ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇਪੀ ਸਿੰਘ ਨੂੰ ਉਸ ਸਮੇਂ ਡੂੰਘਾ ਸਦਮਾ ਲੱਗਿਆ, ਜਦੋਂ ਉਨ੍ਹਾਂ ਦੇ ਮਾਤਾ ਜੀ ਦਾ ਦੇਹਾਂਤ ਹੋ ਗਿਆ। ਉਨ੍ਹਾਂ ਦੇ ਮਾਤਾ ਰਾਜ ਰਾਣੀ (84) ਦਾ ਮੰਗਲਵਾਰ ਸਵੇਰੇ ਰੂਪਨਗਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਸੰਖੇਪ ਬਿਮਾਰੀ ਮਗਰੋਂ ਦਿਹਾਂਤ ਹੋ ਗਿਆ। ਉਹ ਆਪਣੇ ਪਿੱਛੇ 1 ਪੁੱਤਰ ਅਤੇ 3 ਧੀਆਂ ਛੱਡ ਗਏ ਹਨ।
ਮਾਤਾ ਜੀ ਦੇ ਦੇਹਾਂਤ 'ਤੇ ਰਾਣਾ ਕੇਪੀ ਨਾਲ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Charanjeet Singh Channi) ਨੇ ਬੁੱਧਵਾਰ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
ਆਪਣੇ ਸ਼ੋਕ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਕਿਹਾ, "ਮੈਨੂੰ ਸ਼੍ਰੀਮਤੀ ਰਾਜ ਰਾਣੀ ਦੇ ਦੇਹਾਂਤ ਬਾਰੇ ਜਾਣ ਕੇ ਬਹੁਤ ਦੁੱਖ ਹੋਇਆ ਹੈ ਜੋ ਉਨ੍ਹਾਂ ਦੇ ਪਰਿਵਾਰ ਲਈ ਮਹਾਨ ਤਾਕਤ ਅਤੇ ਪ੍ਰੇਰਨਾ ਸਰੋਤ ਸਨ।"
ਦੁਖੀ ਪਰਿਵਾਰ, ਰਿਸ਼ਤੇਦਾਰਾਂ ਅਤੇ ਦੋਸਤਾਂ-ਮਿੱਤਰਾਂ ਨਾਲ ਦਿਲੀ ਹਮਦਰਦੀ ਪ੍ਰਗਟ ਕਰਦਿਆਂ ਮੁੱਖ ਮੰਤਰੀ ਚੰਨੀ ਨੇ ਵਿਛੜੀ ਰੂਹ ਨੂੰ ਇਸ ਦੁੱਖ ਦੀ ਘੜੀ ਵਿੱਚ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਸਹਿਣ ਕਰਨ ਦਾ ਬਲ ਬਖਸ਼ਣ ਅਤੇ ਵਿਛੜੀ ਰੂਹ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ ਲਈ ਪ੍ਰਮਾਤਮਾ ਅੱਗੇ ਅਰਦਾਸ ਕੀਤੀ।
ਉਧਰ, ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਵੀ ਰਾਣਾ ਕੇਪੀ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਨੇ ਇਸ ਸਬੰਧੀ ਆਪਣੇ ਟਵਿੱਟਰ ਅਕਾਊਂਟ 'ਤੇ ਪੋਸਟ ਸਾਂਝੀ ਕੀਤੀ।
Saddened to learn about the demise of Smt Raj Rani Ji, mother of our @RanakpINC VS Speaker Rana K P Singh Ji. May Waheguru grant peace to the departed soul and strength to the family to bear this irreparable loss. My deepest condolences.
— Amarinder Singh Raja (@RajaBrar_INC) November 24, 2021
ਰਾਜਾ ਵੜਿੰਗ ਨੇ ਪੋਸਟ ਵਿੱਚ ਲਿਖਿਆ, ''ਮਾਤਾ ਜੀ ਦੇ ਦੇਹਾਂਤ ਬਾਰੇ ਸੁਣ ਕੇ ਬਹੁਤ ਦੁੱਖ ਹੋਇਆ, ਮੈਂ ਪ੍ਰਮਾਤਮਾ ਅੱਗੇ ਅਰਦਾਸ ਕਰਦਾ ਹਾਂ ਕਿ ਉਨ੍ਹਾਂ ਦੀ ਰੂਹ ਨੂੰ ਚਰਨਾਂ ਵਿੱਚ ਨਿਵਾਸ ਬਖ਼ਸਣ ਅਤੇ ਪ੍ਰਮਾਤਮਾ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ।''
ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਵਿਧਾਨ ਸਭਾ ਸਪੀਕਰ ਨਾਲ ਮਾਤਾ ਰਾਜ ਕੌਰ ਦੇ ਦੇਹਾਂਤ 'ਤੇ ਦੁੱਖ ਪ੍ਰਗਟਾਇਆ।
Saddened to learn about the demise of Smt Raj Rani ji mother of speaker @RanakpINC. May the almighty grant peace to the departed soul and grant strength to the family to bear this loss. My deepest condolences.
— Capt.Amarinder Singh (@capt_amarinder) November 24, 2021
ਕੈਪਟਨ ਅਮਰਿੰਦਰ ਸਿੰਘ ਨੇ ਟਵਿਟਰ 'ਤੇ ਪੋਸਟ 'ਚ ਦੁੱਖ ਸਾਂਝਾ ਕਰਦਿਆਂ ਇਸ ਨੂੰ ਬਹੁਤ ਹੀ ਵੱਡਾ ਦੁੱਖ ਕਿਹਾ ਅਤੇ ਅਰਦਾਸ ਕੀਤੀ ਕਿ ਪ੍ਰਮਾਤਮਾ ਵਿਛੜੀ ਆਤਮਾ ਨੂੰ ਸ਼ਾਂਤੀ ਦੇਵੇ ਅਤੇ ਪਰਿਵਾਰ ਨੂੰ ਇਹ ਘਾਟਾ ਸਹਿਣ ਦਾ ਬਲ ਬਖਸ਼ੇ।''
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Charanjit Singh Channi, Mother, Punjab Cabinet, Punjab government, Rana KP Singh, Speaker