Home /News /punjab /

ਮੁੱਖ ਮੰਤਰੀ ਮਾਨ ਵਲੋਂ ਸੂਬੇ 'ਚ 15 ਅਕਤੂਬਰ ਤੋਂ ਪਸ਼ੂ ਮੇਲਾ ਲਗਾਉਣ ਦਾ ਐਲਾਨ

ਮੁੱਖ ਮੰਤਰੀ ਮਾਨ ਵਲੋਂ ਸੂਬੇ 'ਚ 15 ਅਕਤੂਬਰ ਤੋਂ ਪਸ਼ੂ ਮੇਲਾ ਲਗਾਉਣ ਦਾ ਐਲਾਨ

ਮੁੱਖ ਮੰਤਰੀ ਮਾਨ ਵਲੋਂ ਸੂਬੇ 'ਚ 15 ਅਕਤੂਬਰ ਤੋਂ ਪਸ਼ੂ ਮੇਲਾ ਲਗਾਉਣ ਦਾ ਐਲਾਨ

ਮੁੱਖ ਮੰਤਰੀ ਮਾਨ ਵਲੋਂ ਸੂਬੇ 'ਚ 15 ਅਕਤੂਬਰ ਤੋਂ ਪਸ਼ੂ ਮੇਲਾ ਲਗਾਉਣ ਦਾ ਐਲਾਨ

ਮੁੱਖ ਮੰਤਰੀ ਨੇ ਦੱਸਿਆ ਕਿ ਕਿਸਾਨਾਂ ਨੂੰ  ਪ੍ਰਾਈਵੇਟ ਮਿੱਲਾਂ ਦਾ ਬਕਾਇਆ ਵੀ ਜਲਦ ਦਿਵਾਇਆ ਜਾਵੇਗਾ। 5 ਨਵੰਬਰ ਤੋਂ ਸ਼ੂਗਰ ਮਿੱਲਾਂ ਸ਼ੁਰੂ ਹੋ ਜਾਣਗੀਆਂ  ਅਤੇ 15 ਅਕਤੂਬਰ ਤੋਂ ਪਸ਼ੂ ਮੰਡੀਆਂ ਸ਼ੁਰੂ ਹੋ ਜਾਣਗੀਆਂ। 

  • Share this:

    ਚੰਡੀਗੜ੍ਹ- ਅੱਜ ਕਿਸਾਨ ਆਗੂਆਂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਾਲ ਮੁਲਾਕਾਤ ਕੀਤੀ। ਮੀਟਿੰਗ ਵਿੱਚ ਮੁੱਖ ਮੰਤਰੀ ਭਗਵੰਤ ਦੀ ਕਿਸਾਨਾਂ ਨਾਲ ਵੱਖ-ਵੱਖ ਮੁੱਦਿਆ ਉਤੇ ਚਰਚਾ ਹੋਈ। ਇਸ ਮੌਕੇ ਮੁੱਖ ਮੰਤਰੀ ਨੇ ਦੱਸਿਆ ਕਿ ਕਿਸਾਨਾਂ ਨੂੰ  ਪ੍ਰਾਈਵੇਟ ਮਿੱਲਾਂ ਦਾ ਬਕਾਇਆ ਵੀ ਜਲਦ ਦਿਵਾਇਆ ਜਾਵੇਗਾ। 5 ਨਵੰਬਰ ਤੋਂ ਸ਼ੂਗਰ ਮਿੱਲਾਂ ਸ਼ੁਰੂ ਹੋ ਜਾਣਗੀਆਂ  ਅਤੇ 15 ਅਕਤੂਬਰ ਤੋਂ ਪਸ਼ੂ ਮੰਡੀਆਂ ਸ਼ੁਰੂ ਹੋ ਜਾਣਗੀਆਂ।

    ਮੀਟਿੰਗ ਕਿਸਾਨਾਂ ਨੇ ਪੰਜਾਬ ਸਰਕਾਰ ਨੂੰ ਕਈ ਸੁਝਾਅ ਦਿੱਤੇ , ਪੰਜਾਬ ਸਰਕਾਰ ਨੇ ਕਿਸਾਨਾਂ ਵੱਲੋਂ ਦਿੱਤੇ ਗਏ ਸੁਝਾਆਂ ਉੱਤੇ ਵਿਚਾਰ ਚਰਚਾ ਕਰਨ ਦਾ ਭਰੋਸਾ ਦਿੱਤਾ ਹੈ। ਮੁੱਖ ਮੰਤਰੀ ਮਾਨ ਨੇ ਕਿਸਾਨਾਂ ਨੂੰ ਭਰੋਸਾ ਦਿਵਾਇਆ ਕਿ  ਝੋਨੇ ਦੀ ਫ਼ਸਲ ਦਾ ਦਾਣਾ-ਦਾਣਾ ਖ਼ਰੀਦਿਆਂ ਜਾਵੇਗਾ। ਉਨ੍ਹਾਂ ਕਿਹਾ ਕਿ 5 ਨਵੰਬਰ ਤੋਂ  ਸਾਰੀਆਂ ਖੰਡ ਮਿੱਲਾਂ ਚੱਲਣਗੀਆਂ। ਇਸ ਤੋਂ ਇਲਾਵਾ  ਸਿੱਧੀ ਬਿਜਾਈ ਕਰਨ ਵਾਲਿਆਂ ਨੂੰ ਸਿੱਧੀ ਅਦਾਇਗੀ ਹੋਵੇਗੀ।


    ਮੁੱਖ ਮੰਤਰੀ ਮਾਨ ਨੇ ਕਿਹਾ ਕਿ  ਪਰਾਲੀ ਸਾੜਨ ਵਾਲਿਆਂ ਕਿਸਾਨਾਂ ਉੱਤੇ ਪਰਚੇ ਨਹੀਂ ਹੋਣਗੇ  ਅਤੇ ਮੂੰਗੀ ਦੀ ਫ਼ਸਲ ਦੇ ਸਾਰੇ ਰੁਪਏ ਕਿਸਾਨਾਂ ਨੂੰ ਦਿੱਤੇ ਜਾਣਗੇ। ਇਸ ਤੋਂ ਇਲਾਵਾ ਮਾਨ ਨੇ ਕਿਸਾਨਾਂ ਨੂੰ  ਖੇਤਾਂ ਨੂੰ ਬਿਜਲੀ ਦੀ ਸਪਲਾਈ 8 ਘੰਟੇ ਦੇਣ ਦਾ ਐਲਾਨ ਕੀਤਾ।

    Published by:Ashish Sharma
    First published:

    Tags: Bhagwant Mann, Meeting, Punjab farmers