Home /News /punjab /

ਕੋਟਕਪੂਰਾ ਤੇ ਬਹਿਬਲ ਕਲਾਂ ਬੇਅਦਬੀ ਮਾਮਲਿਆਂ 'ਚ ਇਨਸਾਫ ਲਈ ਵਚਨਬੱਧ ਹਾਂ: ਭਗਵੰਤ ਮਾਨ

ਕੋਟਕਪੂਰਾ ਤੇ ਬਹਿਬਲ ਕਲਾਂ ਬੇਅਦਬੀ ਮਾਮਲਿਆਂ 'ਚ ਇਨਸਾਫ ਲਈ ਵਚਨਬੱਧ ਹਾਂ: ਭਗਵੰਤ ਮਾਨ

ਬੇਅਦਬੀ ਮਾਮਲਿਆਂ 'ਚ ਇਨਸਾਫ ਲਈ ਪੂਰੀ ਤਰ੍ਹਾਂ ਵਚਨਬੱਧ ਹਾਂ: ਭਗਵੰਤ ਮਾਨ  (file photo)

ਬੇਅਦਬੀ ਮਾਮਲਿਆਂ 'ਚ ਇਨਸਾਫ ਲਈ ਪੂਰੀ ਤਰ੍ਹਾਂ ਵਚਨਬੱਧ ਹਾਂ: ਭਗਵੰਤ ਮਾਨ (file photo)

ਕਿਹਾ, ਸੂਬਾ ਸਰਕਾਰ ਇਨਸਾਫ਼ ਦਿਵਾਉਣ ਲਈ ਪਹਿਲਾਂ ਹੀ ਪੂਰੀ ਵਾਹ ਲਾ ਰਹੀ ਹੈ ਅਤੇ ਇਨ੍ਹਾਂ ਅਪਰਾਧਾਂ ਵਿੱਚ ਸ਼ਾਮਲ ਸਾਰੇ ਲੋਕ ਜਲਦੀ ਹੀ ਸਲਾਖਾਂ ਪਿੱਛੇ ਹੋਣਗੇ।

  • Share this:

ਪੰਜਾਬ ਸਰਕਾਰ ਵੱਲੋਂ ਬਹਿਬਲ ਕਲਾਂ ਅਤੇ ਕੋਟਕਪੂਰਾ ਘਟਨਾਵਾਂ ਵਿੱਚ ਇਨਸਾਫ਼ ਦਿਵਾਉਣ ਲਈ ਪੂਰੀ ਤਰ੍ਹਾਂ ਸਮਰਪਿਤ ਹੋਣ ਦਾ ਦਾਅਵਾ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੁੱਕਰਵਾਰ ਨੂੰ ਸੰਗਤਾਂ ਨੂੰ ਬਹਿਬਲ ਕਲਾਂ ਵਿਖੇ ਰਾਹਗੀਰਾਂ ਨੂੰ ਦਰਪੇਸ਼ ਮੁਸ਼ਕਲਾਂ ਦੇ ਮੱਦੇਨਜ਼ਰ ਰੋਡ ਜਾਮ ਹਟਾਉਣ ਦੀ ਅਪੀਲ ਕੀਤੀ।

ਲੋਕਾਂ ਨੂੰ ਅਪੀਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਬਹਿਬਲ ਕਲਾਂ ਅਤੇ ਕੋਟਕਪੂਰਾ ਗੋਲੀਕਾਂਡ ਅਤੇ ਬਰਗਾੜੀ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ ਨੇ ਹਰ ਮਨੁੱਖ ਦੀ ਮਾਨਸਿਕਤਾ 'ਤੇ ਡੂੰਘੇ ਜ਼ਖ਼ਮ ਛੱਡੇ ਹਨ। ਉਨ੍ਹਾਂ ਕਿਹਾ ਕਿ ਦੋਵਾਂ ਘਟਨਾਵਾਂ ਦਾ ਇਨਸਾਫ਼ ਕੀਤਾ ਜਾਵੇਗਾ ਅਤੇ ਇਨ੍ਹਾਂ ਘਿਨਾਉਣੇ ਅਪਰਾਧਾਂ ਦੇ ਦੋਸ਼ੀਆਂ ਨੂੰ ਕਿਸੇ ਵੀ ਕੀਮਤ 'ਤੇ ਬਖਸ਼ਿਆ ਨਹੀਂ ਜਾਵੇਗਾ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਇਨਸਾਫ਼ ਦਿਵਾਉਣ ਲਈ ਪਹਿਲਾਂ ਹੀ ਪੂਰੀ ਵਾਹ ਲਾ ਰਹੀ ਹੈ ਅਤੇ ਇਨ੍ਹਾਂ ਅਪਰਾਧਾਂ ਵਿੱਚ ਸ਼ਾਮਲ ਸਾਰੇ ਲੋਕ ਜਲਦੀ ਹੀ ਸਲਾਖਾਂ ਪਿੱਛੇ ਹੋਣਗੇ।

ਮੁੱਖ ਮੰਤਰੀ ਨੇ ਕਿਹਾ ਕਿ ਬਹਿਬਲ ਕਲਾਂ ਵਿੱਚ ਨੈਸ਼ਨਲ ਹਾਈਵੇਅ ’ਤੇ ਲੱਗੇ ਜਾਮ ਕਾਰਨ ਆਮ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਇਸ ਮੁਸੀਬਤ ਤੋਂ ਬਚਣਾ ਚਾਹੀਦਾ ਹੈ ਇਸ ਲਈ ਉਹ ਸੰਗਤਾਂ ਨੂੰ ਅਪੀਲ ਕਰਦੇ ਹਨ ਕਿ ਉਹ ਲੋਕ ਹਿੱਤ ਵਿੱਚ ਸੜਕ ਤੋਂ ਧਰਨਾ ਹਟਾਉਣ। ਅਕਾਲੀਆਂ ਅਤੇ ਕਾਂਗਰਸੀਆਂ 'ਤੇ ਵਰ੍ਹਦਿਆਂ ਭਗਵੰਤ ਮਾਨ ਨੇ ਕਿਹਾ ਕਿ ਇਨ੍ਹਾਂ ਘਟਨਾਵਾਂ ਦੇ ਦੋਸ਼ੀਆਂ ਨੂੰ ਬਚਾਉਣ ਲਈ ਇਨ੍ਹਾਂ ਦੋਵਾਂ ਪਾਰਟੀਆਂ ਨੇ ਮਿਲੀਭੁਗਤ ਕਰ ਲਈ ਹੈ।


ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਅਤੇ ਨਿਰਦੋਸ਼ ਪ੍ਰਦਰਸ਼ਨਕਾਰੀਆਂ 'ਤੇ ਗੋਲੀਆਂ ਚਲਾਉਣ ਦੀਆਂ ਘਟਨਾਵਾਂ ਅਕਾਲੀ ਸਰਕਾਰ ਦੇ ਕਾਰਜਕਾਲ ਦੌਰਾਨ ਵਾਪਰੀਆਂ ਸਨ, ਪਰ ਕਾਂਗਰਸ ਨੇ ਬਰਗਾੜੀ ਬੇਅਦਬੀ ਕਾਂਡ ਅਤੇ ਹੋਰ ਸਬੰਧਤ ਘਟਨਾਵਾਂ ਦੀ ਡੂੰਘਾਈ ਨਾਲ ਜਾਂਚ ਨਾ ਕਰਵਾ ਕੇ ਦੋਸ਼ੀਆਂ ਨੂੰ ਬਚਾਉਣ ਲਈ ਸਰਗਰਮ ਭੂਮਿਕਾ ਨਿਭਾਈ। ਭਗਵੰਤ ਮਾਨ ਨੇ ਅੱਗੇ ਕਿਹਾ ਕਿ ਦੋਸ਼ੀਆਂ ਨੂੰ ਬਚਾਉਣ ਵਾਲਾ ਅਕਾਲੀ-ਕਾਂਗਰਸ ਗਠਜੋੜ 'ਆਪ' ਦੀ ਸਰਕਾਰ ਆਉਣ ਤੋਂ ਬਾਅਦ ਟੁੱਟ ਗਿਆ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੋਸ਼ੀਆਂ ਨੂੰ ਫੜਨ ਲਈ ਸੁਹਿਰਦ ਯਤਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਇਨ੍ਹਾਂ ਦੋਵਾਂ ਘਟਨਾਵਾਂ ਵਿੱਚ ਇਨਸਾਫ਼ ਦਿਵਾਉਣ, ਦੋਸ਼ੀਆਂ ਖ਼ਿਲਾਫ਼ ਕੇਸ ਦਰਜ ਕਰਨ ਅਤੇ ਲੋਕਾਂ ਦੀਆਂ ਭਾਵਨਾਵਾਂ ਨੂੰ ਸ਼ਾਂਤ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

Published by:Ashish Sharma
First published:

Tags: Bhagwant Mann, Kotkapura firing, Punjab government