Home /News /punjab /

ਸ਼੍ਰੋਮਣੀ ਕਮੇਟੀ ਨੂੰ ਬਾਦਲਾਂ ਤੋਂ ਮੁਕਤ ਕਰਵਾ ਕੇ ਪੰਥ ਦਰਦੀ ਗੁਰਸਿੱਖਾਂ ਨੂੰ ਸੌਂਪਣਾ ਹੀ ਸਾਡਾ ਮੰਤਵ: ਢੀਂਡਸਾ

ਸ਼੍ਰੋਮਣੀ ਕਮੇਟੀ ਨੂੰ ਬਾਦਲਾਂ ਤੋਂ ਮੁਕਤ ਕਰਵਾ ਕੇ ਪੰਥ ਦਰਦੀ ਗੁਰਸਿੱਖਾਂ ਨੂੰ ਸੌਂਪਣਾ ਹੀ ਸਾਡਾ ਮੰਤਵ: ਢੀਂਡਸਾ

Punjab News: ਢੀਂਡਸਾ ਨੇ ਅੱਗੇ ਬੋਲਦਿਆਂ ਕਿਹਾ ਕਿ ਮੌਜੂਦਾ ਹਾਲਾਤ ਵਿੱਚ ਅਕਾਲੀ ਦਲ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (Shiromani Gurdwara Parbandhak Committee) ਦੇ ਪ੍ਰਬੰਧ ਨੂੰ ਇੰਨੇ ਮਾੜੇ ਹਾਲਾਤ ਵਿੱਚ ਲੈ ਕੇ ਜਾਣ ਵਾਲਾ ਕੋਈ ਹੋਰ ਨਹੀ ਸਗੋਂ ਸੁਖਬੀਰ ਸਿੰਘ ਬਾਦਲ ਅਤੇ ਬਾਦਲ ਪਰਿਵਾਰ ਖ਼ੁਦ ਜ਼ਿੰਮੇਵਾਰ ਹੈ। ਉਸਦੇ ਹੰਕਾਰ ਅਤੇ ਪੰਥਕ ਸਿਧਾਂਤਾਂ ਤੋਂ ਪਾਸਾ ਵੱਟਣ ਕਾਰਨ ਅੱਜ ਪੰਥਕ ਸੰਸਥਾਵਾਂ ਦੀ ਬੁਰੀ ਹਾਲਤ ਹੋਈ ਹੈ। ਇਹ ਇਤਿਹਾਸ ਵਿੱਚ ਪਹਿਲੀ ਵਾਰ ਹੋਇਆ ਹੈ।

ਹੋਰ ਪੜ੍ਹੋ ...
 • Share this:

  ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ (ਸੰਯੁਕਤ) (Akali Dal United) ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ (Sukhdev Singh Dhindsa) ਦੀ ਅਗਵਾਈ ਵਿੱਚ ਪਾਰਟੀ ਦੇ ਪ੍ਰਮੁੱਖ ਆਗੂਆਂ ਦੀ ਇਕ ਅਹਿਮ ਬੈਠਕ ਪਾਰਟੀ ਦੇ ਮੁੱਖ ਦਫ਼ਤਰ ਵਿਖੇ ਹੋਈ, ਜਿਸ ਵਿੱਚ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਨੂੰ ਮਜਬੂਤ ਕਰਨ ਲਈ ਅਤੇ ਅਕਾਲੀ ਦਲ ਸੰਯੁਕਤ ਵੱਲੋਂ ਪੰਥਕ ਏਜੰਡਾ ਘਰ-ਘਰ ਪਹੁੰਚਣ ਲਈ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਦੇ ਮੱਦੇਨਜਰ ਪੰਜਾਬ ਅੰਦਰ 1 ਮਈ ਤੋਂ ਜ਼ਿਲ੍ਹਾਂ ਵਾਰ ਮੀਟਿੰਗਾਂ ਕੀਤੀਆਂ ਜਾਣਗੀਆਂ। ਇਸ ਲਈ ਤਾਰੀਕਾਂ ਦਾ ਐਲਾਨ ਜਲਦੀ ਕਰ ਦਿੱਤਾ ਜਾਵੇਗਾ।

