• Home
 • »
 • News
 • »
 • punjab
 • »
 • CHANDIGARH SUKHPAL KHAIRA REPLY FROM BHAGWANT MANN ON AAP KUNWAR VIJAY PRATAPS ALLEGATIONS REGARDING APPOINTMENT OF SENIOR POLICE OFFICERS KS

ਪੁਲਿਸ ਅਧਿਕਾਰੀਆਂ ਦੀ ਨਿਯੁਕਤੀ ਨੂੰ ਲੈ ਕੇ 'ਆਪ' MLA ਦੇ ਦੋਸ਼ਾਂ 'ਤੇ ਖਹਿਰਾ ਨੇ ਭਗਵੰਤ ਮਾਨ ਕੋਲੋਂ ਮੰਗਿਆ ਜਵਾਬ

ਆਮ ਆਦਮੀ ਪਾਰਟੀ (Aam Aadmi Party) ਦੇ ਅੰਮ੍ਰਿਤਸਰ (ਉੱਤਰੀ) ਤੋਂ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ (Kunwar Vijay Partap Singh) ਨੇ ਸ਼ਨਿਚਰਵਾਰ ਨੂੰ ਨਾਂਅ ਲਏ ਫੇਸਬੁੱਕ ‘ਤੇ ਪਾਈ ਪੋਸਟ 'ਚ ਦੋ ਸੀਨੀਅਰ ਆਈਪੀਐਸ ਅਧਿਕਾਰੀਆਂ ਪ੍ਰਬੋਧ ਕੁਮਾਰ ਨੂੰ ਸਪੈਸ਼ਲ ਡੀਜੀਪੀ (ਇੰਟੈਲੀਜੈਂਸ) ਅਤੇ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਅਰੁਣ ਪਾਲ ਸਿੰਘ ਦੀ ਤਾਇਨਾਤੀ 'ਤੇ ਸਵਾਲ ਚੁੱਕੇ, ਜਿਸ 'ਤੇ ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ (Sukhpal Singh Khaira) ਨੇ ਇਸ ਮਾਮਲੇ 'ਤੇ ਮੁੱਖ ਮੰਤਰੀ ਮਾਨ ਤੋਂ ਜਵਾਬ ਮੰਗਿਆ ਹੈ।

 • Share this:
  ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਵੱਲੋਂ ਲਾਏ ਗਏ ਦੋ ਪੁਲਿਸ ਅਧਿਕਾਰੀਆਂ 'ਤੇ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਗੰਭੀਰ ਦੋਸ਼ ਲਗਾਏ ਹਨ। ਆਮ ਆਦਮੀ ਪਾਰਟੀ (Aam Aadmi Party) ਦੇ ਅੰਮ੍ਰਿਤਸਰ (ਉੱਤਰੀ) ਤੋਂ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ (Kunwar Vijay Partap Singh) ਨੇ ਸ਼ਨਿਚਰਵਾਰ ਨੂੰ ਨਾਂਅ ਲਏ ਫੇਸਬੁੱਕ ‘ਤੇ ਪਾਈ ਪੋਸਟ 'ਚ ਦੋ ਸੀਨੀਅਰ ਆਈਪੀਐਸ ਅਧਿਕਾਰੀਆਂ ਪ੍ਰਬੋਧ ਕੁਮਾਰ ਨੂੰ ਸਪੈਸ਼ਲ ਡੀਜੀਪੀ (ਇੰਟੈਲੀਜੈਂਸ) ਅਤੇ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਅਰੁਣ ਪਾਲ ਸਿੰਘ ਦੀ ਤਾਇਨਾਤੀ 'ਤੇ ਸਵਾਲ ਚੁੱਕੇ, ਜਿਸ 'ਤੇ ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ (Sukhpal Singh Khaira) ਨੇ ਇਸ ਮਾਮਲੇ 'ਤੇ ਮੁੱਖ ਮੰਤਰੀ ਮਾਨ ਤੋਂ ਜਵਾਬ ਮੰਗਿਆ ਹੈ।

