Home /News /punjab /

ਟਾਈਟਲਰ ਟੀ-ਸ਼ਰਟ ਵਿਵਾਦ: ਪਰਮਿੰਦਰ ਸਿੰਘ ਢੀਂਡਸਾ ਨੇ ਕਾਂਗਰਸ ਦੀ ਕੀਤੀ ਨਿਖੇਧੀ, ਨਿਰਪੱਖ ਜਾਂਚ ਦੀ ਮੰਗ

ਟਾਈਟਲਰ ਟੀ-ਸ਼ਰਟ ਵਿਵਾਦ: ਪਰਮਿੰਦਰ ਸਿੰਘ ਢੀਂਡਸਾ ਨੇ ਕਾਂਗਰਸ ਦੀ ਕੀਤੀ ਨਿਖੇਧੀ, ਨਿਰਪੱਖ ਜਾਂਚ ਦੀ ਮੰਗ

Jagdish Tyltler T-Shirt Controversy: ਢੀਂਡਸਾ ਨੇ ਦਾਅਵਾ ਕੀਤਾ ਕਿ ਕਾਂਗਰਸ ਦਾ ਸਿੱਖ ਵਿਰੋਧੀ ਹੋਣ ਦਾ ਲੰਮਾ ਇਤਿਹਾਸ ਰਿਹਾ ਹੈ ਅਤੇ ਇਸ ਨੇ ਹਮੇਸ਼ਾ ਹੀ ਸਿੱਖਾਂ ਵਿਰੁੱਧ ਘਿਨਾਉਣੀਆਂ ਕਾਰਵਾਈਆਂ ਕਰਕੇ ਕੌਮ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ। “ਅਸੀਂ 1985 ਦੇ ਸਿੱਖ ਕਤਲੇਆਮ ਦੌਰਾਨ ਹੋਏ ਜ਼ਖ਼ਮਾਂ ਅਤੇ ਦਰਦ ਨੂੰ ਕਦੇ ਨਹੀਂ ਭੁੱਲਾਂਗੇ।

ਹੋਰ ਪੜ੍ਹੋ ...
 • Share this:
  ਚੰਡੀਗੜ੍ਹ: Jagdish Tytler T-Shirt Controversy: ਪੰਜਾਬ ਦੇ ਸਾਬਕਾ ਵਿੱਤ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) (Akali dal United) ਦੇ ਸੀਨੀਅਰ ਆਗੂ ਪਰਮਿੰਦਰ ਸਿੰਘ ਢੀਂਡਸਾ (Parminder Singh Dhindsa) ਨੇ ਕਾਂਗਰਸ ਪਾਰਟੀ (Congress) ਵੱਲੋਂ ਆਪਣੇ ਵਰਕਰਾਂ ਨੂੰ ਪਵਿੱਤਰ ਸ੍ਰੀ ਹਰਿਮੰਦਰ ਸਾਹਿਬ ਵਿਖੇ ਕਾਂਗਰਸ ਆਗੂ ਜਗਦੀਸ਼ ਟਾਈਟਲਰ ਦੀਆਂ ਫੋਟੋਆਂ ਵਾਲੀਆਂ ਟੀ-ਸ਼ਰਟਾਂ (T-Shirt Controversy) ਪਾ ਕੇ ਨਤਮਸਤਕ ਹੋਣ ਦੀ ਨਿਖੇਧੀ ਕੀਤੀ ਹੈ। ਜਗਦੀਸ਼ ਟਾਈਟਲਰ 1984 ਸਿੱਖ ਕਤਲੇਆਮ ਦੇ ਦੋਸ਼ੀਆਂ ਵਿੱਚੋਂ ਇੱਕ ਹੈ।

