Home /News /punjab /

ਉੱਤਰੀ ਭਾਰਤ 'ਚ ਪੱਛਮੀ ਹਵਾਵਾਂ ਦੀ ਦਸਤਕ ਜਲਦ, ਪੰਜਾਬ 'ਚ ਠੰਢ ਨੇ ਫੜਿਆ ਜ਼ੋਰ, ਜਾਣੋ ਮੌਸਮ ਅਪਡੇਟ

ਉੱਤਰੀ ਭਾਰਤ 'ਚ ਪੱਛਮੀ ਹਵਾਵਾਂ ਦੀ ਦਸਤਕ ਜਲਦ, ਪੰਜਾਬ 'ਚ ਠੰਢ ਨੇ ਫੜਿਆ ਜ਼ੋਰ, ਜਾਣੋ ਮੌਸਮ ਅਪਡੇਟ

ਮੌਸਮ ਵਿਭਾਗ ਅਨੁਸਾਰ ਪੱਛਮੀ ਹਵਾਵਾਂ ਦਾ ਅਸਰ ਛੇਤੀ ਹੀ ਮੈਦਾਨੀ ਇਲਾਕਿਆਂ ਉਪਰ ਪਵੇਗਾ, ਜਿਸ ਕਾਰਨ ਪੰਜਾਬ ਵਿੱਚ ਵੀ ਕੜਾਕੇ ਦੀ ਠੰਢ ਵੇਖਣ ਨੂੰ ਮਿਲੇਗੀ। ਜੇਕਰ ਬੀਤੇ 24 ਘੰਟਿਆਂ ਦੀ ਗੱਲ ਕੀਤੀ ਜਾਵੇ ਤਾਂ ਪੰਜਾਬ ਵਿੱਚ ਸਭ ਤੋਂ ਠੰਢਾ ਸ਼ਹਿਰ ਬਠਿੰਡਾ ਰਿਹਾ, ਜਿਥੇ ਘੱਟ ਤੋਂ ਘੱਟ ਤਾਪਮਾਨ 6.2 ਤੇ ਵੱਧ ਤੋਂ ਵੱਧ 27.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ

ਹੋਰ ਪੜ੍ਹੋ ...
  • Share this:

ਚੰਡੀਗੜ੍ਹ: ਪਹਾੜੀ ਰਾਜਾਂ 'ਚ ਬਰਫਬਾਰੀ ਤੋਂ ਬਾਅਦ ਮੈਦਾਨੀ ਇਲਾਕਿਆਂ ਵੱਲ ਠੰਡੀਆਂ ਹਵਾਵਾਂ ਚੱਲ ਰਹੀਆਂ ਹਨ। ਇਸ ਕਾਰਨ ਦਿੱਲੀ ਐਨਸੀਆਰ ਸਮੇਤ ਉੱਤਰੀ ਭਾਰਤ ਦੇ ਰਾਜਾਂ ਵਿੱਚ ਠੰਢ ਬਹੁਤ ਵੱਧ ਗਈ ਹੈ। 15 ਨਵੰਬਰ ਤੋਂ ਮੈਦਾਨੀ ਸੂਬਿਆਂ ਦੇ ਤਾਪਮਾਨ 'ਚ ਤੇਜ਼ੀ ਨਾਲ ਗਿਰਾਵਟ ਆਈ ਹੈ। ਮੌਸਮ ਵਿਭਾਗ ਮੁਤਾਬਕ ਆਉਣ ਵਾਲੇ ਹਫ਼ਤਿਆਂ ਵਿੱਚ ਤਾਪਮਾਨ ਹੋਰ ਹੇਠਾਂ ਆ ਜਾਵੇਗਾ। ਫਿਲਹਾਲ ਦਿਨ ਵੇਲੇ ਸੂਰਜ ਨਿਕਲ ਰਿਹਾ ਹੈ ਪਰ ਆਉਣ ਵਾਲੇ ਦਿਨਾਂ 'ਚ ਠੰਡ ਦਾ ਪ੍ਰਕੋਪ ਹੋਰ ਵਧੇਗਾ। ਮੌਸਮ ਵਿਭਾਗ ਦੀ ਭਵਿੱਖਬਾਣੀ ਮੁਤਾਬਕ ਦਿਨ ਵੇਲੇ ਵੀ ਧੁੰਦ ਛਾਈ ਰਹੇਗੀ। ਜੇਕਰ ਮੌਸਮ ਪ੍ਰਣਾਲੀ ਦੀ ਗੱਲ ਕਰੀਏ ਤਾਂ ਦੱਖਣ-ਪੂਰਬੀ ਬੰਗਾਲ ਦੀ ਖਾੜੀ ਅਤੇ ਆਸਪਾਸ ਦੇ ਖੇਤਰਾਂ ਵਿੱਚ ਚੱਕਰਵਾਤੀ ਹਵਾਵਾਂ ਦਾ ਖੇਤਰ ਬਣਦਾ ਹੈ। ਇੱਕ ਹੋਰ ਚੱਕਰਵਾਤੀ ਸਰਕੂਲੇਸ਼ਨ ਦੱਖਣ-ਪੂਰਬੀ ਅਰਬ ਸਾਗਰ ਉੱਤੇ ਹੈ।

