• Home
 • »
 • News
 • »
 • punjab
 • »
 • CHANDIGARH TEACHER CLIMBED ON THE TOWER WITH PETROL WATCH VIDEO

Chandigarh: ਪੱਕੀ ਨੌਕਰੀ ਕਰਨ ਦੀ ਮੰਗ ਨੂੰ ਲੈਕੇ ਪੈਟਰੋਲ ਸਣੇ ਟਾਵਰ ‘ਤੇ ਚੜ੍ਹਿਆ ਅਧਿਆਪਕ

ਦੱਸਿਆ ਜਾ ਰਿਹਾ ਹੈ ਕਿ ਇਸ ਨੌਜਵਾਨ ਨੇ ਐਲੀਮੈਂਟਰੀ ਟੀਚਰ ਟ੍ਰੇਨਿੰਗ ਕੀਤੀ ਹੈ। ਪਰ ਲਗਾਤਾਰ ਮੰਗ ਦੇ ਬਾਵਜੂਦ ਉਸਦੀ ਨੌਕਰੀ ਪੱਕੀ ਨਹੀਂ ਹੋ ਰਹੀ ਸੀ। ਇਸ ਲਈ ਉਹ ਟਾਵਰ 'ਤੇ ਚੜ੍ਹ ਗਿਆ।

Chandigarh: ਪੱਕੀ ਨੌਕਰੀ ਕਰਨ ਦੀ ਮੰਗ ਨੂੰ ਲੈਕੇ ਪੈਟਰੋਲ ਸਣੇ ਟਾਵਰ ‘ਤੇ ਚੜ੍ਹਿਆ ਅਧਿਆਪਕ

Chandigarh: ਪੱਕੀ ਨੌਕਰੀ ਕਰਨ ਦੀ ਮੰਗ ਨੂੰ ਲੈਕੇ ਪੈਟਰੋਲ ਸਣੇ ਟਾਵਰ ‘ਤੇ ਚੜ੍ਹਿਆ ਅਧਿਆਪਕ

 • Share this:
  ਚੰਡੀਗੜ੍ਹ- ਸ਼ਨੀਵਾਰ ਨੂੰ ਰਾਜਧਾਨੀ ਚੰਡੀਗੜ੍ਹ 'ਚ ਅਜੀਬ ਨਜ਼ਾਰਾ ਦੇਖਣ ਨੂੰ ਮਿਲਿਆ। ਪੰਜਾਬ ਐਮਐਲਏ ਹੋਸਟਲ ਦੇ ਸਾਹਮਣੇ ਟੈਲੀਫੋਨ ਐਕਸਚੇਂਜ ਟਾਵਰ 'ਤੇ ਚੜ੍ਹਿਆ ਇੱਕ ਅਧਿਆਪਕ। ਮੀਡੀਆ ਰਿਪੋਰਟਾਂ ਮੁਤਾਬਕ ਉਸ ਦੇ ਹੱਥ ਵਿੱਚ ਪੈਟਰੋਲ ਦੀ ਬੋਤਲ ਵੀ ਸੀ। ਦੱਸਿਆ ਜਾ ਰਿਹਾ ਹੈ ਕਿ ਇਸ ਨੌਜਵਾਨ ਨੇ ਐਲੀਮੈਂਟਰੀ ਟੀਚਰ ਟ੍ਰੇਨਿੰਗ ਕੀਤੀ ਹੈ। ਪਰ ਲਗਾਤਾਰ ਮੰਗ ਦੇ ਬਾਵਜੂਦ ਉਸਦੀ ਨੌਕਰੀ ਪੱਕੀ ਨਹੀਂ ਹੋ ਰਹੀ ਸੀ। ਇਸ ਲਈ ਉਹ ਟਾਵਰ 'ਤੇ ਚੜ੍ਹ ਗਿਆ।

  ਪੁਲੀਸ ਅਧਿਕਾਰੀਆਂ ਨੇ ਦੱਸਿਆ ਕਿ ਪ੍ਰਦਰਸ਼ਨਕਾਰੀ ਅਧਿਆਪਕ ਅੱਜ ਸਵੇਰੇ 4 ਵਜੇ ਦੇ ਕਰੀਬ ਟਾਵਰ ’ਤੇ ਚੜ੍ਹ ਗਏ। ਫਾਇਰਫਾਈਟਰਜ਼ ਨੇ ਉਸ ਨੂੰ ਹੇਠਾਂ ਆਉਣ ਲਈ ਮਨਾਉਣ ਦੀ ਕੋਸ਼ਿਸ਼ ਕੀਤੀ। ਪਰ ਉਸ ਨੇ ਉਤਰਨ ਤੋਂ ਇਨਕਾਰ ਕਰ ਦਿੱਤਾ। ਫਿਲਹਾਲ ਉਸ ਨੂੰ ਮਨਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

