਾਵਾਂ ਸਨ, ਜਿਸ ਨੂੰ ਲੈ ਕੇ ਵਿਰੋਧੀ ਧਿਰਾਂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਉਤੇ ਗੰਭੀਰ ਦੋਸ਼ ਲਾਏ ਸਨ। ਕਾਂਗਰਸ ਤੇ ਅਕਾਲੀ ਦਲ ਦਾ ਕਹਿਣਾ ਹੈ ਕਿ ਵੱਧ ਸ਼ਰਾਬ ਪੀਤੀ ਹੋਣ ਕਾਰਨ ਭਗਵੰਤ ਮਾਨ ਨੂੰ ਜਰਮਨੀ 'ਚ ਫਲਾਈਟ ਤੋਂ ਉਤਾਰਿਆ ਗਿਆ ਸੀ। ਉਨ੍ਹਾਂ ਨੇ ਸਵਾਲ ਕੀਤਾ ਹੈ ਕਿ ਕੀ ਅਰਵਿੰਦ ਕੇਜਰੀਵਾਲ ਵੱਲੋਂ ਇਸ ਉਤੇ ਐਕਸ਼ਨ ਲਿਆ ਜਾਵੇਗਾ।

    ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਆਖਿਆ ਹੈ ਕਿ ਜੇਕਰ ਇਹ ਦੋਸ਼ ਸੱਚ ਹਨ ਤਾਂ ਕੇਜਰੀਵਾਲ ਭਗਵੰਤ ਮਾਨ ਖਿਲਾਫ ਐਕਸ਼ਨ ਲੈਣਗੇ। ਉਨ੍ਹਾਂ ਕਿਹਾ ਕਿ ਅਜਿਹੀਆਂ ਖਬਰਾਂ ਪੰਜਾਬ ਨੂੰ ਸ਼ਰਮਸ਼ਾਰ ਕਰਨ ਵਾਲੀਆਂ ਹਨ। ਇਸ ਉਤੇ ਕਾਰਵਾਈ ਹੋਣੀ ਚਾਹੀਦੀ ਹੈ। ਕੀ ਕੇਜਰੀਵਾਲ ਅਜਿਹਾ ਕਰਨਗੇ।

    Published by:Krishan Sharma
    First published:

    Tags: AAP Punjab, Bhagwant Mann, Partap Singh Bajwa, Punjab Congress, Shiromani Akali Dal, Sukhbir Badal