ਖੇਤੀ ਕਾਨੂੰਨਾਂ ਦੇ ਖਿਲਾਫ ਅਕਾਲੀ ਦਲ ਨੇ ਇੱਕ ਅਕਤੂਬਰ ਦਾ ਪ੍ਰੋਗਰਾਮ ਬਦਲਿਆ

News18 Punjabi | News18 Punjab
Updated: September 30, 2020, 1:04 PM IST
share image
ਖੇਤੀ ਕਾਨੂੰਨਾਂ ਦੇ ਖਿਲਾਫ ਅਕਾਲੀ ਦਲ ਨੇ ਇੱਕ ਅਕਤੂਬਰ ਦਾ ਪ੍ਰੋਗਰਾਮ ਬਦਲਿਆ
ਖੇਤੀ ਕਾਨੂੰਨਾਂ ਖਿਲਾਫ ਅਕਾਲੀ ਦਲ ਨੇ ਇੱਕ ਅਕਤੂਬਰ ਦਾ ਪ੍ਰੋਗਰਾਮ ਬਦਲਿਆ( ਫਾਈਲ ਫੋਟੋ)

ਤਖਤ ਸ੍ਰੀ ਕੇਸਗੜ ਸਾਹਿਬ ਦਾ ਕਾਫਲਾ ਪਾਰਟੀ ਪ੍ਰਧਾਨ ਨਾਲ ਅਕਾਲੀ ਆਗੂ ਦਲਜੀਤ ਸਿੰਘ ਚੀਮਾ ਅਤੇ ਪ੍ਰੇਮ ਸਿੰਘ ਚੰਦੂਮਾਜਰਾ ਨੂੰ ਸ਼ਾਮਲ ਕਰੇਗਾ। ਤੀਸਰਾ ਵੱਡਾ ਕਾਫਲਾ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਦੀ ਅਗਵਾਈ ਵਿੱਚ ਮਾਲਵੇ ਤੋਂ ਤਖ਼ਤ ਸ੍ਰੀ ਦਮਦਮਾ ਸਾਹਿਬ ਤੱਕ ਚੱਲੇਗਾ ਅਤੇ ਸਿੱਧੇ ਪਟਿਆਲਾ ਤੋਂ ਚੰਡੀਗੜ੍ਹ ਪਹੁੰਚੇਗਾ

  • Share this:
  • Facebook share img
  • Twitter share img
  • Linkedin share img
ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਨੇ 1 ਅਕਤੂਬਰ ਨੂੰ ਐਲਾਨੇ ਆਪਣੇ ਪ੍ਰੋਗਰਾਮ ਵਿੱਚ ਬਦਲਾਅ ਕੀਤਾ ਹੈ। ਹੁਣ ਇਕੱਠ ਮੁਹਾਲੀ ਦੇ ਦੁਸਹਿਰਾ ਗਰਾਊਂਡ ਵਿੱਚ ਨਹੀਂ ਹੋਵੇਗਾ ਬਲਕਿ ਅਕਾਲੀ ਦਲ ਚੰਡੀਗੜ੍ਹ ਨੂੰ ਦੋਵਾਂ ਪਾਸਿਆਂ ਤੋਂ ਘੇਰਣ ਦਾ ਪ੍ਰੋਗਾਰਮ ਹੈ। ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸ੍ਰੀ ਅਕਾਲ ਤਖਤ ਸਾਹਿਬ ਅੰਮ੍ਰਿਤਸਰ ਤੋਂ ਇੱਕ ਵੱਡੇ ਕਾਫਲੇ ਨਾਲ ਚੰਡੀਗੜ੍ਹ ਲਈ ਰਵਾਨਾ ਹੋਣਗੇ। ਤਖ਼ਤ ਸ੍ਰੀ ਕੇਸਗੜ ਸਾਹਿਬ ਦਾ ਕਾਫਲਾ ਪਾਰਟੀ ਪ੍ਰਧਾਨ ਨਾਲ ਅਕਾਲੀ ਆਗੂ ਦਲਜੀਤ ਸਿੰਘ ਚੀਮਾ ਅਤੇ ਪ੍ਰੇਮ ਸਿੰਘ ਚੰਦੂਮਾਜਰਾ ਨੂੰ ਸ਼ਾਮਲ ਕਰੇਗਾ। ਤੀਸਰਾ ਵੱਡਾ ਕਾਫਲਾ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਦੀ ਅਗਵਾਈ ਵਿੱਚ ਮਾਲਵੇ ਤੋਂ ਤਖ਼ਤ ਸ੍ਰੀ ਦਮਦਮਾ ਸਾਹਿਬ ਤੱਕ ਚੱਲੇਗਾ ਅਤੇ ਸਿੱਧੇ ਪਟਿਆਲਾ ਤੋਂ ਚੰਡੀਗੜ੍ਹ ਪਹੁੰਚੇਗਾ। ਇਥੇ ਪਹੁੰਚਣ ਤੋਂ ਬਾਅਦ ਇਕ ਵਫਦ ਪੰਜਾਬ ਦੇ ਰਾਜਪਾਲ ਨੂੰ ਮਿਲੇਗਾ ਅਤੇ ਰਾਸ਼ਟਰਪਤੀ ਨੂੰ ਇਕ ਮੰਗ ਪੱਤਰ ਦੇਵੇਗਾ।
Published by: Sukhwinder Singh
First published: September 30, 2020, 1:03 PM IST
ਹੋਰ ਪੜ੍ਹੋ
ਅਗਲੀ ਖ਼ਬਰ
corona virus btn
corona virus btn
Loading