Home /News /punjab /

ਚਰਨਜੀਤ ਸਿੰਘ ਚੰਨੀ ਹੋਣਗੇ ਪੰਜਾਬ ਦੇ ਮੁੱਖ ਮੰਤਰੀ

ਚਰਨਜੀਤ ਸਿੰਘ ਚੰਨੀ ਹੋਣਗੇ ਪੰਜਾਬ ਦੇ ਮੁੱਖ ਮੰਤਰੀ

ਮੁੱਖ ਮੰਤਰੀ ਵੱਲੋਂ ਕੇਂਦਰ ਸਰਕਾਰ ਨੂੰ ਸੂਬੇ ਬਿਜਲੀ ਸੰਕਟ ਟਾਲਣ ਲਈ ਲੋੜ ਮੁਤਾਬਕ ਕੋਲੇ ਦੀ ਸਪਲਾਈ ਕਰਨ ਦੀ ਅਪੀਲ (ਫਾਇਲ ਫੋਟੋ)

ਮੁੱਖ ਮੰਤਰੀ ਵੱਲੋਂ ਕੇਂਦਰ ਸਰਕਾਰ ਨੂੰ ਸੂਬੇ ਬਿਜਲੀ ਸੰਕਟ ਟਾਲਣ ਲਈ ਲੋੜ ਮੁਤਾਬਕ ਕੋਲੇ ਦੀ ਸਪਲਾਈ ਕਰਨ ਦੀ ਅਪੀਲ (ਫਾਇਲ ਫੋਟੋ)

 • Share this:

  ਕਾਂਗਰਸ ਹਾਈਕਮਾਨ ਵੱਲੋਂ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦਾ ਮੁੱਖ ਮੰਤਰੀ ਐਲਾਨ ਦਿੱਤਾ ਗਿਆ ਹੈ। ਹਾਈ ਕਮਾਨ ਨੇ ਇਸ ਬਾਰੇ ਸਪਸ਼ਟ ਐਲਾਨ ਕਰ ਦਿੱਤਾ ਗਿਆ ਹੈ। ਚੰਨੀ ਇਕ ਦਲਿੱਤ ਚਿਹਰਾ ਹਨ ਤੇ ਮੰਨਿਆ ਜਾ ਰਿਹਾ ਹੈ ਕਿ ਦਲਿੱਤ ਵੋਟਰਾਂ ਨੂੰ ਖੁਸ਼ ਕਰਨ ਲਈ ਹੀ ਇਹ ਫੈਸਲਾ ਲਿਆ ਗਿਆ ਹੈ।

  ਇਸ ਤੋਂ ਪਹਿਲਾਂ ਸੁਖਜਿੰਦਰ ਸਿੰਘ ਰੰਧਾਵਾ ਨੂੰ ਮੁੱਖ ਮੰਤਰੀ ਐਲਾਨਣ ਬਾਰੇ ਤੈਅ ਮੰਨਿਆ ਜਾ ਰਿਹਾ ਸੀ ਤੇ ਇਸ ਸਬੰਧੀ ਕਈ ਵਿਧਾਇਕਾਂ ਨੇ ਐਲਾਨ ਵੀ ਕਰ ਦਿੱਤਾ ਗਿਆ ਸੀ ਪਰ ਅਚਾਨਕ ਹਾਈਕਮਾਨ ਨੇ ਫੈਸਲਾ ਬਦਲ ਲਿਆ ਹੈ।

  ਦੱਸਿਆ ਜਾ ਰਿਹਾ ਹੈ ਕਿ ਰੰਧਾਵਾ ਨੂੰ ਮੁੱਖ ਮੰਤਰੀ ਬਣਾਉਣ ਬਾਰੇ ਕਈ ਕਾਂਗਰਸੀ ਵਿਧਾਇਕ ਨਰਾਜ਼ ਸਨ। ਦੂਜਾ, ਕਾਂਗਰਸ ਹਾਈਕਮਾਨ ਅਗਲੀਆਂ ਵਿਧਾਨ ਸਭਾ ਚੋਣਾਂ ਵਿਚ ਦਲਿੱਤ ਵੋਟਾਂ ਲੈਣ ਲਈ ਬੰਦੋਬਸਤ ਕਰ ਰਹੀ ਹੈ। ਇਹੀ ਕਾਰਨ ਹੈ ਕਿ ਜਿਹੜਾ ਨਾਮ ਮੁੱਖ ਮੰਤਰੀ ਵਜੋਂ ਚਰਚਾ ਵਿਚ ਹੀ ਨਹੀਂ ਸੀ, ਉਸ ਨੂੰ ਇਹ ਅਹੁਦਾ ਸੌਂਪ ਦਿੱਤਾ ਗਿਆ।

  ਇਸ ਤੋਂ ਪਹਿਲਾਂ ਸੁਨੀਲ ਜਾਖੜ ਤੇ ਨਵਜੋਤ ਸਿੱਧੂ ਦੇ ਨਾਮ ਦੀ ਵੀ ਚਰਚਾ ਸੀ। ਅੰਬਿਕਾ ਸੋਨੀ ਦੇ ਨਾਮ ਉਤੇ ਵੀ ਮੋਹਰ ਲਾਉਣ ਬਾਰੇ ਚਰਚਾ ਸੀ ਪਰ ਉਨ੍ਹਾਂ ਨੇ ਖੁਦ ਇਹ ਅਹੁਦਾ ਲੈਣਾ ਤੋਂ ਨਾਂਹ ਕਰ ਦਿੱਤੀ।

  ਇਸ ਤੋਂ ਬਾਅਦ ਰੰਧਾਵਾ ਨੂੰ ਮੁੱਖ ਮੰਤਰੀ ਐਲਾਨਣ ਬਾਰੇ ਚਰਚਾ ਛਿੜ ਗਈ। ਵੱਡੀ ਗਿਣਤੀ ਵਿਧਾਇਕ ਤੇ ਸੀਨੀਅਰ ਆਗੂ ਉਨ੍ਹਾਂ ਦੇ ਘਰ ਵਧਾਈਆਂ ਦੇਣ ਲਈ ਵੀ ਆ ਗਏ ਪਰ ਅਚਾਨਕ ਹਾਈਕਮਾਨ ਨੂੰ ਉਸ ਚਿਹਰੇ (ਚੰਨੀ) ਨੂੰ ਅੱਗੇ ਕਰ ਦਿੱਤਾ, ਜੋ ਚਰਚਾ ਵਿਚ ਹੈ ਹੀ ਨਹੀਂ ਸੀ। ਮੰਨਿਆ ਜਾ ਰਿਹਾ ਹੈ ਕਿ ਕਾਂਗਰਸ ਨੇ ਇਹ ਐਲਾਨ ਕਰਕੇ ਦਲਿੱਤ ਵੋਟਰਾਂ ਨੂੰ ਖੁਸ਼ ਕਰਨ ਦਾ ਪੱਤਾ ਖੇਡਿਆ ਹੈ।

  Published by:Gurwinder Singh
  First published:

  Tags: Channi, Charanjit singh, CMs, Congress, Punjab Congress, Punjab youth congress