Home /News /punjab /

ਪੰਜਾਬ ਵਿਚ ਬਿਜਲੀ ਦਾ ਬਲੈਕਆਊਟ ਨਹੀਂ ਹੋਣ ਦੇਵਾਂਗੇ: ਚੰਨੀ

ਪੰਜਾਬ ਵਿਚ ਬਿਜਲੀ ਦਾ ਬਲੈਕਆਊਟ ਨਹੀਂ ਹੋਣ ਦੇਵਾਂਗੇ: ਚੰਨੀ

ਪੰਜਾਬ ਵਿਚ ਬਿਜਲੀ ਦਾ ਬਲੈਕਆਊਟ ਨਹੀਂ ਹੋਣ ਦੇਵਾਂਗੇ: ਚੰਨੀ (ਫਾਇਲ ਫੋਟੋ)

ਪੰਜਾਬ ਵਿਚ ਬਿਜਲੀ ਦਾ ਬਲੈਕਆਊਟ ਨਹੀਂ ਹੋਣ ਦੇਵਾਂਗੇ: ਚੰਨੀ (ਫਾਇਲ ਫੋਟੋ)

  • Share this:

    ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਕਿਹਾ ਕਿ ਉਨ੍ਹਾਂ ਦੀ ਸਰਕਾਰ ਸੂਬੇ ਵਿਚ ਬਿਜਲੀ ਦਾ ਬਲੈਕਆਊਟ ਨਹੀਂ ਹੋਣ ਦੇਵੇਗੀ ਅਤੇ ਉਨ੍ਹਾਂ ਕੇਂਦਰ ਸਰਕਾਰ ਨੂੰ ਕੋਲੇ ਦੀ ਢੁਕਵੀਂ ਸਪਲਾਈ ਯਕੀਨੀ ਬਣਾਉਣ ਲਈ ਕਿਹਾ।

    ਦੇਸ਼ ਵਿੱਚ ਕੋਲੇ ਦੀ ਭਾਰੀ ਘਾਟ ਬਾਰੇ ਪੁੱਛੇ ਗਏ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਲੋੜੀਂਦੀ ਸਪਲਾਈ ਨੂੰ ਯਕੀਨੀ ਬਣਾਉਣ ਲਈ ਕੋਲਾ ਮੰਤਰਾਲੇ ਕੋਲ ਪਹਿਲਾਂ ਹੀ ਇਹ ਮੁੱਦਾ ਉਠਾਇਆ ਹੋਇਆ ਹੈ ਤਾਂ ਜੋ ਬਿਜਲੀ ਸੰਕਟ ਨੂੰ ਟਾਲਿਆ ਜਾ ਸਕੇ।

    ਉਨ੍ਹਾਂ ਭਰੋਸਾ ਦਿਵਾਇਆ ਕਿ ਉਨ੍ਹਾਂ ਦੀ ਸਰਕਾਰ ਕੋਲੇ ਦੀ ਕਮੀ ਦੇ ਬਾਵਜੂਦ ਸੂਬੇ ਵਿੱਚ ਬੱਤੀ ਗੁੱਲ ਹੋਣ ਨਹੀਂ ਦੇਵੇਗੀ। ਉਨ੍ਹਾਂ ਇਹ ਵੀ ਕਿਹਾ ਕਿ ਜਾਣਬੁੱਝ ਕੇ ਬਿਜਲੀ ਦਾ ਕੋਈ ਕੱਟ ਨਹੀਂ ਲਗਾਇਆ ਜਾਵੇਗਾ।

    ਸ੍ਰੀ ਚੰਨੀ ਦਾ ਇਹ ਬਿਆਨ ਪੰਜਾਬ ਦੇ ਥਰਮਲ ਪਾਵਰ ਪਲਾਂਟਾਂ ਵਿਚ ਕੋਲੇ ਦੀ ਭਾਰੀ ਘਾਟ ਕਾਰਨ ਪੇਸ਼ ਆਈ ਬਿਜਲੀ ਦੀ ਸਮੱਸਿਆ ਦਰਮਿਆਨ ਸਾਹਮਣੇ ਆਇਆ ਹੈ। ਮੁੱਖ ਮੰਤਰੀ ਨੇ ਮੀਡੀਆ ਨਾਲ ਗੱਲਬਾਤ ਦੌਰਾਨ ਕਿਹਾ ਕਿ ਸਿਰਫ਼ ਪੰਜਾਬ ਵਿਚ ਹੀ ਨਹੀਂ, ਬਲਕਿ ਸਮੁੱਚੇ ਦੇਸ਼ ਵਿਚ ਕੋਲੇ ਦਾ ਘਾਟ ਕਾਰਨ ਬਿਜਲੀ ਦਾ ਸੰਕਟ ਪੇਸ਼ ਆ ਰਿਹਾ ਹੈ।

    ਉਨ੍ਹਾਂ ਕਿਹਾ ਕਿ ਉਹ ਇਸ ਸਬੰਧੀ ਕੋਲਾ ਮੰਤਰੀ ਨਾਲ ਗੱਲ ਕਰ ਚੁੱਕੇ ਹਨ। ਇੱਥੋਂ ਤੱਕ ਕਿ ਇਕ ਪੱਤਰ ਵੀ ਲਿਖ ਚੁੱਕੇ ਹਨ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਕੋਲੇ ਦੀ ਢੁਕਵੀਂ ਸਪਲਾਈ ਕਰਨ ਲਈ ਕਿਹਾ ਗਿਆ ਹੈ। ਇਹ ਪੁੱਛੇ ਜਾਣ ਉੱਤੇ ਕਿ ਸੂਬੇ ਵਿਚ ਬਿਜਲੀ ਦਾ ਬਲੈਕਆਊਟ ਹੋਣ ਦਾ ਖ਼ਤਰਾ ਪੈਦਾ ਹੋ ਗਿਆ ਹੈ, ਦੇ ਜਵਾਬ ਵਿਚ ਸ੍ਰੀ ਚੰਨੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਅਜਿਹਾ ਨਹੀਂ ਹੋਣ ਦੇਵੇਗੀ।

    Published by:Gurwinder Singh
    First published:

    Tags: Charanjit Singh Channi, Power, Powercom, Powercut