• Home
  • »
  • News
  • »
  • punjab
  • »
  • CHANDUMAJRA S ACTION AGAINST THOSE CAMPAIGNING ON SOCIAL MEDIA

ਸੋਸ਼ਲ ਮੀਡੀਆ 'ਤੇ ਪ੍ਰਚਾਰ ਕਰਨ ਵਾਲਿਆਂ ਖਿਲਾਫ਼ ਚੰਦੂਮਾਜਰਾ ਦੀ ਕਾਰਵਾਈ

ਸੋਸ਼ਲ ਮੀਡੀਆ 'ਤੇ ਪ੍ਰਚਾਰ ਕਰਨ ਵਾਲਿਆਂ ਖਿਲਾਫ਼ ਚੰਦੂਮਾਜਰਾ ਦੀ ਕਾਰਵਾਈ

  • Share this:
ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਐਮਪੀ ਪ੍ਰੇਮ ਸਿੰਘ ਚੰਦੂਮਾਜਰਾ ਨੇ ਸਾਈਬਰ ਕਰਾਈਮ ਦਾ ਰੁਖ ਕੀਤਾ ਹੈ। ਚੰਦੂਮਾਜਰਾ ਨੇ ਸਾਈਬਰ ਕਰਾਈਮ ਕੋਲ ਇੱਕ ਸ਼ਿਕਾਇਤ ਦਰਜ ਕਰਵਾਈ ਹੈ। ਸ਼ਿਕਾਇਤ ਮੁਤਾਬਕ ਕੁੱਝ ਸਿਆਸੀ ਵਿਰੋਧੀਆਂ ਨੇ ਸੋਸ਼ਲ ਮੀਡੀਆ 'ਤੇ ਉਨ੍ਹਾਂ ਦੇ ਬਿਆਨ ਵਾਲੀ ਕੁੱਝ ਵੀਡੀਓ ਤੇ ਬਿਆਨਾ ਨੂੰ ਤੋੜ ਮਰੋੜ ਕੇ ਪੇਸ਼ ਕੀਤਾ ਹੈ। ਇਸ ਨਾਲ ਉਨ੍ਹਾਂ ਦੇ ਰਾਜਸੀ ਅਕਸ ਨੂੰ ਖਰਾਬ ਕਰਨ ਦੀ ਸਾਜਿਸ਼ ਕੀਤੀ ਗਈ ਹੈ।

ਚੰਦੂਮਾਜਰਾ ਮੁਤਾਬਕ ਉਹ ਲਗਾਤਾਰ ਡੇਰਾ ਸਿੱਖ ਵਿਵਾਦ ਦੌਰਾਨ ਬੋਲਦੇ ਰਹੇ ਹਨ। ਉਨ੍ਹਾਂ ਹਮੇਸ਼ਾ ਪੰਥ ਦੀ ਅਵਾਜ਼ ਚੁੱਕੀ, ਕਦੇ ਵੀ ਕਿਸੇ ਸਿਆਸੀ ਮੁਫਾਦ ਲਈ ਡੇਰੇ ਤੋਂ ਵੋਟਾਂ ਤੱਕ ਮੰਗਣ ਨਹੀਂ ਗਏ। ਪਰ ਬਾਵਜੂਦ ਇਸਦੇ ਡੇਰਾ ਵਿਵਾਦ ਨਾਲ ਜੋੜ ਕੇ ਉਨ੍ਹਾਂ ਦੇ ਇੱਕ ਬਿਆਨ ਨੂੰ ਬੇਹੱਦ ਗਲਤ ਤਰੀਕੇ ਪੇਸ਼ ਕੀਤਾ ਜਾ ਰਿਹਾ ਹੈ ਤੇ ਸੋਸ਼ਲ ਮੀਡੀਆ 'ਤੇ ਪ੍ਰਚਾਰ ਕੀਤਾ ਜਾ ਰਿਹਾ ਹੈ।

ਉਨ੍ਹਾਂ ਸਾਫ਼ ਕਿਹਾ ਕਿ ਸਿਆਸੀ ਵਿਰੋਧੀ ਅਜਿਹਾ ਇੱਕ ਸੋਚੀ ਸਮਝੀ ਸਾਜਿਸ਼ ਤਹਿਤ ਕਰ ਰਹੇ ਹਨ। ਇਸ ਲਈ ਪੂਰੇ ਮਾਮਲੇ ਦੀ ਗਹਿਰਾਈ ਨਾਲ ਜਾਂਚ ਕਰ ਦੋਸ਼ੀਆਂ ਖਿਲਾਫ਼ ਸਖਤ ਕਾਰਵਾਈ ਕੀਤੀ ਜਾਵੇ।

ਡਾਇਰੈਕਟਰ ਬਿਊਰੋ ਆਫ਼ ਇਨਵੈਸਟੀਗੇਸ਼ਨ ਨੂੰ ਭੇਜੀ ਸ਼ਿਕਾਇਤ ਤੋਂ ਇਲਾਵਾ ਚੰਦੂਮਾਜਰਾ ਨੇ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਵੀ ਇੱਕ ਪੱਤਰ ਲਿਖ ਅਜਿਹਾ ਕਰਨ ਵਾਲਿਆਂ ਖਿਲਾਫ਼ ਕਾਰਵਾਈ ਦੀ ਮੰਗ ਕੀਤੀ ਹੈ।
Published by:Ashish Sharma
First published:
Advertisement
Advertisement