ਮੌਸਮ ਵਿਭਾਗ ਅਨੁਸਾਰ ਪੱਛਮੀ ਹਵਾਵਾਂ ਦਾ ਅਸਰ ਛੇਤੀ ਹੀ ਮੈਦਾਨੀ ਇਲਾਕਿਆਂ ਉਪਰ ਪਵੇਗਾ, ਜਿਸ ਕਾਰਨ ਪੰਜਾਬ ਵਿੱਚ ਵੀ ਕੜਾਕੇ ਦੀ ਠੰਢ ਵੇਖਣ ਨੂੰ ਮਿਲੇਗੀ। ਜੇਕਰ ਬੀਤੇ 24 ਘੰਟਿਆਂ ਦੀ ਗੱਲ ਕੀਤੀ ਜਾਵੇ ਤਾਂ ਪੰਜਾਬ ਵਿੱਚ ਸਭ ਤੋਂ ਠੰਢਾ ਸ਼ਹਿਰ ਬਠਿੰਡਾ ਰਿਹਾ, ਜਿਥੇ ਘੱਟ ਤੋਂ ਘੱਟ ਤਾਪਮਾਨ 6.2 ਤੇ ਵੱਧ ਤੋਂ ਵੱਧ 27.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਹਾਲਾਂਕਿ ਅਜੇ ਮੌਸਮ ਮਾਹਿਰਾਂ ਨੇ ਆਉਣ ਵਾਲੇ ਹਫ਼ਤੇ ਦੌਰਾਨ ਅਸਮਾਨ ਸਾਫ਼ ਤੇ ਪੰਜਾਬ ਦਾ ਮੌਸਮ ਖ਼ੁਸ਼ਕ ਰਹਿਣ ਦੀ ਪੇਸ਼ੀਨਗੋਈ ਕੀਤੀ ਹੈ।

ਜਿ਼ਲ੍ਹਾਵਾਰ ਇਸ ਤਰ੍ਹਾਂ ਰਿਹਾ ਤਾਪਮਾਨ

ਇਸੇ ਤਰ੍ਹਾਂ ਜਲੰਧਰ ’ਚ ਘੱਟ ਤੋਂ ਘੱਟ ਤਾਪਮਾਨ 7 ਤੇ ਵੱਧ ਤੋਂ ਵੱਧ ਤਾਪਮਾਨ 25 ਡਿਗਰੀ, ਪਟਿਆਲਾ ’ਚ ਘੱਟੋ ਘੱਟ ਤਾਪਮਾਨ 10 ਤੇ ਵੱਧ ਤੋਂ ਵੱਧ ਤਾਪਮਾਨ 26 ਡਿਗਰੀ, ਲੁਧਿਆਣਾ ’ਚ ਘੱਟੋ ਘੱਟ ਤਾਪਮਾਨ 8 ਤੇ ਵੱਧ ਤੋਂ ਵੱਧ ਤਾਪਮਾਨ 26 ਡਿਗਰੀ, ਪਠਾਨਕੋਟ ’ਚ ਘੱਟੋ ਘੱਟ ਤਾਪਮਾਨ 9 ਤੇ ਵੱਧ ਤੋਂ ਵੱਧ ਤਾਪਮਾਨ 26 ਡਿਗਰੀ, ਫ਼ਿਰੋਜ਼ਪੁਰ ’ਚ ਘੱਟੋ ਘੱਟ ਤਾਪਮਾਨ 8 ਤੇ ਵੱਧ ਤੋਂ ਵੱਧ ਤਾਪਮਾਨ 27 ਡਿਗਰੀ ਸੈਲਸੀਅਸ ਰਿਹਾ।

