Home /News /punjab /

ਕੇਜਰੀਵਾਲ ਸਿਰਫ਼ ਖੋਖਲੇ ਵਾਅਦੇ ਕਰ ਰਿਹਾ : ਚਰਨਜੀਤ ਸਿੰਘ ਚੰਨੀ

ਕੇਜਰੀਵਾਲ ਸਿਰਫ਼ ਖੋਖਲੇ ਵਾਅਦੇ ਕਰ ਰਿਹਾ : ਚਰਨਜੀਤ ਸਿੰਘ ਚੰਨੀ

ਰੇਤ ਦੇ ਗੈਰ-ਕਾਨੂੰਨੀ ਖਣਨ ਦੀ ਜਾਣਕਾਰੀ ਦਿਓ ਅਤੇ 25000 ਰੁਪਏ ਇਨਾਮ ਪਾਓ; ਮੁੱਖ ਮੰਤਰੀ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ ਪਹਿਲਕਦਮੀ ਸ਼ੁਰੂ ਕਰਨ ਦੇ ਨਿਰਦੇਸ਼ 
 (file photo)

ਰੇਤ ਦੇ ਗੈਰ-ਕਾਨੂੰਨੀ ਖਣਨ ਦੀ ਜਾਣਕਾਰੀ ਦਿਓ ਅਤੇ 25000 ਰੁਪਏ ਇਨਾਮ ਪਾਓ; ਮੁੱਖ ਮੰਤਰੀ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ ਪਹਿਲਕਦਮੀ ਸ਼ੁਰੂ ਕਰਨ ਦੇ ਨਿਰਦੇਸ਼ (file photo)

ਕਿਹਾ, ਅਮਰਿੰਦਰ ਨੇ ਸੂਬੇ ਨੂੰ ਬਰਬਾਦ ਕਰਨ ਲਈ ਅਕਾਲੀਆਂ ਤੇ ਭਾਜਪਾ ਨਾਲ ਮਿਲੀਭੁਗਤ ਕੀਤੀ

  • Share this:

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲ ਨਿਸ਼ਾਨਾਂ ਸਾਧਦਿਆਂ ਮੁੱਖ ਮੰਤਰੀ ਚੰਨੀ ਨੇ ਉਨ੍ਹਾਂ ਨੂੰ ਅਫਵਾਹਾਂ ਫੈਲਾਉਣ ਵਾਲਾ ਦੱਸਿਆ, ਜਿਸ ਨੂੰ ਸੂਬੇ ਦੇ ਹਿੱਤਾਂ ਦੀ ਬਿਲਕੁੱਲ ਵੀ ਚਿੰਤਾ ਨਹੀਂ ਹੈ। ਉਨ੍ਹਾਂ ਕਿਹਾ ਕਿ ਕੇਜਰੀਵਾਲ ਸਿਰਫ਼ ਖੋਖਲੇ ਵਾਅਦੇ ਕਰ ਰਿਹਾ ਹੈ ਜਦਕਿ ਉਨ੍ਹਾਂ (ਚੰਨੀ) ਦੀ ਸਰਕਾਰ ਲੋਕਾਂ ਨੂੰ ਬਿਹਤਰ ਪ੍ਰਸ਼ਾਸਨ ਪ੍ਰਦਾਨ ਕਰ ਰਹੀ ਹੈ। ਮੁੱਖ ਮੰਤਰੀ ਚੰਨੀ ਨੇ ਲੋਕਾਂ ਨੂੰ ਕੇਜਰੀਵਾਲ ਐਂਡ ਕੰਪਨੀ ਦੇ ਵੱਡੇ-ਵੱਡੇ ਦਾਅਵਿਆਂ ਤੋਂ ਗੁੰਮਰਾਹ ਹੋਣ ਤੋਂ ਬਚਣ ਲਈ ਕਿਹਾ।

