Home /News /punjab /

ਮੁੱਖ ਮੰਤਰੀ ਚੰਨੀ ਸਣੇ ਰੰਧਾਵਾ ਸਣੇ ਵੱਖ ਵੱਖ ਸ਼ਖਸੀਅਤਾਂ ਵੱਲੋਂ ਲੋਕ ਗਾਇਕਾ ਗੁਰਮੀਤ ਬਾਵਾ ਦੀ ਮੌਤ 'ਤੇ ਦੁੱਖ ਪ੍ਰਗਟ

ਮੁੱਖ ਮੰਤਰੀ ਚੰਨੀ ਸਣੇ ਰੰਧਾਵਾ ਸਣੇ ਵੱਖ ਵੱਖ ਸ਼ਖਸੀਅਤਾਂ ਵੱਲੋਂ ਲੋਕ ਗਾਇਕਾ ਗੁਰਮੀਤ ਬਾਵਾ ਦੀ ਮੌਤ 'ਤੇ ਦੁੱਖ ਪ੍ਰਗਟ

ਮੁੱਖ ਮੰਤਰੀ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਟਵਿੱਟਰ 'ਤੇ ਪੋਸਟ ਸਾਂਝੀ ਕੀਤੀ ਹੈ। ਉਨ੍ਹਾਂ ਕਿਹਾ, ''ਗੁਰਮੀਤ ਬਾਵਾ ਜੀ ਦੇ ਦੇਹਾਂਤ ਦੀ ਖਬਰ ਸੁਣ ਕੇ ਬਹੁਤ ਸਦਮਾ ਅਤੇ ਦੁੱਖ ਹੋਇਆ। ਪੰਜਾਬੀ ਲੋਕ ਸੰਗੀਤ ਵਿੱਚ ਉਸਦਾ ਯੋਗਦਾਨ ਅਮਿੱਟ ਹੈ। ਮੇਰੀਆਂ ਦਿਲੀ ਸੰਵੇਦਨਾ, ਵਿਚਾਰ ਅਤੇ ਪ੍ਰਾਰਥਨਾਵਾਂ ਉਸਦੇ ਪਰਿਵਾਰ ਨਾਲ ਹਨ।''

ਹੋਰ ਪੜ੍ਹੋ ...
  • Share this:

    ਚੰਡੀਗੜ੍ਹ: ਪੰਜਾਬ ਦੀ ਉੱਘੀ ਲੋਕ ਗਾਇਕਾ ਗੁਰਮੀਤ ਬਾਵਾ ਦਾ ਐਤਵਾਰ ਦੇਹਾਂਤ ਹੋ ਗਿਆ। ਉਨ੍ਹਾਂ ਦੇ ਦੇਹਾਂਤ 'ਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਸਮੇਤ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਤੇ ਉਚੇਰੀ ਸਿੱਖਿਆ ਤੇ ਭਾਸ਼ਾਵਾਂ ਬਾਰੇ ਮੰਤਰੀ ਪਰਗਟ ਸਿੰਘ ਵੱਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ।

    ਮੁੱਖ ਮੰਤਰੀ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਟਵਿੱਟਰ 'ਤੇ ਪੋਸਟ ਸਾਂਝੀ ਕੀਤੀ ਹੈ। ਉਨ੍ਹਾਂ ਕਿਹਾ, ''ਗੁਰਮੀਤ ਬਾਵਾ ਜੀ ਦੇ ਦੇਹਾਂਤ ਦੀ ਖਬਰ ਸੁਣ ਕੇ ਬਹੁਤ ਸਦਮਾ ਅਤੇ ਦੁੱਖ ਹੋਇਆ। ਪੰਜਾਬੀ ਲੋਕ ਸੰਗੀਤ ਵਿੱਚ ਉਸਦਾ ਯੋਗਦਾਨ ਅਮਿੱਟ ਹੈ। ਮੇਰੀਆਂ ਦਿਲੀ ਸੰਵੇਦਨਾ, ਵਿਚਾਰ ਅਤੇ ਪ੍ਰਾਰਥਨਾਵਾਂ ਉਸਦੇ ਪਰਿਵਾਰ ਨਾਲ ਹਨ।''

    <blockquote class="twitter-tweet"><p lang="en" dir="ltr">Shocked and saddened to hear the news of Gurmeet Bawa Ji’s demise. Her contribution to Punjabi folk music is indelible. My sincere condolences, thoughts &amp; prayers are with her family. <a href="https://t.co/y2pj3gjBd5">pic.twitter.com/y2pj3gjBd5</a></p>&mdash; Charanjit S Channi (@CHARANJITCHANNI) <a href="https://twitter.com/CHARANJITCHANNI/status/1462317059673522176?ref_src=twsrc%5Etfw">November 21, 2021</a></blockquote> <script async src="https://platform.twitter.com/widgets.js" charset="utf-8"></script>

