ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਭਾਰਤੀ ਕ੍ਰਿਕਟ ਖਿਡਾਰੀ ਸ਼ੁਭਮ ਗਿੱਲ ਨੂੰ ਵਧਾਈ ਦਿੱਤੀ ਹੈ। ਸੁਖਬੀਰ ਬਾਦਲ ਨੇ ਸ਼ੁਭਮ ਗਿੱਲ ਨੂੰ ਬੀਤੇ ਦਿਨ ਨਿਊਜ਼ੀਲੈਂਡ ਵਿਰੁੱਧ ਇੱਕ ਰੋਜ਼ਾ ਮੈਚ ਵਿੱਚ ਦੋਹਰਾ ਸੈਂਕੜਾ ਲਾਉਣ 'ਤੇ ਦਿੱਤੀ।
ਦੱਸ ਦੇਈਏ ਕਿ ਬੁੱਧਵਾਰ ਭਾਰਤੀ ਕ੍ਰਿਕਟ ਟੀਮ ਦੇ ਨੌਜਵਾਨ ਸਲਾਮੀ ਬੱਲੇਬਾਜ਼ ਸ਼ੁਭਮਨ ਗਿੱਲ ਨੇ ਨਿਊਜ਼ੀਲੈਂਡ (IND Vs NZ) ਦੇ ਖਿਲਾਫ ਪਹਿਲੇ ਵਨਡੇ ਵਿੱਚ ਇਤਿਹਾਸ ਰਚ ਦਿੱਤਾ ਹੈ। ਗਿੱਲ ਵਨਡੇ 'ਚ ਸਭ ਤੋਂ ਤੇਜ਼ 1000 ਦੌੜਾਂ ਬਣਾਉਣ ਵਾਲੇ ਭਾਰਤੀ ਬੱਲੇਬਾਜ਼ ਬਣ ਗਏ ਹਨ। ਇਸ ਦੌਰਾਨ ਉਨ੍ਹਾਂ ਨੇ ਵਿਰਾਟ ਕੋਹਲੀ ਅਤੇ ਸ਼ਿਖਰ ਧਵਨ ਦੇ ਰਿਕਾਰਡ ਨੂੰ ਤੋੜ ਦਿੱਤਾ। ਗਿੱਲ ਨੇ 87 ਗੇਂਦਾਂ ਵਿੱਚ ਵਨਡੇ ਕਰੀਅਰ ਦਾ ਤੀਜਾ ਸੈਂਕੜਾ ਲਗਾਇਆ। ਉਨ੍ਹਾਂ ਨੇ ਆਪਣੀ ਪਾਰੀ 'ਚ 14 ਚੌਕੇ ਅਤੇ 2 ਛੱਕੇ ਲਗਾਏ।
ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਟਵੀਟ ਕਰਦਿਆਂ ਕਿਹਾ ਕਿ, ''ਇਹ ਜਾਣ ਕੇ ਖੁਸ਼ੀ ਹੋਈ ਕਿ ਸਾਡਾ ਜਲਾਲਾਬਾਦ ਸਟਾਰ ਸ਼ੁਭਮਨ ਗਿੱਲ 200 ਦੌੜਾਂ ਬਣਾਉਣ ਵਾਲਾ ਸਭ ਤੋਂ ਘੱਟ ਉਮਰ ਦਾ ਅਤੇ ODI ਕ੍ਰਿਕਟ ਵਿੱਚ ਸਭ ਤੋਂ ਤੇਜ਼ 1,000 ਦੌੜਾਂ ਬਣਾਉਣ ਵਾਲਾ ਭਾਰਤੀ ਬਣ ਗਿਆ ਹੈ। ਕੱਲ੍ਹ ਨਿਊਜ਼ੀਲੈਂਡ ਖ਼ਿਲਾਫ਼ 208 ਦੌੜਾਂ ਬਣਾ ਕੇ ਸ਼ੁਭਮਨ ਨੇ ਇਸ ਸੰਦਰਭ ਵਿੱਚ ਭਾਰਤੀ ਕ੍ਰਿਕਟਰਾਂ ਦਾ ਪਿਛਲਾ ਰਿਕਾਰਡ ਤੋੜ ਦਿੱਤਾ ਹੈ। ਵਧਾਈਆਂ ਚੈਂਪੀਅਨ, ਤੁਸੀਂ ਸਾਨੂੰ ਸਾਰਿਆਂ ਨੂੰ ਮਾਣ ਦਿੱਤਾ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Cricket News, Shiromani Akali Dal, Shubman Gill, Sukhbir Badal