ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਨੇ ਵੀਰਵਾਰ ਨੂੰ ਕਾਂਗਰਸ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਖੁੱਲ੍ਹੀ ਚਿਤਾਵਨੀ ਦੇ ਦਿੱਤੀ ਹੈ। ਦਰਅਸਲ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰ ਕੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਆਪਣੇ ਭਤੀਜੇ ਵੱਲੋਂ ਖਿਡਾਰੀ ਤੋਂ ਪੈਸੇ ਮੰਗਣ ਬਾਰੇ ਜਾਣਕਾਰੀ ਜਨਤਕ ਕਰਨ ਲਈ ਕਿਹਾ ਹੈ। ਨਹੀਂ ਤਾਂ ਮੁੱਖ ਮੰਤਰੀ ਭਗਵੰਤ ਮਾਨ ਖੁਦ ਪੰਜਾਬ ਦੇ ਸਾਹਮਣੇ ਪੂਰੀ ਜਾਣਕਾਰੀ ਸਾਂਝੀ ਕਰਨਗੇ।
ਜਿਸ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਲਗਾਏ ਗਏ ਇਲਜ਼ਾਮਾਂ 'ਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਨੇ ਪ੍ਰੈੱਸ ਕਾਨਫਰੰਸ ਮਰ ਕੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਜਵਾਬ ਦਿੱਤਾ ਹੈ ।ਦਰਅਸਲ ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਨੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਲਗਾਏ ਗਏ ਇਲਜ਼ਾਮਾਂ ਦਾ ਜਵਾਬ ਦਿੱਤਾ ਅਤੇ ਆਪਣੇ 'ਤੇ ਲਗਾਏ ਗਏ ਸਾਰੇ ਇਲਜ਼ਾਮਾਂ ਨੂੰ ਬੇਬੁਨਿਆਦ ਕਰਾਰ ਦਿੱਤਾ। ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਉਨ੍ਹਾਂ 'ਤੇ ਲੱਗੇ ਰਿਸ਼ਵਤਖੋਰੀ ਅਤੇ ਭ੍ਰਿਸ਼ਟਾਚਾਰ ਦੇ ਸਾਰੇ ਇਲਜ਼ਾਮ ਝੂਠੇ ਹਨ, ਉਨ੍ਹਾਂ ਦੇ ਭਤੀਜੇ ਨੇ ਵੀ ਅਜਿਹਾ ਕੁਝ ਨਹੀਂ ਕੀਤਾ, ਜਿਵੇਂ ਕਿ ਲੋਕਾਂ ਨੂੰ ਦੱਸਿਆ ਜਾ ਰਿਹਾ ਹੈ।
ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਭਤੀਜੇ ਨੇ ਅਜਿਹਾ ਕੋਈ ਕੰਮ ਨਹੀਂ ਕੀਤਾ। ਉਨ੍ਹਾਂ ਨੇ ਕਿਹਾ ਕਿ ਜੇ ਉਨ੍ਹਾਂ ਦੇ ਖਿਲਾਫ ਕੋਈ ਸ਼ਿਕਾਇਤ ਹੈ ਤਾਂ ਕੇਸ ਦਰਜ ਕਰੋ। ਚੰਨੀ ਨੇ ਕਿਹਾ ਕਿ ਮੈਂ ਅੱਜ ਤੱਕ ਕਿਸੇ ਤੋਂ ਇੱਕ ਰੁਪਿਆ ਵੀ ਰਿਸ਼ਵਤ ਨਹੀਂ ਲਈ ਹੈ। ਮੈਂ ਅਜਿਹੇ ਝੂਠੇ ਇਲਜ਼ਾਮਾਂ ਤੋਂ ਘਬਰਾਉਣ ਵਾਲਾ ਨਹੀਂ ਅਤੇ ਨਾ ਹੀ ਭੱਜਣ ਵਾਲਾ ਹਾਂ।
