Home /News /punjab /

ਸੁਖਬੀਰ ਬਾਦਲ ਨੇ ਸੰਗਰੂਰ ਲੋਕ ਸਭਾ ਦੀ ਜ਼ਿਮਨੀ ਚੋਣ ਜਿੱਤਣ ’ਤੇ ਸਿਮਰਨਜੀਤ ਮਾਨ ਨੂੰ ਦਿੱਤੀ ਵਧਾਈ

ਸੁਖਬੀਰ ਬਾਦਲ ਨੇ ਸੰਗਰੂਰ ਲੋਕ ਸਭਾ ਦੀ ਜ਼ਿਮਨੀ ਚੋਣ ਜਿੱਤਣ ’ਤੇ ਸਿਮਰਨਜੀਤ ਮਾਨ ਨੂੰ ਦਿੱਤੀ ਵਧਾਈ

Youtube Video

Punjab News: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ (Sukhbir Singh Badal) ਨੇ ਅੱਜ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ (Simranjit Singh Mann) ਨੂੰ ਸੰਗਰੂਰ ਲੋਕ ਸਭਾ (Sangur By Election Result) ਹਲਕੇ ਦੀ ਜ਼ਿਮਨੀ ਚੋਣ ਦੀ ਜਿੱਤ ਦੀ ਵਧਾਈ ਦਿੱਤੀ ਤੇ ਉਨ੍ਹਾਂ ਨੂੰ ਪਾਰਟੀ ਵੱਲੋਂ ਸਹਿਯੋਗ ਦੇਣ ਦੀ ਪੇਸ਼ਕਸ਼ ਕੀਤੀ।

ਹੋਰ ਪੜ੍ਹੋ ...
 • Share this:
  ਚੰਡੀਗੜ੍ਹ: Punjab News: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ (Sukhbir Singh Badal) ਨੇ ਅੱਜ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ (Simranjit Singh Mann) ਨੂੰ ਸੰਗਰੂਰ ਲੋਕ ਸਭਾ (Sangur By Election Result) ਹਲਕੇ ਦੀ ਜ਼ਿਮਨੀ ਚੋਣ ਦੀ ਜਿੱਤ ਦੀ ਵਧਾਈ ਦਿੱਤੀ ਤੇ ਉਨ੍ਹਾਂ ਨੂੰ ਪਾਰਟੀ ਵੱਲੋਂ ਸਹਿਯੋਗ ਦੇਣ ਦੀ ਪੇਸ਼ਕਸ਼ ਕੀਤੀ।

  ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਅਸੀਂ ਸਹੀ ਲੋਕਤੰਤਰੀ ਭਾਵਨਾ ਮੁਤਾਬਕ ਦਿੱਤੇ ਲੋਕਾਂ ਦੇ ਫਤਵੇ ਅੱਗੇ ਸੀਸ ਨਿਵਾਉਂਦੇ ਹਾਂ ਤੇ ਸਾਨੂੰ ਵਿਸ਼ਵਾਸ ਹੈ ਕਿ ਸਿਮਰਨਜੀਤ ਮਾਨ ਪੰਜਾਬੀਆਂ ਦੀਆਂ ਸ਼ਿਕਾਇਤਾਂ ਦੀ ਸੰਸਦ ਵਿਚ ਆਵਾਜ਼ ਬੁਲੰਦ ਕਰਨਗੇ।

  ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਇਹ ਸੰਸਦੀ ਜ਼ਿਮਨੀ ਚੋਣ ਸਿਧਾਂਤਾ ਦੇ ਆਧਰਾ ’ਤੇ ਲੜੀ ਸੀ ਤੇ ਪਾਰਟੀ ਸਿਧਾਂਤਾਂ ਲਈ ਹਮੇਸ਼ਾ ਡਟੀ ਰਹੇਗੀ। ਉਨ੍ਹਾਂ ਕਿਹਾ ਕਿ ਅਸੀਂ ਸਾਰੀਆਂ ਪੰਥਕ ਧਿਰਾਂ ਦੇ ਨਾਲ ਰਲ ਕੇ ਬੰਦੀ ਸਿੰਘਾਂ ਦੇ ਪਰਿਵਾਰ ਵਿਚੋਂ ਉਮੀਦਵਾਰ ਖੜ੍ਹਾ ਕੀਤਾ ਸੀ। ਉਨ੍ਹਾਂ ਕਿਹਾ ਕਿ ਇਹ ਇਕ ਸਿਧਾਂਤਕ ਲੜਾਈ ਸੀ। ਅਸੀਂ ਭਾਈ ਬਲਵੰਤ ਸਿੰਘ ਰਾਜੋਆਣਾ, ਜੋ ਬਿਨਾਂ ਪੈਰੋਲ ਤੋਂ 28 ਸਾਲਾਂ ਤੋਂ ਜੇਲ੍ਹ ਵਿਚ ਬੰਦ ਹਨ, ਸਮੇਤ ਬੰਦੀ ਸਿੰਘਾਂ ਦੀ ਰਿਹਾਈ ਲਈ ਸੰਘਰਸ਼ ਜਾਰੀ ਰੱਖਾਂਗੇ।

  ਉਨ੍ਹਾਂ ਕਿਹਾ ਕਿ ਇਕ ਹੋਰ ਬੰਦੀ ਸਿੰਘ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਜਿਹਨਾਂ ਦੀ ਰਿਹਾਈ ਲਈ ਪ੍ਰਵਾਨਗੀ ਮਿਲਣ ਦੇ ਬਾਵਜੂਦ ਵੀ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ 7 ਮਹੀਨਿਆਂ ਤੋਂ ਰਿਹਾਈ ਦਸਤਾਵੇਜ਼ਾਂ ’ਤੇ ਹਸਤਾਖ਼ਰ ਨਾ ਕਰਨ ਕਾਰਨ ਉਨ੍ਹਾਂ ਦੀ ਰਿਹਾਈ ਨਹੀਂ ਹੋ ਰਹੀ। ਉਨ੍ਹਾਂ ਕਿਹਾ ਕਿ ਇਹਨਾਂ ਦੋਵੇਂ ਬੰਦੀ ਸਿੰਘਾਂ ਦੇ ਨਾਲ ਨਾਲ ਹੋਰ ਜਿਹੜੇ ਵੀ ਆਪਣੀ ਉਮਰ ਕੈਦ ਦੀ ਸਜ਼ਾ ਪੂਰੀ ਹੋਣ ਦੇ ਬਾਵਜੂਦ ਜੇਲ੍ਹਾਂ ਵਿਚ ਕੈਦ ਹਨ, ਦੀ ਰਿਹਾਈ ਤੁਰੰਤ ਹੋਣੀ ਚਾਹੀਦੀ ਹੈ।
  Published by:Krishan Sharma
  First published:

  Tags: Punjab politics, Sangrur bypoll, Shiromani Akali Dal, Simranjit Singh Mann, Sukhbir Badal

  ਅਗਲੀ ਖਬਰ