  ਢੀਂਡਸਾ ਨੇ ਵੀਰਵਾਰ ਨੂੰ ਇੱਕ ਬਿਆਨ ਵਿੱਚ ਕਿਹਾ ਕਿ ਅਸੀਂ ਪੂਰੀ ਘਟਨਾ ਪਿੱਛੇ ਸਾਜ਼ਿਸ਼ ਦਾ ਪਤਾ ਲਗਾਉਣ ਲਈ ਮਾਮਲੇ ਦੀ ਨਿਰਪੱਖ ਜਾਂਚ ਦੀ ਮੰਗ ਕਰਦੇ ਹਾਂ। “ਕਾਂਗਰਸ ਪਾਰਟੀ ਆਪਣੇ ਸ਼ਰਾਰਤੀ ਕੰਮਾਂ ਅਤੇ ਗੈਰ-ਜ਼ਿੰਮੇਵਾਰਾਨਾ ਵਿਵਹਾਰ ਲਈ ਬਦਨਾਮ ਹੈ। ਪੰਜਾਬ ਦਾ ਮਾਹੌਲ ਖ਼ਰਾਬ ਕਰਨ ਦਾ ਕੋਈ ਮੌਕਾ ਹੱਥੋਂ ਨਹੀਂ ਜਾਣ ਦਿੰਦੀ। ਪਾਰਟੀ ਆਗੂ ਜਗਦੀਸ਼ ਟਾਈਟਲਰ ਦੀ ਫੋਟੋ ਵਾਲੀ ਟੀ-ਸ਼ਰਟ ਪਾ ਕੇ ਹਰਿਮੰਦਰ ਸਾਹਿਬ ਦੇ ਦਰਸ਼ਨ ਕਰਨ ਆਏ ਪਾਰਟੀ ਵਰਕਰ ਪੰਜਾਬ ਨੂੰ ਅਸਥਿਰ ਕਰਨ ਦੀ ਕਾਂਗਰਸ ਦੀ ਨਾਪਾਕ ਸਾਜ਼ਿਸ਼ ਦਾ ਹਿੱਸਾ ਹਨ।

  ਢੀਂਡਸਾ ਨੇ ਦਾਅਵਾ ਕੀਤਾ ਕਿ ਕਾਂਗਰਸ ਦਾ ਸਿੱਖ ਵਿਰੋਧੀ ਹੋਣ ਦਾ ਲੰਮਾ ਇਤਿਹਾਸ ਰਿਹਾ ਹੈ ਅਤੇ ਇਸ ਨੇ ਹਮੇਸ਼ਾ ਹੀ ਸਿੱਖਾਂ ਵਿਰੁੱਧ ਘਿਨਾਉਣੀਆਂ ਕਾਰਵਾਈਆਂ ਕਰਕੇ ਕੌਮ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ। “ਅਸੀਂ 1985 ਦੇ ਸਿੱਖ ਕਤਲੇਆਮ ਦੌਰਾਨ ਹੋਏ ਜ਼ਖ਼ਮਾਂ ਅਤੇ ਦਰਦ ਨੂੰ ਕਦੇ ਨਹੀਂ ਭੁੱਲਾਂਗੇ। ਟਾਈਟਲਰ ਦਿੱਲੀ ਵਿੱਚ ਭੀੜ ਦੀ ਅਗਵਾਈ ਕਰਨ ਵਾਲੇ ਕਾਂਗਰਸੀ ਨੇਤਾਵਾਂ ਵਿੱਚੋਂ ਇੱਕ ਸੀ ਅਤੇ ਉਨ੍ਹਾਂ ਨੇ ਸਾਡੀਆਂ ਮਾਸੂਮ ਭੈਣਾਂ ਅਤੇ ਭਰਾਵਾਂ ਨੂੰ ਮਾਰਨ ਲਈ ਉਕਸਾਇਆ ਸੀ,” ਉਸਨੇ ਕਿਹਾ।

  ਸ਼੍ਰੋਮਣੀ ਕਮੇਟੀ ਨੇ ਟਾਈਟਲਰ ਦੀ ਫੋਟੋ ਵਾਲੀ ਟੀ-ਸ਼ਰਟ ਦੇ ਨਾਲ ਇਮਾਰਤ ਦੇ ਅੰਦਰ ਕਾਂਗਰਸੀ ਵਰਕਰ ਦੀ ਫੋਟੋ ਖਿੱਚਣ ਦੇ ਕਾਰਨਾਮੇ ਦੀ ਵੀ ਨਿੰਦਾ ਕੀਤੀ ਹੈ। ਸ਼੍ਰੋਮਣੀ ਕਮੇਟੀ ਦੇ ਸਹਾਇਕ ਸਕੱਤਰ ਮੀਡੀਆ ਕੁਲਵਿੰਦਰ ਸਿੰਘ ਰਮਦਾਸ ਨੇ ਪੁਸ਼ਟੀ ਕੀਤੀ ਹੈ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਦੀਆਂ ਹਦਾਇਤਾਂ ’ਤੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਵੱਲੋਂ ਕਰਮਜੀਤ ਸਿੰਘ ਖ਼ਿਲਾਫ਼ ਪੁਲੀਸ ਸ਼ਿਕਾਇਤ ਦਰਜ ਕਰਵਾਈ ਗਈ ਹੈ।
  Published by:Krishan Sharma
  First published:

  Tags: Parminder Singh Dhindsa, Punjab Congress, Punjab politics, Shiromani Akali Dal

  ਅਗਲੀ ਖਬਰ