Home /News /punjab /

Corruption: ਸਿੰਜਾਈ ਘੁਟਾਲੇ ਵਿੱਚ 2 ਸਾਬਕਾ ਮੰਤਰੀਆਂ ਸਮੇਤ 5 ਸੇਵਾਮੁਕਤ ਅਧਿਕਾਰੀਆਂ ਵਿਰੁੱਧ ਲੁਕ ਆਊਟ ਨੋਟਿਸ ਜਾਰੀ

Corruption: ਸਿੰਜਾਈ ਘੁਟਾਲੇ ਵਿੱਚ 2 ਸਾਬਕਾ ਮੰਤਰੀਆਂ ਸਮੇਤ 5 ਸੇਵਾਮੁਕਤ ਅਧਿਕਾਰੀਆਂ ਵਿਰੁੱਧ ਲੁਕ ਆਊਟ ਨੋਟਿਸ ਜਾਰੀ

Corruption: ਸਿੰਜਾਈ ਘੁਟਾਲੇ ਵਿੱਚ 2 ਸਾਬਕਾ ਮੰਤਰੀਆਂ ਸਮੇਤ 5 ਸੇਵਾਮੁਕਤ ਅਧਿਕਾਰੀਆਂ ਵਿਰੁੱਧ ਲੁਕ ਆਊਟ ਨੋਟਿਸ ਜਾਰੀ

Corruption-Vigilance issue LOC in Irregation Scam for 2 Akali Leader: ਕਥਿਤ ਸਿੰਚਾਈ ਘਪਲੇ ਨਾਲ ਜੁੜੀ ਹੁਣ ਤੱਕ ਦੀ ਸਭ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਮਾਮਲੇ ਵਿੱਚ ਵਿਜੀਲੈਂਸ ਬਿਊਰੋ ਪੰਜਾਬ ਵੱਲੋਂ 2 ਸਾਬਕਾ ਅਕਾਲੀ ਮੰਤਰੀਆਂ ਜਨਮੇਜਾ ਸਿੰਘ ਸੇਖੋਂ ਅਤੇ ਸ਼ਰਨਜੀਤ ਸਿੰਘ ਢਿੱਲੋਂ ਵਿਰੁੱਧ ਲੁਕ ਆਊਟ ਨੋਟਿਸ ਜਾਰੀ ਕੀਤਾ ਗਿਆ ਹੈ।

ਹੋਰ ਪੜ੍ਹੋ ...
  • Share this:

    Corruption-Vigilance issue LOC in Irregation Scam for 2 Akali Leader: ਕਥਿਤ ਸਿੰਚਾਈ ਘਪਲੇ ਨਾਲ ਜੁੜੀ ਹੁਣ ਤੱਕ ਦੀ ਸਭ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਮਾਮਲੇ ਵਿੱਚ ਵਿਜੀਲੈਂਸ ਬਿਊਰੋ ਪੰਜਾਬ ਵੱਲੋਂ 2 ਸਾਬਕਾ ਅਕਾਲੀ ਮੰਤਰੀਆਂ ਜਨਮੇਜਾ ਸਿੰਘ ਸੇਖੋਂ ਅਤੇ ਸ਼ਰਨਜੀਤ ਸਿੰਘ ਢਿੱਲੋਂ ਵਿਰੁੱਧ ਲੁਕ ਆਊਟ ਨੋਟਿਸ ਜਾਰੀ ਕੀਤਾ ਗਿਆ ਹੈ। ਸੂਤਰਾਂ ਅਨੁਸਾਰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਿੰਚਾਈ ਘਪਲੇ ਵਿੱਚ ਵਿਜੀਲੈਂਸ ਨੂੰ ਜਾਂਚ ਦੇ ਹੁਕਮ ਦਿੱਤੇ ਗਏ ਸਨ, ਜਿਸ ਪਿੱਛੋਂ ਵਿਜੀਲੈਂਸ ਨੇ ਦੋਵੇਂ ਮੰਤਰੀਆਂ ਸਮੇਤ 5 ਅਧਿਕਾਰੀਆਂ ਵਿਰੁੱਧ ਐਲਓਸੀ ਜਾਰੀ ਕੀਤਾ ਹੈ।

