ਚੰਡੀਗੜ੍ਹ- ਤੇਲੰਗਾਨਾ ਦੇ ਮੁੱਖ ਮੰਤਰੀ ਕੇ. ਚੰਦਰਸ਼ੇਖਰ ਰਾਓ ਨੇ ਪੰਜਾਬ ਅਤੇ ਹਰਿਆਣਾ ਦੇ 712 ਕਿਸਾਨਾਂ ਦੇ ਪਰਿਵਾਰਾਂ ਨੂੰ 3-3 ਲੱਖ ਰੁਪਏ ਦੇ ਚੈੱਕ ਦਿੱਤੇ ਸਨ। ਇਨ੍ਹਾਂ ਵਿੱਚੋਂ ਪੰਜਾਬ ਦੇ ਤਰਨਤਾਰਨ ਜ਼ਿਲ੍ਹੇ ਦੇ ਕਈ ਕਿਸਾਨਾਂ ਦੇ ਚੈੱਕ ਬਾਊਂਸ ਹੋ ਗਏ ਹਨ। ਇਸ ਸਬੰਧੀ ਕਿਸਾਨਾਂ ਨੇ ਪੰਜਾਬ ਦੇ ਖੇਤੀਬਾੜੀ ਡਾਇਰੈਕਟਰ ਨੂੰ ਵੀ ਸ਼ਿਕਾਇਤ ਪੱਤਰ ਭੇਜ ਕੇ ਉਨ੍ਹਾਂ ਦੇ ਪੈਸੇ ਵਾਪਸ ਕਰਨ ਦੀ ਮੰਗ ਕੀਤੀ ਹੈ। ਹਾਲਾਂਕਿ ਵਿਭਾਗ ਨੇ ਕਿਸਾਨਾਂ ਨੂੰ ਉਨ੍ਹਾਂ ਦੇ ਮੁਆਵਜ਼ੇ ਦੇ ਪੈਸੇ ਜਲਦੀ ਦਿਵਾਉਣ ਦਾ ਭਰੋਸਾ ਦਿੱਤਾ ਹੈ।
ਜ਼ਿਕਰਯੋਗ ਹੈ ਕਿ ਪਿਛਲੇ ਸਾਲ ਨਵੰਬਰ 'ਚ ਕੇਂਦਰ ਸਰਕਾਰ ਵੱਲੋਂ ਤਿੰਨ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਤੋਂ ਬਾਅਦ ਤੇਲੰਗਾਨਾ ਦੇ ਮੁੱਖ ਮੰਤਰੀ ਚੰਦਰਸ਼ੇਖਰ ਰਾਓ ਨੇ ਕਿਸਾਨ ਅੰਦੋਲਨ ਦੌਰਾਨ ਮਾਰੇ ਗਏ ਕਿਸਾਨਾਂ ਦੇ ਪਰਿਵਾਰਾਂ ਨੂੰ ਆਰਥਿਕ ਮਦਦ ਦੇਣ ਦਾ ਐਲਾਨ ਕੀਤਾ ਸੀ। ਉਨ੍ਹਾਂ ਐਲਾਨ ਕੀਤਾ ਸੀ ਕਿ ਅੰਦੋਲਨ ਦੌਰਾਨ ਮਾਰੇ ਗਏ ਕਿਸਾਨ ਪਰਿਵਾਰਾਂ ਨੂੰ ਤਿੰਨ ਲੱਖ ਰੁਪਏ ਦਾ ਮੁਆਵਜ਼ਾ ਦਿੱਤਾ ਜਾਵੇਗਾ। ਇਸ ਦੇ ਨਾਲ ਹੀ ਉਨ੍ਹਾਂ ਕੇਂਦਰ ਸਰਕਾਰ ਤੋਂ ਪੀੜਤ ਪਰਿਵਾਰ ਨੂੰ ਬਿਨਾਂ ਸ਼ਰਤ 25-25 ਲੱਖ ਰੁਪਏ ਦੇਣ ਦੀ ਵੀ ਮੰਗ ਕੀਤੀ ਸੀ।
ਇਸ ਤੋਂ ਬਾਅਦ ਇਸ ਸਾਲ ਮਈ ਮਹੀਨੇ ਚੰਡੀਗੜ ਵਿਖੇ ਹੋਏ ਇੱਕ ਸਮਾਗਮ ਵਿੱਚ ਉਹਨਾਂ ਨੇ 10 ਲੱਖ ਰੁਪਏ ਦੇ ਚੈਕ ਵੰਡੇ। ਇਸ ਦੌਰਾਨ ਗਲਵਾਨ ਘਾਟੀ ਵਿੱਚ ਸ਼ਹੀਦ ਹੋਏ ਪੰਜਾਬ ਦੇ 4 ਜਵਾਨਾਂ ਦੇ ਪਰਿਵਾਰ ਨੂੰ 10-10 ਲੱਖ ਰੁਪਏ ਦਿੱਤੇ ਗਏ। ਇਸ ਮੌਕੇ ਉਨ੍ਹਾਂ ਨਾਲ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਕਿਸਾਨ ਆਗੂ ਰਾਕੇਸ਼ ਟਿਕੈਤ ਵੀ ਮੌਜੂਦ ਸਨ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Punjab farmers, Telangana