  ਖਹਿਰਾ ਨੇ ਮਾਨ ਨੂੰ ਲਿਖੇ ਪੱਤਰ ਵਿੱਚ ਕਿਹਾ ਹੈ ਕਿ ਮੁੱਖ ਮੰਤਰੀ ਪਦ ਦੇ ਨਾਲ-ਨਾਲ ਤੁਸੀਂ ਪੰਜਾਬ ਦੇ ਗ੍ਰਹਿ ਮਾਮਲੇ ਅਤੇ ਨਿਆਂ ਵਿਭਾਗ ਦੇ ਮੰਤਰੀ ਹੋਣ ਦੇ ਨਾਤੇ ਇਹ ਮਾਮਲਾ ਸਿੱਧਾ ਤੁਹਾਡੇ ਦਾਇਰੇ ਵਿੱਚ ਆਉਂਦਾ ਹੈ।

  ਕੁੰਵਰ ਵਿਜੇ ਪ੍ਰਤਾਪ ਨੇ 9 ਅਪ੍ਰੈਲ 2022 ਨੂੰ ਆਪਣੀ ਫੇਸਬੁੱਕ ਪੋਸਟ ਵਿੱਚ 1988 ਬੈਚ ਦੇ ਆਈਪੀਐਸ ਅਧਿਕਾਰੀ ਪ੍ਰਬੋਧ ਕੁਮਾਰ ਦੀ ਪੋਸਟਿੰਗ 'ਤੇ ਚਿੰਤਾ ਜ਼ਾਹਰ ਕੀਤੀ ਹੈ, ਜਿਸ ਨੂੰ 25 ਮਾਰਚ ਨੂੰ ਵਿਸ਼ੇਸ਼ ਡੀਜੀਪੀ ਪੰਜਾਬ ਇੰਟੈਲੀਜੈਂਸ ਚੀਫ਼ ਵਜੋਂ ਨਿਯੁਕਤ ਕੀਤਾ ਗਿਆ ਹੈ। ਇਸੇ ਤਰ੍ਹਾਂ ਅੰਮ੍ਰਿਤਸਰ ਦੇ ਵਿਧਾਇਕ ਨੇ 1997 ਬੈਚ ਦੇ ਆਈਪੀਐਸ ਅਧਿਕਾਰੀ ਅਰੁਣ ਪਾਲ ਸਿੰਘ ਵੱਲ ਵੀ ਉਂਗਲ ਉਠਾਈ ਜੋ ਹਾਲ ਹੀ ਵਿੱਚ ਅੰਮ੍ਰਿਤਸਰ ਵਿਖੇ ਪੁਲਿਸ ਕਮਿਸ਼ਨਰ ਵਜੋਂ ਨਿਯੁਕਤ ਹੋਏ ਸਨ।

  ਕੁੰਵਰ ਵਿਜੇ ਪ੍ਰਤਾਪ ਸਿੰਘ, ਜੋ ਕਿ 9 ਅਪ੍ਰੈਲ, 2021 ਤੱਕ ਪੰਜਾਬ ਵਿੱਚ ਪੁਲਿਸ ਦੇ ਇੰਸਪੈਕਟਰ ਜਨਰਲ ਸਨ, ਨੇ ਲਿਖਿਆ "ਮੈਂ ਉਚਿਤ ਪਾਰਟੀ ਫੋਰਮ ਨੂੰ ਬੇਨਤੀ ਕੀਤੀ ਹੈ ਕਿ ਉਹ ਦੋ ਪੁਲਿਸ ਅਫਸਰਾਂ ਦੀ ਤਾਇਨਾਤੀ 'ਤੇ ਮੁੜ ਵਿਚਾਰ ਕਰੇ ਜੋ ਉਸ ਸਮੇਂ ਦੀ ਵਿਸ਼ੇਸ਼ ਜਾਂਚ ਟੀਮ (SIT) ਦਾ ਹਿੱਸਾ ਸਨ ਅਤੇ ਨੰਬਰ ਦੋ ਤੇ ਕਾਰਜ ਕਰ ਰਹੇ ਸਨ। ਉਸ ਮੌਕੇ ਇਨ੍ਹਾਂ ਨੇ ਵੱਡੇ ਸਿਆਸੀ ਪਰਿਵਾਰਾਂ ਦਾ ਪੱਖ ਪੂਰਿਆ। ਇਹ ਦੋਵੇਂ ਪੁਲਿਸ ਅਧਿਕਾਰੀ ਬਰਗਾੜੀ-ਬਹਿਬਲ ਕਲਾਂ-ਕੋਟਕਪੂਰਾ ਕੇਸਾਂ ਦੇ ਜ਼ਿੰਮੇਵਾਰ ਹਨ ਜਿਸ ਕਰਕੇ ਅੱਜ ਇਨਸਾਫ਼ ਨਹੀਂ ਮਿਲ ਰਿਹਾ। ਮੈਂ SIT ਵਿੱਚ ਨੰਬਰ 3 'ਤੇ ਸੀ। ਇਨ੍ਹਾਂ ਦੋਵਾਂ ਪੋਸਟਾਂ 'ਤੇ ਮੁੜ ਵਿਚਾਰ ਕਰਨ ਲਈ ਢੁਕਵੇਂ ਪਾਰਟੀ ਫੋਰਮ 'ਤੇ ਬੇਨਤੀ ਕੀਤੀ ਗਈ ਹੈ। ਕੁੰਵਰ ਵਿਜੇ ਪ੍ਰਤਾਪ ਨੇ ਕਿਹਾ ਕਿ ਮੈਂ ਬਰਗਾੜੀ ਕੇਸਾਂ ਵਿੱਚ ਇਨਸਾਫ਼ ਦਿਵਾਉਣ ਲਈ ਸਾਡੀ 'ਆਪ' ਸਰਕਾਰ ਦੁਆਰਾ ਕੀਤੇ ਜਾਣ ਵਾਲੇ ਖਾਸ ਨੁਕਤਿਆਂ ਦਾ ਹਵਾਲਾ ਦਿੰਦੇ ਹੋਏ ਇੱਕ ਪੱਤਰ ਰਾਹੀਂ ਮਾਨਯੋਗ ਮੁੱਖ ਮੰਤਰੀ ਨੂੰ ਵੀ ਬੇਨਤੀ ਕੀਤੀ ਹੈ।"

  ਹਾਲਾਂਕਿ ਪਾਰਟੀ ਜਾਂ ਰਾਜ ਸਰਕਾਰ ਦੇ ਦਬਾਅ ਹੇਠ ਕੁੰਵਰ ਵਿਜੇ ਪ੍ਰਤਾਪ ਨੇ ਬਾਅਦ ਵਿੱਚ ਅਹੁਦੇ ਤੋਂ ਹਟਾ ਦਿੱਤਾ ਸੀ ਪਰ ਇਸ ਮਾਮਲੇ ਨਾਲ ਸਬੰਧਤ ਖ਼ਬਰਾਂ ਪਹਿਲਾਂ ਹੀ ਪ੍ਰਿੰਟ ਅਤੇ ਇਲੈਕਟ੍ਰਾਨਿਕ ਮੀਡੀਆ ਦੇ ਵੱਖ-ਵੱਖ ਭਾਗਾਂ ਵਿੱਚ ਪ੍ਰਕਾਸ਼ਿਤ ਹੋ ਚੁੱਕੀਆਂ ਹਨ।