  ਮੀਡੀਆ ਰਿਪੋਰਟਾਂ ਮੁਤਾਬਕ ਸੋਹਣ ਸਿੰਘ ਨਾਂ ਦਾ ਇਹ ਅਧਿਆਪਕ ਡੇਢ ਸੌ ਤੋਂ ਵੱਧ ਅਧਿਆਪਕਾਂ ਨੂੰ ਕੱਢੇ ਜਾਣ ਦੇ ਵਿਰੋਧ ਵਿੱਚ ਟਾਵਰ ’ਤੇ ਚੜ੍ਹ ਗਿਆ। ਇਹ ਅਧਿਆਪਕ ਲਗਾਤਾਰ ਪੰਜਾਬ ਸਰਕਾਰ ਤੋਂ ਮੰਗ ਕਰ ਰਹੇ ਹਨ ਕਿ ਉਨ੍ਹਾਂ ਨੂੰ ਪੱਕਾ ਕੀਤਾ ਜਾਵੇ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਉਨ੍ਹਾਂ ਦੀਆਂ ਮੰਗਾਂ ਨਹੀਂ ਸੁਣ ਰਹੀ। ਅਜਿਹੇ 'ਚ ਉਹ ਟਾਵਰ 'ਤੇ ਚੜ੍ਹ ਕੇ ਵਿਰੋਧ ਪ੍ਰਦਰਸ਼ਨ ਕੀਤਾ ਹੈ।
  ਦੱਸ ਦੇਈਏ ਕਿ ਪੰਜਾਬ ਵਿੱਚ ਕੁਝ ਮਹੀਨਿਆਂ ਤੋਂ ਕਈ ਅਧਿਆਪਕ ਪੱਕੀ ਨੌਕਰੀ ਦੀ ਮੰਗ ਨੂੰ ਲੈ ਕੇ ਪੰਜਾਬ ਸਕੂਲ ਸਿੱਖਿਆ ਬੋਰਡ (ਪੀਐਸਈਬੀ) ਦੇ ਬਾਹਰ ਪ੍ਰਦਰਸ਼ਨ ਕਰ ਰਹੇ ਹਨ। ਇਸ ਹਫ਼ਤੇ ਦੇ ਸ਼ੁਰੂ ਵਿੱਚ ਚੋਣਾਂ ਵਾਲੇ ਸੂਬੇ ਦੇ ਆਪਣੇ ਦੋ ਦਿਨਾਂ ਦੌਰੇ ਦੌਰਾਨ, ਕੇਜਰੀਵਾਲ ਨੇ ਅੱਠ ਅਧਿਆਪਕਾਂ ਦੇ ਵਾਅਦਿਆਂ ਨੂੰ ਪੂਰਾ ਕਰਨ ਦਾ ਭਰੋਸਾ ਦਿੱਤਾ ਹੈ ਕਿ ਜੇਕਰ ਉਨ੍ਹਾਂ ਦੀ ਪਾਰਟੀ ਸੱਤਾ ਵਿੱਚ ਆਉਂਦੀ ਹੈ ਤਾਂ ਸਿੱਖਿਆ ਖੇਤਰ ਵਿੱਚ ਸੁਧਾਰ ਕੀਤਾ ਜਾਵੇਗਾ। ਪਾਰਟੀ ਦੇ ਬਿਆਨ ਮੁਤਾਬਕ ਕੇਜਰੀਵਾਲ ਨੇ ਆਪਣੇ ਪੰਜਾਬ ਦੇ ਹਮਰੁਤਬਾ ਚਰਨਜੀਤ ਸਿੰਘ ਚੰਨੀ ਨੂੰ ਪ੍ਰਦਰਸ਼ਨ ਕਰ ਰਹੇ ਅਧਿਆਪਕਾਂ ਦੀਆਂ ਮੰਗਾਂ ਮੰਨਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਅਧਿਆਪਕ ਲੰਮੇ ਸਮੇਂ ਤੋਂ ਰੋਸ ਪ੍ਰਦਰਸ਼ਨ ਕਰ ਰਹੇ ਹਨ।
  Published by:Ashish Sharma
  First published: