ਚੰਡੀਗੜ੍ਹ: CM Bhagwant Mann Marriage: ਮੁੱਖ ਮੰਤਰੀ ਭਗਵੰਤ ਮਾਨ ਦੇ ਵਿਆਹ 'ਚ ਸ਼ਾਮਲ ਹੋਣ ਲਈ ਆਮ ਆਦਮੀ ਪਾਰਟੀ (AAP) ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Arvind Kejriwal) ਵਿਸ਼ੇਸ਼ ਤੌਰ 'ਤੇ ਇਥੇ ਪੁੱਜ ਚੁੱਕੇ ਹਨ। ਉਹ ਮੁੱਖ ਮੰਤਰੀ ਦੀ ਰਿਹਾਇਸ਼ 'ਤੇ ਪਹੁੰਚ ਗਏ ਹਨ। ਕਿਹਾ ਜਾ ਰਿਹਾ ਹੈ ਕਿ ਉਹ ਵਿਆਹ ਵਿੱਚ ਪਿਤਾ ਦੀਆਂ ਰਸਮਾਂ ਦੀ ਭੂਮਿਕਾ ਨਿਭਾਉਣਗੇ। ਇਸਤੋਂ ਪਹਿਲਾਂ ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਭਾਰੀ ਰਾਘਵ ਚੱਢਾ ਵੀ ਮੁੱਖ ਮੰਤਰੀ ਰਿਹਾਇਸ਼ 'ਤੇ ਪੁੱਜ ਚੁੱਕੇ ਹਨ।
ਦੱਸ ਦੇਈਏ ਕਿ ਮੁੱਖ ਮੰਤਰੀ ਭਗਵੰਤ ਮਾਨ ਅੱਜ ਹਰਿਆਣਾ ਦੇ ਪਿਹੋਵਾ ਦੀ ਰਹਿਣ ਵਾਲੀ ਗੁਰਪ੍ਰੀਤ ਕੌਰ ਨਾਲ ਵਿਆਹ ਬੰਧਨ ਵਿੱਚ ਬੱਝ ਜਾਣਗੇ। ਗੁਰਪ੍ਰੀਤ ਕੌਰ ਐਮ.ਬੀ.ਬੀ.ਐਸ ਦੀ ਡਿਗਰੀ ਧਾਰਕ ਹੈ।
ਇਥੇ ਪੁੱਜਣ ਮੌਕੇ ਕੇਜਰੀਵਾਲ ਨੇ ਕਿਹਾ ਕਿ ਭਗਵੰਤ ਮਾਨ ਵਿਆਹ ਬੰਧਨ 'ਚ ਬੰਨ੍ਹੇ ਜਾ ਰਹੇ ਹਨ, ਜੋ ਕਿ ਇੱਕ ਖੁਸ਼ੀ ਦੀ ਗੱਲ ਹੈ। ਉਨ੍ਹਾਂ ਕਿਹਾ ਕਿ ਉਹ ਪ੍ਰਮਾਤਮਾ ਅੱਗੇ ਦੁਆ ਕਰਦੇ ਹਨ ਕਿ ਉਨ੍ਹਾਂ ਦਾ ਜੀਵਨ ਸੁਖੀ ਅਤੇ ਖੁਸ਼ਹਾਲ ਹੋਵੇ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।