    ਉਧਰ, ਪੰਜਾਬ ਸਰਕਾਰ ਦੇ ਉਪ ਮੁੱਖ ਮੰਤਰੀ ਸੁਖਜਿੰਦਰ ਰੰਧਾਵਾ ਨੇ ਕਿਹਾ ਕਿ ਗੁਰਮੀਤ ਬਾਵਾ ਉਹ ਬੁਲੰਦ ਆਵਾਜ਼ ਸੀ, ਜਿਸ ਨੇ ਆਪਣੀ ਸਾਫ-ਸੁਥਰੀ ਤੇ ਅਰਥ ਭਰਪੂਰ ਗਾਇਕੀ ਨਾਲ ਅੱਧੀ ਸਦੀ ਤੋਂ ਵੱਧ ਪੰਜਾਬੀ ਲੋਕ ਸੰਗੀਤ ਦੀ ਸੇਵਾ ਕੀਤੀ। ਉਨ੍ਹਾਂ ਕਿਹਾ ਕਿ ਗੁਰਮੀਤ ਬਾਵਾ ਆਪਣੀ ਲੰਬੀ ਹੇਕ ਲਈ ਜਾਣੀ ਜਾਂਦੀ ਸੀ।

    ਕੈਬਨਿਟ ਮੰਤਰੀ ਪਰਗਟ ਸਿੰਘ ਨੇ ਕਿਹਾ ਕਿ ਗੁਰਮੀਤ ਬਾਵਾ ਨੇ ਪੰਜਾਬੀ ਮਾਂ ਬੋਲੀ, ਸੱਭਿਆਚਾਰ ਤੇ ਲੋਕ ਸੰਗੀਤ ਦੀ ਲੰਬਾਂ ਸਮਾਂ ਸੇਵਾ ਕੀਤੀ ਹੈ। ਇਸ ਲੋਕ ਗਾਇਕਾ ਦੇ ਤੁਰ ਜਾਣ ਨਾਲ ਪੰਜਾਬੀ ਲੋਕ ਗਾਇਕੀ ਨੂੰ ਨਾ ਪੂਰਿਆ ਜਾਣ ਵਾਲਾ ਘਾਟਾ ਪਿਆ ਹੈ।

    ਰੰਧਾਵਾ ਤੇ ਪਰਗਟ ਸਿੰਘ ਨੇ ਵਿਛੜੀ ਰੂਹ ਦੀ ਆਤਮਿਕ ਸ਼ਾਂਤੀ ਅਤੇ ਪਿੱਛੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ ਦੀ ਅਰਦਾਸ ਕਰਦਿਆਂ ਗੁਰਮੀਤ ਬਾਵਾ ਦੇ ਪਰਿਵਾਰ, ਸਾਕ-ਸਨੇਹੀਆਂ ਤੇ ਪ੍ਰਸੰਸਕਾਂ ਨਾਲ ਦੁੱਖ ਵੀ ਸਾਂਝਾ ਕੀਤਾ।

    ਅਕਾਲੀ ਦਲ ਨੇ ਕੀਤਾ ਦੁੱਖ ਪ੍ਰਗਟ

    ਅਕਾਲੀ ਦਲ ਨੇ ਵੀ ਲੋਕ ਗਾਇਕਾ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਪੋਸਟ ਸਾਂਝੀ ਕਰਦਿਆਂ ਕਿਹਾ, ''ਪ੍ਰਸਿੱਧ ਪੰਜਾਬੀ ਗਾਇਕਾ ਸ਼੍ਰੀਮਤੀ ਗੁਰਮੀਤ ਬਾਵਾ ਜੀ ਦੇ ਦੇਹਾਂਤ 'ਤੇ ਦਿਲੀ ਅਫਸੋਸ ਹੈ।''

    ਉਨ੍ਹਾਂ ਅੱਗੇ ਕਿਹਾ, '' ਪੰਜਾਬੀ ਸੰਗੀਤਕ ਸਨਅਤ ਵਿੱਚ ਉਨ੍ਹਾਂ ਦੇ ਯੋਗਦਾਨ ਅਤੇ ਪ੍ਰਾਪਤੀਆਂ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ। ਗੁਰੂ ਸਾਹਿਬ ਵਿਛੜੀ ਆਤਮਾ ਨੂੰ ਸ਼ਾਂਤੀ ਦੇਵੇ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ।''

    Published by:Krishan Sharma
    First published:

    Tags: Akali Dal, Charanjit Singh Channi, Death, Punjab, Punjab government, Punjabi Films, Punjabi singer