  ਪੰਥਕ ਏਜੰਡਾ ਘਰ-ਘਰ ਪਹੁੰਚਣ ਲਈ 1 ਮਈ ਤੋਂ ਜ਼ਿਲ੍ਹਾ ਵਾਰ ਕੀਤੀਆਂ ਜਾਣਗੀਆਂ ਮੀਟਿੰਗਾਂ

  ਸੁਖਦੇਵ ਢੀਂਡਸਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦਾ ਮੁੱਖ ਮਨੋਰੱਥ  ਪੰਥ ਅਤੇ ਪੰਜਾਬ ਦੀ ਖੁਸ਼ਹਾਲੀ ਲਈ ਵੱਡੇ ਪੱਧਰ `ਤੇ ਯਤਨ ਕਰਦੇ ਰਹਿਣਾ ਹੈ ਅਤੇ ਪਾਰਟੀ ਇਸੇ ਟੀਚੇ ਨੂੰ ਮੁੱਖ ਰੱਖਦੇ ਹੋਏ ਪੂਰੇ ਉਤਸ਼ਾਹ ਅਤੇ ਇਮਨਦਾਰੀ ਨਾਲ ਕਾਰਜਸ਼ੀਲ ਰਹੇਗੀ। ਉਨ੍ਹਾਂ ਕਿਹਾ ਕਿ ਸਾਡਾ ਮੁੱਖ ਮੰਤਵ ਇਹ ਹੈ ਕਿ ਸਿੱਖ ਸੰਸਥਾਵਾਂ ਨੂੰ ਬਾਦਲ ਪਰਿਵਾਰ ਤੋਂ ਆਜ਼ਾਦ ਕਰਵਾ ਕੇ ਉਨ੍ਹਾਂ ਦੀ ਸੇਵਾ ਸੰਭਾਲ ਪੰਥਕ ਭਾਵਨਾ ਰੱਖਣ ਵਾਲੇ ਗੁਰਸਿੱਖਾਂ ਨੂੰ ਸੌਪਣੀ।

  ਢੀਂਡਸਾ ਨੇ ਅੱਗੇ ਬੋਲਦਿਆਂ ਕਿਹਾ ਕਿ ਮੌਜੂਦਾ ਹਾਲਾਤ ਵਿੱਚ ਅਕਾਲੀ ਦਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਨੂੰ ਇੰਨੇ ਮਾੜੇ ਹਾਲਾਤ ਵਿੱਚ ਲੈ ਕੇ ਜਾਣ ਵਾਲਾ ਕੋਈ ਹੋਰ ਨਹੀ ਸਗੋਂ ਸੁਖਬੀਰ ਸਿੰਘ ਬਾਦਲ ਅਤੇ ਬਾਦਲ ਪਰਿਵਾਰ ਖ਼ੁਦ ਜ਼ਿੰਮੇਵਾਰ ਹੈ। ਉਸਦੇ ਹੰਕਾਰ ਅਤੇ ਪੰਥਕ ਸਿਧਾਂਤਾਂ ਤੋਂ ਪਾਸਾ ਵੱਟਣ ਕਾਰਨ ਅੱਜ ਪੰਥਕ ਸੰਸਥਾਵਾਂ ਦੀ ਬੁਰੀ ਹਾਲਤ ਹੋਈ ਹੈ। ਇਹ ਇਤਿਹਾਸ ਵਿੱਚ ਪਹਿਲੀ ਵਾਰ ਹੋਇਆ ਹੈ।

