
ਨਾਜਾਇਜ਼ ਮਾਈਨਿੰਗ; CM ਚੰਨੀ ਦੇ ਭਤੀਜੇ ਦੇ ਟਿਕਾਣਿਆਂ 'ਤੇ ਛਾਪੇ (ਫਾਇਲ ਫੋਟੋ)
ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਵੱਡੀ ਕਾਰਵਾਈ ਕੀਤੀ ਹੈ। ਨਾਜਾਇਜ਼ ਮਾਈਨਿੰਗ ਮਾਮਲੇ 'ਚ ਜਾਂਚ ਏਜੰਸੀ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਭਤੀਜੇ ਸਮੇਤ ਕਈ ਲੋਕਾਂ ਦੇ ਟਿਕਾਣਿਆਂ 'ਤੇ ਛਾਪੇਮਾਰੀ ਕੀਤੀ ਹੈ।
ਮੀਡੀਆ ਰਿਪੋਰਟਾਂ ਮੁਤਾਬਕ ਮੰਗਲਵਾਰ ਸਵੇਰੇ ਭੁਪਿੰਦਰ ਸਿੰਘ ਹਨੀ ਦੇ ਘਰ ਸਮੇਤ ਸੂਬੇ ਦੀਆਂ 10 ਵੱਖ-ਵੱਖ ਥਾਵਾਂ ਦੀ ਤਲਾਸ਼ੀ ਲਈ ਗਈ। ਈਡੀ ਨੇ ਮਨੀ ਲਾਂਡਰਿੰਗ ਦਾ ਮਾਮਲਾ ਦਰਜ ਕੀਤਾ ਹੈ।
ਰਿਪੋਰਟਾਂ ਮੁਤਾਬਕ ਅਧਿਕਾਰੀਆਂ ਨੇ ਕਿਹਾ ਹੈ ਕਿ ਮਨੀ ਲਾਂਡਰਿੰਗ ਦਾ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਸਿਆਸੀ ਸਬੰਧਾਂ ਵਾਲੇ ਕਈ ਲੋਕਾਂ ਦੀ ਜਾਂਚ ਕੀਤੀ ਜਾ ਰਹੀ ਹੈ। ਖਾਸ ਗੱਲ ਇਹ ਹੈ ਕਿ ਪੰਜਾਬ ਚੋਣਾਂ 'ਚ ਰੇਤ ਦੀ ਨਾਜਾਇਜ਼ ਮਾਈਨਿੰਗ ਦਾ ਮੁੱਦਾ ਭਖ ਰਿਹਾ ਹੈ।
ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਸੱਤਾਧਾਰੀ ਪਾਰਟੀ ਕਾਂਗਰਸ 'ਤੇ ਰੇਤ ਦੀ ਨਾਜਾਇਜ਼ ਮਾਈਨਿੰਗ ਨਾਲ ਜੁੜੇ ਹੋਣ ਦੇ ਦੋਸ਼ ਲਾਏ ਹਨ। ਕੈਪਟਨ ਨੇ ਦੋਸ਼ ਲਾਇਆ ਸੀ ਕਿ ਕਾਂਗਰਸੀ ਸੰਸਦ ਮੈਂਬਰਾਂ ਦੀਆਂ ਤਾਰਾਂ ਰੇਤ ਦੇ ਨਾਜਾਇਜ਼ ਕਾਰੋਬਾਰ ਨਾਲ ਜੁੜੀਆਂ ਹੋਈਆਂ ਹਨ।
ਉਨ੍ਹਾਂ ਕਿਹਾ ਸੀ, ‘ਜੇਕਰ ਮੈਂ ਨਾਂ ਲੈਣਾ ਸ਼ੁਰੂ ਕਰਾਂਗਾ ਤਾਂ ਉਪਰੋਂ ਸ਼ੁਰੂ ਕਰਨਾ ਪਵੇਗਾ।’ ਕੈਪਟਨ ਨੇ ਇਹ ਵੀ ਦੱਸਿਆ ਸੀ ਕਿ ਉਨ੍ਹਾਂ ਨੇ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਵੀ ਵਿਧਾਇਕਾਂ ਦੇ ਇਨ੍ਹਾਂ ਕਾਰੋਬਾਰਾਂ ਵਿਚ ਸ਼ਾਮਲ ਹੋਣ ਬਾਰੇ ਜਾਣਕਾਰੀ ਦਿੱਤੀ ਸੀ। ਕੈਪਟਨ ਨੇ ਪਿਛਲੇ ਸਾਲ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ। ਇਸ ਤੋਂ ਬਾਅਦ ਚੰਨੀ ਨੂੰ ਸੂਬੇ ਦੀ ਕਮਾਨ ਸੌਂਪੀ ਗਈ।
Published by:Gurwinder Singh
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।