ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਚੰਨੀ ਨੇ ਸੂਬੇ ਵਿਚ ਪੈਟਰੋਲ ਤੇ ਡੀਜ਼ਲ ਕ੍ਰਮਵਾਰ 10 ਤੇ 5 ਰੁਪਏ ਸਸਤਾ ਕਰਦੇ ਹੋਏ ਐਲਾਨ ਕੀਤਾ ਹੈ ਕਿ ਇਸ ਨੂੰ ਦੀਵਾਲੀ ਤੋਹਫਾ ਸਮਝੋ ਤੇ ਅੱਗੇ ਤੋਂ ਹੋਰ ਵੀ ਤੋਹਫੇ ਮਿਲਦੇ ਰਹਿਣਗੇ। ਦੱਸ ਦਈਏ ਕਿ ਇਸ ਤੋਂ ਪਹਿਲਾਂ ਚੰਨੀ ਸਰਕਾਰ ਨੇ ਬਿਜਲੀ ਦੀ ਪ੍ਰਤੀ ਯੂਨਿਟ 3 ਰੁਪਏ ਸਸਤੀ ਕਰਕੇ ਇਸ ਨੂੰ ਦੀਵਾਲੀ ਤੋਹਫਾ ਦੱਸਿਆ ਸੀ।
ਉਨ੍ਹਾਂ ਅਕਾਲੀ ਦਲ ਵੱਲੋਂ ਕੱਲ੍ਹ ਦਿੱਤੇ ਧਰਨੇ ਬਾਰੇ ਕਿਹਾ ਕਿ ਉਨ੍ਹਾਂ (ਅਕਾਲੀ ਦਲ) ਨੂੰ ਪਤਾ ਲੱਗ ਗਿਆ ਸੀ ਕਿ ਕੈਬਨਿਟ ਮੀਟਿੰਗ ਵਿਚ ਸਰਕਾਰ ਇਹ ਫੈਸਲੇ ਲੈਣ ਜਾ ਰਹੀ ਹੈ। ਇਸ ਲਈ ਮੈਂ ਅਕਾਲੀ ਦਲ ਨੂੰ ਵੀ ਮੁਬਾਰਕਾਂ ਦਿੰਦਾ ਹਾਂ।
ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਵਿੱਤੀ ਹਿਸਾਬ ਨਾਲ ਰਿਆਇਤਾਂ ਦਿੰਦੇ ਰਹਾਂਗਾ। ਬਿਜਲੀ ਸਸਤੀ ਕਰਕੇ ਵੀ ਲੋਕਾਂ ਨੂੰ ਵੱਡੀ ਰਾਹਤ ਦਿੱਤੀ ਗਈ ਹੈ।
ਦੱਸ ਦਈਏ ਕਿ ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਵੱਡੀ ਰਾਹਤ ਦਿੱਤੀ ਗਈ ਹੈ। ਸਰਕਾਰ ਨੇ ਪੈਟਰੋਲ 10 ਰੁਪਏ ਤੇ ਡੀਜਲ 5 ਰੁਪਏ ਸਸਤਾ ਕਰ ਦਿੱਤਾ ਹੈ। ਇਸ ਫੈਸਲੇ ਨਾਲ ਪੰਜਾਬ ਨੂੰ ਸਾਲਾਨਾ 900 ਕਰੋੜ ਰੁਪਏ ਦਾ ਨੁਕਸਾਨ ਹੋਵੇਗਾ।
ਇਸ ਤੋਂ ਪਹਿਲਾਂ ਉੱਤਰ ਤੋਂ ਦੱਖਣ ਤੱਕ ਜ਼ਿਮਨੀ ਚੋਣਾਂ ਦੇ ਨਤੀਜਿਆਂ ਵਿੱਚ ਲੱਗੇ ਝਟਕੇ ਤੋਂ ਇਕ ਦਿਨ ਮਗਰੋਂ ਮੋਦੀ ਸਰਕਾਰ ਨੇ ਅਸਮਾਨੀ ਪੁੱਜੀਆਂ ਤੇਲ ਕੀਮਤਾਂ ਨੂੰ ਹੇਠਾਂ ਲਿਆਉਣ ਲਈ ਪੈਟਰੋਲ ਤੇ ਡੀਜ਼ਲ ’ਤੇ ਲਗਦੀ ਐਕਸਾਈਜ਼ ਡਿਊਟੀ ਕ੍ਰਮਵਾਰ 5 ਰੁਪਏ ਤੇ 10 ਰੁਪਏ ਪ੍ਰਤੀ ਲਿਟਰ ਘਟਾਉਣ ਦਾ ਫੈਸਲਾ ਕੀਤਾ ਸੀ। ਦੀਵਾਲੀ ਦੀ ਪੂਰਬਲੀ ਸੰਧਿਆ ਕੀਤੇ ਇਸ ਐਲਾਨ ਨਾਲ ਮਹਿੰਗਾਈ ਖ਼ਿਲਾਫ਼ ਲੜ ਰਹੇ ਆਮ ਆਦਮੀ ਨੂੰ ਕੁਝ ਰਾਹਤ ਮਿਲੀ ਸੀ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Charanjit Singh Channi, Petrol and diesel, Punjab government