ਮੁੱਖ ਮੰਤਰੀ ਭਗਵੰਤ ਮਾਨ ਨੇ ਸਾਬਕਾ ਮੁੱਖ ਮੰਤਰੀ ਸਿੰਘ ਚਰਨਜੀਤ ਸਿੰਘ ਚੰਨੀ ਨੂੰ ਚਿਤਾਵਨੀ ਦਿੱਤੀ ਹੈ। ਉਨ੍ਹਾਂ ਨੇ ਇਸ ਸਬੰਧੀ ਟਵੀਟ ਕੀਤਾ ਹੈ ਤੇ ਲਿਖਿਆ ਹੈ- ਮਾਣਯੋਗ ਚਰਨਜੀਤ ਚੰਨੀ ਜੀ ਆਦਰ ਸਹਿਤ ਤੁਹਾਨੂੰ ..31 ਮਈ 2 ਵਜੇ ਤੱਕ ਆਪਣੇ ਭਤੀਜੇ-ਭਾਣਜੇ ਵੱਲੋਂ ਖਿਡਾਰੀ ਤੋਂ ਨੌਕਰੀ ਬਦਲੇ ਰਿਸ਼ਵਤ ਮੰਗਣ ਬਾਰੇ ਸਾਰੀ ਜਾਣਕਾਰੀ ਜਨਤਕ ਕਰਨ ਦਾ ਮੌਕਾ ਦਿੰਦਾ ਹਾਂ …ਨਹੀਂ ਫੇਰ 31 ਮਈ ਦੁਪਹਿਰ 2 ਵਜੇ ਮੈਂ ਫੋਟੋਆਂ…ਨਾਮ ਅਤੇ ਮਿਲਣ ਵਾਲੀ ਥਾਂ ਸਮੇਤ ਸਭ ਕੁਝ ਪੰਜਾਬੀਆਂ ਸਾਹਮਣੇ ਰੱਖਾਂਗਾ…
ਮਾਣਯੋਗ ਚਰਨਜੀਤ ਚੰਨੀ ਜੀ ਆਦਰ ਸਹਿਤ ਤੁਹਾਨੂੰ ..31 ਮਈ 2 ਵਜੇ ਤੱਕ ਆਪਣੇ ਭਤੀਜੇ-ਭਾਣਜੇ ਵੱਲੋਂ ਖਿਡਾਰੀ ਤੋਂ ਨੌਕਰੀ ਬਦਲੇ ਰਿਸ਼ਵਤ ਮੰਗਣ ਬਾਰੇ ਸਾਰੀ ਜਾਣਕਾਰੀ ਜਨਤਕ ਕਰਨ ਦਾ ਮੌਕਾ ਦਿੰਦਾ ਹਾਂ …ਨਹੀਂ ਫੇਰ 31 ਮਈ ਦੁਪਹਿਰ 2 ਵਜੇ ਮੈਂ ਫੋਟੋਆਂ…ਨਾਮ ਅਤੇ ਮਿਲਣ ਵਾਲੀ ਥਾਂ ਸਮੇਤ ਸਭ ਕੁਛ ਪੰਜਾਬੀਆਂ ਸਾਹਮਣੇ ਰੱਖਾਂਗਾ…
ਮਾਣਯੋਗ ਚਰਨਜੀਤ ਚੰਨੀ ਜੀ ਆਦਰ ਸਹਿਤ ਤੁਹਾਨੂੰ ..31 ਮਈ 2 ਵਜੇ ਤੱਕ ਆਪਣੇ ਭਤੀਜੇ-ਭਾਣਜੇ ਵੱਲੋਂ ਖਿਡਾਰੀ ਤੋਂ ਨੌਕਰੀ ਬਦਲੇ ਰਿਸ਼ਵਤ ਮੰਗਣ ਬਾਰੇ ਸਾਰੀ ਜਾਣਕਾਰੀ ਜਨਤਕ ਕਰਨ ਦਾ ਮੌਕਾ ਦਿੰਦਾ ਹਾਂ …ਨਹੀਂ ਫੇਰ 31 ਮਈ ਦੁਪਹਿਰ 2 ਵਜੇ ਮੈਂ ਫੋਟੋਆਂ…ਨਾਮ ਅਤੇ ਮਿਲਣ ਵਾਲੀ ਥਾਂ ਸਮੇਤ ਸਭ ਕੁਛ ਪੰਜਾਬੀਆਂ ਸਾਹਮਣੇ ਰੱਖਾਂਗਾ…
— Bhagwant Mann (@BhagwantMann) May 25, 2023
ਮੁੱਖ ਮੰਤਰੀ ਭਗਵੰਤ ਮਾਨ ਨੇ ਚਰਨਜੀਤ ਸਿੰਘ ਚੰਨੀ 'ਤੇ ਇੱਕ ਕ੍ਰਿਕਟਰ ਤੋਂ ਸਰਕਾਰੀ ਨੌਕਰੀ ਦੇ ਬਦਲੇ 2 ਕਰੋੜ ਰੁਪਏ ਮੰਗਣ ਦਾ ਦੋਸ਼ ਲਗਾਇਆ ਹੈ। ਭਗਵੰਤ ਮਾਨ ਦੇ ਇਸ ਦਾਅਵੇ ਕਾਰਨ ਪੰਜਾਬ ਦੀ ਸਿਆਸਤ ਗਰਮਾਈ ਹੋਈ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Charnjit singh channi, CM Bhagwant mann, Congress, Punjab news, Punjab politics