  ਇਸ ਮੌਕੇ ਸਮੁੱਚੀ ਲੀਡਰਸ਼ਿਪ ਨੇ ਇਕੋ ਆਵਾਜ਼ ਵਿੱਚ ਸ਼੍ਰੀ ਅਕਾਲ ਤਖ਼ਤ ਸਾਹਿਬ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ ਤੋਂ ਬਾਦਲ ਪਰਿਵਾਰ ਦਾ ਗਲਬਾ ਪੂਰਨ ਤੌਰ 'ਤੇ ਖਤਮ ਕਰਨ ਲਈ ਪੰਥ ਦਰਦੀਆਂ ਨੂੰ ਅਪੀਲ ਕੀਤੀ ਕਿ ਉਹ ਪੰਥ ਅਤੇ ਪੰਜਾਬ ਵਿਰੋਧੀ ਬਾਦਲ ਪਰਿਵਾਰ ਨੂੰ ਛੱਡ ਕੇ ਅਕਾਲੀ ਦਲ ਦੇ ਅਸਲ ਸਿਧਾਂਤਾਂ ਦਾ ਪਹਿਰਾ ਦੇਣ ਵਾਲੇ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਵਿੱਚ ਸ਼ਾਮਿਲ ਹੋਣ, ਜਿਸ ਨਾਲ ਇਕ ਵਾਰ ਫਿਰ ਸ਼੍ਰੋਮਣੀ ਅਕਾਲੀ ਦਲ ਨੂੰ ਪੰਜਾਬ ਅਤੇ ਪੰਥ ਦੀ ਨੁਮਾਇੰਦਾ ਜਥੇਬੰਦੀ ਬਣਾਇਆ ਜਾ ਸਕੇ।

  ਅੱਜ ਦੀ ਮੀਟਿੰਗ ਵਿੱਚ ਰਣਜੀਤ ਸਿੰਘ ਤਲਵੰਡੀ, ਜਸਟਿਸ ਨਿਰਮਲ ਸਿੰਘ (ਸੇਵਾ-ਮੁਕਤ), ਜਗਦੀਸ਼ ਸਿੰਘ ਗਰਚਾ, ਸਰਵਣ ਸਿੰਘ ਫਿਲੌਰ, ਪਰਮਿੰਦਰ ਸਿੰਘ ਢੀਂਡਸਾ, ਸੁਖਵਿੰਦਰ ਸਿੰਘ ਔਲਖ, ਮਿੱਠੂ ਸਿੰਘ ਕਾਹਨੇਕੇ, ਜਥੇਦਾਰ ਮਹਿੰਦਰ ਸਿੰਘ ਹੁਸੈਨਪੁਰ,ਰਣਧੀਰ ਸਿੰਘ ਰੱਖੜਾ, ਹਰਪ੍ਰੀਤ ਸਿੰਘ ਗਰਚਾ, ਗੁਰਬਚਨ ਸਿੰਘ ਬਚੀ, ਦਵਿੰਦਰ ਸਿੰਘ ਸੋਢੀ, ਭੁਪਿੰਦਰ ਸਿੰਘ ਬਜਰੂੜ, ਮਨਜੀਤ ਸਿੰਘ ਬਪੀਆਣਾ, ਲਖਵੀਰ ਸਿੰਘ ਥਾਬਲਾ, ਭੋਲਾ ਸਿੰਘ ਗਿੱਲਪੱਤੀ, ਗੁਰਪ੍ਰੀਤ ਸਿੰਘ ਕਲਕੱਤਾ, ਕਰਮਵੀਰ ਸਿੰਘ ਪੰਨੂੰ, ਰਣਜੀਤ ਸਿੰਘ ਔਲਖ, ਗੁਰਜੀਵਨ ਸਿੰਘ ਸਰੋਦ, ਡਾ.ਮੇਜਰ ਸਿੰਘ, ਦਲਜੀਤ ਸਿੰਘ ਅਮਰਕੋਟ, ਮਨਜੀਤ ਸਿੰਘ ਦਸੂਹਾ, ਹਰਦੀਪ ਸਿੰਘ ਘੁਨੰਸ,  ਗੁਰਜਿੰਦਰ ਸਿੰਘ ਗਰੇਵਾਲ, ਜੁਗਰਾਜਪਾਲ ਸਿੰਘ ਸ਼ਾਹੀ, ਹਰਦੇਵ ਸਿੰਘ ਰੋਗਲਾ, ਜਸਵਿੰਦਰ ਸਿੰਘ (ਓ.ਐਸ.ਡੀ) ਅਤੇ ਹਰਸਿ਼ਤ ਕੁਮਰ ਸ਼ੀਤਲ ਸ਼ਾਮਿਲ ਸਨ।

  Published by:Krishan Sharma
  First published:

  Tags: Akali Dal, Punjab politics, SGPC, Sukhdev singh dhindsa