ਮੁੱਖ ਮੰਤਰੀ ਚਰਨਜੀਤ ਚੰਨੀ ਨੇ ਅੱਜ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸੂਬੇ ਦੇ ਹਿੱਤਾਂ ਨੂੰ ਨੁਕਸਾਨ ਪਹੁੰਚਾਉਣ ਲਈ ਅਕਾਲੀਆਂ ਅਤੇ ਭਾਜਪਾ ਨਾਲ ਮਿਲੀਭੁਗਤ ਕਰਨ ਦੀ ਸਖ਼ਤ ਆਲੋਚਨਾ ਕੀਤੀ, ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਨੇ ਆਪਣੇ ਕਾਰਜਕਾਲ ਦੌਰਾਨ ਪੰਜਾਬ ਦੇ ਹਿੱਤਾਂ ਨੂੰ ਖ਼ਤਰੇ ਵਿੱਚ ਪਾ ਕੇ ਬਾਦਲ ਪਰਿਵਾਰ ਅਤੇ ਮੋਦੀ ਦੇ ਹਿੱਤਾਂ ਦੀ ਰਾਖੀ ਕੀਤੀ ਹੈ, ਇਸੇ ਕਾਰਨ ਕਾਂਗਰਸੀ ਵਿਧਾਇਕਾਂ ਨੇ ਇਕਜੁੱਟ ਹੋ ਕੇ ਉਨ੍ਹਾਂ ਨੂੰ ਮੁੱਖ ਮੰਤਰੀ ਦੀ ਕੁਰਸੀ ਤੋਂ ਲਾਂਭੇ ਕਰ ਦਿੱਤਾ ਹੈ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਵੱਲੋਂ ਬਣਾਈ ਗਈ ਨਵੀਂ ਪਾਰਟੀ ਦਾ ਮੰਤਵ ਵੀ ਅਕਾਲੀਆਂ ਅਤੇ ਭਾਜਪਾ ਨੂੰ ਫਾਇਦਾ ਪਹੁੰਚਾਉਣਾ ਅਤੇ ਸੂਬੇ ਨੂੰ ਬਰਬਾਦ ਕਰਨਾ ਹੈ।

ਅਕਾਲੀਆਂ `ਤੇ ਅਨੁਸੂਚਿਤ ਜਾਤੀਆਂ ਦੇ ਹਿੱਤਾਂ ਨੂੰ ਨਜ਼ਰਅੰਦਾਜ਼ ਕਰਨ ਦਾ ਦੋਸ਼ ਲਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅਕਾਲੀਆਂ ਦਾ ਬਸਪਾ ਨਾਲ ਨਾਪਾਕ ਗਠਜੋੜ ਹੈ ਅਤੇ ਉਨ੍ਹਾਂ ਨੂੰ ਜਾਣਬੁੱਝ ਕੇ ਕਮਜ਼ੋਰ ਸੀਟਾਂ ਅਲਾਟ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਸੀਟਾਂ `ਤੇ ਜਿੱਤ ਨਾਲ ਅਕਾਲੀ ਭਾਜਪਾ ਨੂੰ ਲਾਭ ਪਹੁੰਚਾਉਣਗੇ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਇਸ ਗਠਜੋੜ ਦਾ ਮੁੱਖ ਮੰਤਵ ਇਹ ਯਕੀਨੀ ਬਣਾਉਣਾ ਹੈ ਕਿ ਐਸ.ਸੀ. ਭਾਈਚਾਰੇ ਦੇ ਹਿੱਤਾਂ ਨੂੰ ਨੁਕਸਾਨ ਪਹੁੰਚਾਇਆ ਜਾਵੇ।

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਪਾਰਟੀ ਪੱਧਰ ਤੋਂ ਬਾਹਰ ਜਾ ਕੇ ਕੁਝ ਸਿਆਸਤਦਾਨਾਂ ਵਲੋਂ ਕੀਤੇ ਨਾਪਾਕ ਗਠਜੋੜ ਨੇ ਪੰਜਾਬ ਨੂੰ ਲੁੱਟਣ ਲਈ ਆਮ ਆਦਮੀ ਤੋਂ ਸੱਤਾ ਖੋਹ ਲਈ ਹੈ। ਉਨ੍ਹਾਂ ਕਿਹਾ ਕਿ ਇਸ ਗਰੁੱਪ ਦੇ ਮੈਂਬਰਾਂ ਦਾ ਆਪਣੇ ਨਿੱਜ ਸਵਾਰਥਾਂ ਲਈ ਸੂਬੇ ਨੂੰ ਲੁੱਟਣ ਦੇ ਰੂਪ ਵਿੱਚ ਆਪਸੀ ਸਬੰਧ ਹੈ। ਉਨ੍ਹਾਂ ਦੋਸ਼ ਲਾਇਆ ਕਿ ਉਹ ਸੱਤਾ ਦੇ ਲਾਲਚ ਵਿੱਚ ਅਜਿਹਾ ਕਰ ਰਹੇ ਹਨ ਜਿੱਥੇ ਹਰ ਪੰਜ ਸਾਲ ਬਾਅਦ ਸ਼ਾਸਕ ਬਦਲਦਾ ਹੈ ਪਰ ਸੱਤਾ ਉਨ੍ਹਾਂ ਦੇ ਹੱਥਾਂ ਵਿੱਚ ਰਹਿੰਦੀ ਹੈ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਹੁਣ ਇਹ ਗਠਜੋੜ ਟੁੱਟ ਗਿਆ ਹੈ ਅਤੇ ਸੱਤਾ ਆਮ ਆਦਮੀ ਕੋਲ ਹੈ।

Published by:Ashish Sharma
First published:

Tags: Charanjit Singh Channi, Punjab Congress