    ਸੂਤਰਾਂ ਅਨੁਸਾਰ ਵਿਜੀਲੈਂਸ ਠੇਕੇਦਾਰ ਗੁਰਿੰਦਰ ਸਿੰਘ ਤੋਂ ਵੀ ਪੁੱਛਗਿੱਛ ਕਰੇਗੀ, ਜਿਸ ਵਿੱਚ ਕਈ ਅਹਿਮ ਖੁਲਾਸੇ ਹੋਣ ਦੀ ਸ਼ੰਕਾ ਹੈ। ਦੱਸ ਦੇਈਏ ਕਿ ਮਾਮਲੇ ਵਿੱਚ ਬੇਦਾਗ ਹੋਣ ਨੂੰ ਲੈ ਕੇ ਇੱਕ ਸਾਬਕਾ ਮੰਤਰੀ ਦਫ਼ਤਰ ਵੱਲੋਂ ਮੁੱਖ ਮੰਤਰੀ ਨੂੰ ਚਿੱਠੀ ਲਿਖੀ ਗਈ ਸੀ, ਜੋ ਕਿ ਵਿਜੀਲੈਂਸ ਨੂੰ ਫਾਈਲ ਨਾਲ ਅਟੈਚ ਕੀਤੀ ਗਈ ਹੈ।

    ਦੋਵੇਂ ਸਾਬਕਾ ਮੰਤਰੀਆਂ ਤੋਂ ਇਲਾਵਾ ਜਿਨ੍ਹਾਂ ਸੇਵਾਮੁਕਤ ਅਧਿਕਾਰੀਆਂ ਵਿਰੁੱਧ ਲੁਕ ਆਊਟ ਨੋਟਿਸ ਜਾਰੀ ਹੋਇਆ ਹੈ, ਉਨ੍ਹਾਂ ਵਿੱਚ ਸਾਬਕਾ ਮੁੱਖ ਸਕੱਤਰ ਸਰਵੇਸ਼ ਕੌਸ਼ਲ, ਸਾਬਕਾ ਵਿਸ਼ੇਸ਼ ਮੁੱਖ ਸਕੱਤਰ ਕੇHਬੀHਐਸ ਸਿੱਧੂ ਅਤੇ ਸਾਬਕਾ ਸਕੱਤਰ ਕਾਹਨ ਸਿੰਘ ਪਨੂੰ ਸ਼ਾਮਲ ਹਨ।

    ਕਥਿਤ ਘੁਟਾਲਾ 3 ਹਜ਼ਾਰ ਕਰੋੜ ਰੁਪਏ (ਪੱਕਾ ਨਹੀਂ) ਦਾ ਮੰਨਿਆ ਜਾ ਰਿਹਾ ਹੈ, ਜੋ ਕਿ ਅਕਾਲੀ ਸਰਕਾਰ ਸਮੇਂ ਹੋਇਆ, ਪਰੰਤੂ ਕਾਂਗਰਸ ਸਰਕਾਰ ਵੇਲੇ ਇਸ ਕੋਈ ਜਾਂਚ ਨਹੀਂ ਹੋਈ। 2012 ਤੋਂ 2017 ਕੇ ਅਕਾਲੀ ਦਲ ਸਰਕਾਰ ਵੇਲੇ ਇਹ ਕਥਿਤ ਘਪਲਾ ਹੋਇਆ ਸੀ। ਸੂਤਰਾਂ ਮੁਤਾਬਕ ਪੰਜਾਬ ਦੇ ਸੇਵਾਮੁਕਤ ਅਫ਼ਸਰਾਂ, ਸਾਬਕਾ ਮੰਤਰੀਆਂ ਤੇ ਅਫ਼ਸਰਾਂ ਵਿਰੁੱਧ ਵਿਜੀਲੈਂਸ ਵੱਲੋਂ ਦਰਜ ਕੇਸਾਂ ਵਿੱਚ ਵੀ ਹਿਲਜੁਲ ਤੇਜ਼ ਹੋ ਗਈ ਹੈ।

    Published by:Krishan Sharma
    First published:

    Tags: AAP Punjab, Bhagwant Mann, Punjab Congress, Scam, Shiromani Akali Dal, Vigilance Bureau