ਮਾਨਸਾ ’ਚ ਘੱਟੋ ਘੱਟ ਤਾਪਮਾਨ 15 ਤੇ ਵੱਧ ਤੋਂ ਵੱਧ ਤਾਪਮਾਨ 27 ਡਿਗਰੀ, ਹੁਸ਼ਿਆਰਪੁਰ ’ਚ ਘੱਟੋ ਘੱਟ ਤਾਪਮਾਨ 13 ਤੇ ਵੱਧ ਤੋਂ ਵੱਧ ਤਾਪਮਾਨ 25.6 ਡਿਗਰੀ, ਗੁਰਦਾਸਪੁਰ ’ਚ ਘੱਟੋ ਘੱਟ ਤਾਪਮਾਨ 12.7 ਤੇ ਵੱਧ ਤੋਂ ਵੱਧ ਤਾਪਮਾਨ 25.9 ਡਿਗਰੀ, ਫ਼ਰੀਦਕੋਟ ’ਚ ਘੱਟ ਤੋਂ ਘੱਟ ਤਾਪਮਾਨ 14.3 ਤੇ ਵੱਧ ਤੋਂ ਵੱਧ ਤਾਪਮਾਨ 27.2 ਡਿਗਰੀ ਅਤੇ ਫ਼ਾਜ਼ਲਿਕਾ ਦਾ ਘੱਟੋ ਘੱਟ ਤਾਪਮਾਨ 15.4 ਤੇ ਵੱਧ ਤੋਂ ਵੱਧ ਤਾਪਮਾਨ 27.6 ਡਿਗਰੀ ਸੈਲਸੀਅਸ ਰਿਹਾ।

ਸ੍ਰੀਨਗਰ 'ਚ ਪਾਰਾ 0 ਡਿਗਰੀ ਤੋਂ ਵੀ ਹੇਠਾਂ 

ਸ਼੍ਰੀਨਗਰ ਤੇ ਹਿਮਾਚਲ ਪ੍ਰਦੇਸ਼ ਦੇ ਕਈ ਖਿੱਤਿਆਂ ਵਿੱਚ ਪਾਰਾ ਜ਼ੀਰੋ ਤੋਂ ਵੀ ਹੇਠਾਂ ਚਲਾ ਗਿਆ ਹੈ। ਹਿਮਾਚਲ ਪ੍ਰਦੇਸ਼ ਵਿੱਚ ਡਲਹੌਜ਼ੀ ਘੱਟ ਤੋਂ ਘੱਟ 4 ਤੇ ਵੱਧ ਤੋਂ ਵੱਧ 14 ਡਿਗਰੀ ਸੈਲਸੀਅਸ ਨਾਲ ਸਭ ਤੋਂ ਠੰਢਾ ਰਿਹਾ। ਚੰਬਾ ਤੇ ਸੋਲਨ ਦਾ ਘੱਟੋ ਘੱਟ ਤਾਪਮਾਨ 4 ਤੇ ਵੱਧ ਤੋਂ ਵੱਧ ਤਾਪਮਾਨ 20 ਡਿਗਰੀ ਸੈਲਸੀਅਸ, ਸ਼ਿਮਲਾ ਦਾ ਘੱਟੋ ਘੱਟ ਤਾਪਮਾਨ 5 ਤੇ ਵੱਧ ਤੋਂ ਵੱਧ ਤਾਪਮਾਨ 17 ਡਿਗਰੀ ਸੈਲਸੀਅਸ ਰਿਹਾ।

Published by:Krishan Sharma
First published:

Tags: Cold, Weather