  ਖਹਿਰਾ ਨੇ ਅੱਗੇ ਕਿਹਾ, ''ਮੈਂ ਤੁਹਾਨੂੰ ਯਾਦ ਦਿਵਾਉਣਾ ਚਾਹੁੰਦਾ ਹਾਂ ਕਿ 'ਆਪ' ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪੰਜਾਬ ਚੋਣਾਂ ਦੌਰਾਨ ਕਈ ਵਾਰ ਦਾਅਵਾ ਕੀਤਾ ਸੀ ਕਿ ਜੇਕਰ ਉਨ੍ਹਾਂ ਦੀ ਪਾਰਟੀ ਨੂੰ ਸੱਤਾ 'ਚ ਲਿਆਂਦਾ ਗਿਆ ਤਾਂ ਉਹ ਬਹਿਬਲ ਕਲਾਂ ਅਤੇ ਕੋਟਕਪੂਰਾ ਪੁਲਿਸ ਦੇ ਪੀੜਤਾਂ ਨੂੰ ਇਨਸਾਫ਼ 24 ਘੰਟਿਆਂ ਚ ਇਨਸਾਫ਼ ਦਿਵਾਉਣਗੇ।''

  ਹਾਲਾਂਕਿ ਮੈਨੂੰ ਨਹੀਂ ਲੱਗਦਾ ਕਿ ਪੰਜਾਬ ਸਰਕਾਰ ਉਪਰੋਕਤ ਵਾਅਦੇ ਨੂੰ ਪੂਰਾ ਕਰਨ ਲਈ ਕੋਈ ਅਸਾਧਾਰਨ ਕੋਸ਼ਿਸ਼ ਕਰ ਰਹੀ ਹੈ। ਹੁਣ ਤੁਹਾਡੀ ਆਪਣੀ ਪਾਰਟੀ ਦੇ ਵਿਧਾਇਕ ਅਤੇ ਇੱਕ ਸਾਬਕਾ ਸੀਨੀਅਰ ਰੈਂਕ ਦੇ ਪੁਲਿਸ ਅਧਿਕਾਰੀ ਨੇ ਦੋ ਆਈਪੀਐਸ ਅਫਸਰਾਂ ਦੀ ਨਿਯੁਕਤੀ 'ਤੇ ਗੰਭੀਰ ਸਵਾਲ ਖੜ੍ਹੇ ਕੀਤੇ ਹਨ ਜੋ SIT ਦਾ ਹਿੱਸਾ ਸਨ ਪਰ ਵੱਡੇ ਸਿਆਸੀ ਪਰਿਵਾਰਾਂ ਨਾਲ ਨੇੜਤਾ ਕਾਰਨ ਨਿਆਂ ਪ੍ਰਾਪਤ ਕਰਨ ਵਿੱਚ ਅਸਫਲ ਰਹੇ ਹਨ।

  ਖਹਿਰਾ ਨੇ ਕਿਹਾ, ''ਮੈਂ ਮੰਗ ਕਰਦਾ ਹਾਂ ਕਿ ਪੰਜਾਬ ਦੇ ਮੁੱਖ ਮੰਤਰੀ ਹੋਣ ਦੇ ਨਾਤੇ ਅਤੇ ਗ੍ਰਹਿ ਮਾਮਲਿਆਂ ਅਤੇ ਨਿਆਂ ਵਿਭਾਗ ਦਾ ਪੋਰਟਫੋਲੀਓ ਹੋਣ ਦੇ ਨਾਤੇ ਤੁਹਾਨੂੰ ਉਪਰੋਕਤ ਦੋਸ਼ਾਂ 'ਤੇ ਆਪਣੀ ਸਥਿਤੀ ਸਪੱਸ਼ਟ ਕਰਨੀ ਚਾਹੀਦੀ ਹੈ ਅਤੇ ਗਲਤੀ ਕਰਨ ਵਾਲੇ ਅਧਿਕਾਰੀਆਂ ਨੂੰ ਉਨ੍ਹਾਂ ਦੇ ਮੌਜੂਦਾ ਕਾਰਜਾਂ ਤੋਂ ਤੁਰੰਤ ਤਬਦੀਲ ਕਰਨਾ ਚਾਹੀਦਾ ਹੈ।''
  Published by:Krishan Sharma
  First published: