Home /News /punjab /

ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤਾ ਐਲਾਨ,ਕਿਸਾਨਾਂ ਨੂੰ ਮੀਂਹ ਕਾਰਨ ਖਰਾਬ ਹੋਈਆਂ ਫ਼ਸਲਾਂ ਦਾ 15,000 ਰੁਪਏ ਪ੍ਰਤੀ ਏਕੜ ਮਿਲੇਗਾ ਮੁਆਵਜ਼ਾ

ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤਾ ਐਲਾਨ,ਕਿਸਾਨਾਂ ਨੂੰ ਮੀਂਹ ਕਾਰਨ ਖਰਾਬ ਹੋਈਆਂ ਫ਼ਸਲਾਂ ਦਾ 15,000 ਰੁਪਏ ਪ੍ਰਤੀ ਏਕੜ ਮਿਲੇਗਾ ਮੁਆਵਜ਼ਾ

X
ਪੰਜਾਬ

ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ 15 ਹਜ਼ਾਰ ਪ੍ਰਤੀ ਏਕੜ ਮਿਲੇਗਾ ਮੁਆਵਜ਼ਾ

ਮੁੱਖ ਮੰਤਰੀ ਭਗਵੰਤ ਮਾਨ ਨੇ ਨਿਹਾਲ ਸਿੰਘ ਵਾਲਾ ਦੇ ਪਿੰਡ ਖਾਈ ਵਿਖੇ ਮੀਂਹ ਨਾਲ ਖਰਾਬ ਹੋਈਆਂ ਫਸਲਾਂ ਦਾ ਜਾਇਜ਼ਾ ਲਿਆ ਅਤੇ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਸੂਬੇ ਦੇ ਕਿਸਾਨਾਂ ਨਾਲ ਔਖੀ ਘੜੀ ਵਿੱਚ ਖੜੀ ਹੈ, ਮੀਂਹ ਨਾਲ ਖਰਾਬ ਹੋਈਆਂ ਫਸਲਾਂ ਦਾ ਮੁਆਵਜ਼ਾ ਪੰਜਾਬ ਸਰਕਾਰ ਵੱਲੋਂ ਕਿਸਾਨਾਂ 15 ਹਜ਼ਾਰ ਪ੍ਰਤੀ ਏਕੜ ਜਲਦ ਹੀ ਮੁਹੱਈਆ ਕਰਵਾਇਆ ਜਾਵੇਗਾ, ਇਹ ਮੁਆਵਜ਼ਾ ਪਿਛਲੀਆਂ ਸਰਕਾਰਾਂ ਨਾਲੋ ਵੱਧ ਹੋਵੇਗਾ।

ਹੋਰ ਪੜ੍ਹੋ ...
  • Last Updated :
  • Share this:

ਬੀਤੇ ਕੁਝ ਦਿਨਾਂ ਤੋਂ ਮੀਂਹ ਅਤੇ ਗੜ੍ਹੇਮਾਰੀ ਦੇ ਕਾਰਨ ਪੰਜਾਬ ਦੇ ਵਿੱਚ ਕਣਕ ਦੀ ਫਸਲ ਦਾ ਕਾਫੀ ਨੁਕਸਾਨ ਹੋਇਆ ਹੈ । ਜਿਸ ਦਾ ਜਾਇਜ਼ਾ ਲੈਣ ਲਈ ਮੁੱਖ ਮੰਤਰੀ ਭਗਵੰਤ ਮਾਨ ਨੇ ਖੁਦ ਫਸਲਾਂ ਦੇ ਹੋਏ ਨੁਕਸਾਨ ਦਾ ਜਾਇਜ਼ਾ ਲਿਆ । ਮੁੱਖ ਮੰਤਰੀ ਭਗਵੰਤ ਮਾਨ ਨੇ ਨਿਹਾਲ ਸਿੰਘ ਵਾਲਾ ਦੇ ਪਿੰਡ ਖਾਈ ਵਿਖੇ ਮੀਂਹ ਨਾਲ ਖਰਾਬ ਹੋਈਆਂ ਫਸਲਾਂ ਦਾ ਜਾਇਜ਼ਾ ਲਿਆ ਅਤੇ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਸੂਬੇ ਦੇ ਕਿਸਾਨਾਂ ਨਾਲ ਔਖੀ ਘੜੀ ਵਿੱਚ ਖੜੀ ਹੈ, ਮੀਂਹ ਨਾਲ ਖਰਾਬ ਹੋਈਆਂ ਫਸਲਾਂ ਦਾ ਮੁਆਵਜ਼ਾ ਪੰਜਾਬ ਸਰਕਾਰ ਵੱਲੋਂ ਕਿਸਾਨਾਂ 15 ਹਜ਼ਾਰ ਪ੍ਰਤੀ ਏਕੜ ਜਲਦ ਹੀ ਮੁਹੱਈਆ ਕਰਵਾਇਆ ਜਾਵੇਗਾ, ਇਹ ਮੁਆਵਜ਼ਾ ਪਿਛਲੀਆਂ ਸਰਕਾਰਾਂ ਨਾਲੋ ਵੱਧ ਹੋਵੇਗਾ।

ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਦੇ ਨਾਲ ਮੋਗਾ ਤੋਂ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ, ਧਰਮਕੋਟ ਤੋਂ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ, ਚੇਅਰਮੈਨ ਹਰਮਨਜੀਤ ਸਿੰਘ ਦੀਦਾਰੇ ਵਾਲਾ, ਚੇਅਰਮੈਨ ਦੀਪਕ ਅਰੋੜਾ ਵੀ ਹਾਜ਼ਰ ਸਨ। ਇਸ ਦੌਰੇ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰ ਕੇ ਇਹ ਜਾਣਕਾਰੀ ਦਿੱਤੀ ਸੀ ਕਿ ਉਹ ਅੱਜ ਉਨ੍ਹਾਂ ਦਾ ਥਾਵਾਂ 'ਤੇ ਜਾਣਗੇ ਜਿੱਥੇ ਮੀਂਹ ਕਾਰਨ ਕਿਸਾਨਾਂ ਦੀ ਫ਼ਸਲਾਂ ਦਾ ਖਰਾਬਾ ਹੋਇਆ ਹੈ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਆਪਣੇ ਦਿੱਤੇ ਸਮੇਂ ਤੋਂ 14 ਮਿੰਟ ਪਹਿਲਾਂ ਹੀ ਮੰਡੀ ਨਿਹਾਲ ਸਿੰਘ ਵਾਲਾ ਪਹੁੰਚ ਗਏ। ਜਿਉਂ ਹੀ ਉਨ੍ਹਾਂ ਦਾ ਚੌਪਰ ਆਉਂਦਾ ਦਿਖਾਈ ਦਿੱਤਾ, ਪੁਲਿਸ ਪ੍ਰਸ਼ਾਸਨ 'ਚ ਮੌਜੂਦ ਡੀਸੀ, ਐੱਸਐੱਸਪੀ ਤੇ ਹੋਰ ਅਧਿਕਾਰੀ ਇਕਦਮ ਹਰਕਤ ਵਿਚ ਆ ਗਏ। ਐਨ ਮੌਕੇ 'ਤੇ ਬਣਾਏ ਹੈਲੀਪੈਡ 'ਤੇ ਮੱਖ ਮੰਤਰੀ ਉੱਤਰੇ। ਉਹ ਗੱਡੀਆਂ ਦੇ ਕਾਫਲੇ ਨਾਲ ਦੀਨਾ ਸਾਹਿਬ ਤੇ ਖਾਈ ਪਿੰਡ ਨੂੰ ਰਵਾਨਾ ਹੋ ਗਏ ਜਿੱਥੇ ਮੁੱਖ ਮੰਤਰੀ ਮੀਂਹ ਨਾਲ ਨੁਕਸਾਨੀਆਂ ਫਸਲਾਂ ਦਾ ਜਾਇਜ਼ਾ ਲਿਆ।

Published by:Shiv Kumar
First published:

Tags: CM Bhagwant mann, Punjab government, Rain, Wheat crop