Home /News /punjab /

ਚੰਨੀ ਨੇ ਭਗਵੰਤ ਮਾਨ ਨਾਲ ਮੁਲਾਕਾਤ ਕਰਕੇ ਦਿੱਤੀ ਵਧਾਈ

ਚੰਨੀ ਨੇ ਭਗਵੰਤ ਮਾਨ ਨਾਲ ਮੁਲਾਕਾਤ ਕਰਕੇ ਦਿੱਤੀ ਵਧਾਈ

ਚੰਨੀ ਨੇ ਭਗਵੰਤ ਮਾਨ ਨਾਲ ਮੁਲਾਕਾਤ ਕਰਕੇ ਦਿੱਤੀ ਵਧਾਈ

ਚੰਨੀ ਨੇ ਭਗਵੰਤ ਮਾਨ ਨਾਲ ਮੁਲਾਕਾਤ ਕਰਕੇ ਦਿੱਤੀ ਵਧਾਈ

  • Share this:
    ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਨੇ ਅੱਜ ਮੌਜੂਦਾ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕੀਤੀ ਹੈ। ਭਗਵੰਤ ਮਾਨ ਦੇ ਮੁੱਖ ਮੰਤਰੀ ਬਣਨ ਉਤੇ ਚੰਨੀ ਵਧਾਈ ਦੇਣ ਪੁੱਜੇ ਸਨ।

    ਦੱਸ ਦਈਏ ਕਿ ਪੰਜਾਬ ਵਿਚ ਇਤਿਹਾਸਕ ਜਿੱਤ ਤੋਂ ਬਾਅਦ ਭਗਵੰਤ ਮਾਨ ਨੇ ਦੋ ਪਹਿਲਾਂ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ ਸੀ। ਇਸ ਉਤੇ ਸਾਬਕਾ ਮੁੱਖ ਮੰਤਰੀ ਚੰਨੀ ਉਨ੍ਹਾਂ ਨੂੰ ਵਧਾਈ ਦੇਣ ਪੁੱਜੇ।  ਉਨ੍ਹਾਂ ਨੇ ਇਸ ਮੌਕੇ ਦੀ ਇਕ ਤਸਵੀਰ ਵੀ ਸਾਂਝੀ ਕੀਤੀ ਹੈ।

    ਚੇਤੇ ਰਹੇ ਕਿ ਚਰਨਜੀਤ ਚੰਨੀ ਕਾਂਗਰਸ ਵੱਲੋਂ ਵਿਧਾਨ ਸਭਾ ਚੋਣਾਂ ਵਿਚ ਮੁੱਖ ਮੰਤਰੀ ਉਮੀਦਵਾਰ ਵੀ ਸਨ। ਪਰ ਉਹ ਆਪਣੀਆਂ ਦੋਵਾਂ ਸੀਟਾਂ ਉਤੇ ਚੋਣ ਹਾਰ ਗਏ ਸਨ। ਜਿਸ ਤੋਂ ਬਾਅਦ ਪੰਜਾਬ ਕਾਂਗਰਸ ਵਿਚ ਅੰਦਰੂਨੀ ਕਲੇਸ਼ ਛਿੜਿਆ ਹੋਇਆ ਹੈ। ਕਾਂਗਰਸ ਦੀ ਹਾਰ ਲਈ ਚੰਨੀ ਨੂੰ ਵੀ ਜਿੰਮੇਵਾਰ ਦੱਸਿਆ ਜਾ ਰਿਹਾ ਹੈ।

    Published by:Gurwinder Singh
    First published:

    Tags: Channi, Charanjit Singh Channi

    ਅਗਲੀ ਖਬਰ