Home /News /punjab /

ਕੇਂਦਰ ਦੋਵੇਂ ਭਰਾਵਾਂ ਨੂੰ ਲੜਾਉਣ ਦੀ ਥਾਂ ਸਮੱਸਿਆ ਦਾ ਹੱਲ ਕੱਢੇ, SYL ਮੁੱਦੇ ‘ਤੇ ਮੀਟਿੰਗ ਲਈ ਤਿਆਰ ਹਾਂ: ਮਾਨ 

ਕੇਂਦਰ ਦੋਵੇਂ ਭਰਾਵਾਂ ਨੂੰ ਲੜਾਉਣ ਦੀ ਥਾਂ ਸਮੱਸਿਆ ਦਾ ਹੱਲ ਕੱਢੇ, SYL ਮੁੱਦੇ ‘ਤੇ ਮੀਟਿੰਗ ਲਈ ਤਿਆਰ ਹਾਂ: ਮਾਨ 

SYL ਮੁੱਦੇ ‘ਤੇ ਮੀਟਿੰਗ ਲਈ ਤਿਆਰ ਹਾਂ: ਮਾਨ 

SYL ਮੁੱਦੇ ‘ਤੇ ਮੀਟਿੰਗ ਲਈ ਤਿਆਰ ਹਾਂ: ਮਾਨ 

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਐਸਵਾਈਐਲ ਨਹਿਰ ਦੇ ਮੁੱਦੇ ਉਤੇ ਕੇਂਦਰ ਸਰਕਾਰ ਨੂੰ ਘੇਰਿਆ ਹੈ। ਉਨ੍ਹਾਂ ਆਖਿਆ ਹੈ ਕਿ ਕੇਂਦਰ ਸਰਕਾਰ ਜਾਣਬੁਝ ਕੇ ਮਸਲਾ ਉਲਝਾ ਰਹੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੀ ਡਿਊਟੀ ਬਣਦੀ ਹੈ ਕਿ ਦੋਨੋਂ ਭਰਾਵਾਂ ਨੂੰ ਲੜਾਉਣ ਦੀ ਬਜਾਏ ਸਮੱਸਿਆ ਦਾ ਹੱਲ ਕੱਢੇ। ਮੈਂ SYL ਦੇ ਮੁੱਦੇ ‘ਤੇ ਮੀਟਿੰਗ ਲਈ ਤਿਆਰ ਹਾਂ।

ਹੋਰ ਪੜ੍ਹੋ ...
  • Share this:

    ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਐਸਵਾਈਐਲ ਨਹਿਰ ਦੇ ਮੁੱਦੇ ਉਤੇ ਕੇਂਦਰ ਸਰਕਾਰ ਨੂੰ ਘੇਰਿਆ ਹੈ। ਉਨ੍ਹਾਂ ਆਖਿਆ ਹੈ ਕਿ ਕੇਂਦਰ ਸਰਕਾਰ ਜਾਣਬੁਝ ਕੇ ਮਸਲਾ ਉਲਝਾ ਰਹੀ ਹੈ।

    ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੀ ਡਿਊਟੀ ਬਣਦੀ ਹੈ ਕਿ ਦੋਨੋਂ ਭਰਾਵਾਂ (ਪੰਜਾਬ-ਹਰਿਆਣਾ) ਨੂੰ ਲੜਾਉਣ ਦੀ ਬਜਾਏ ਸਮੱਸਿਆ ਦਾ ਹੱਲ ਕੱਢੇ। ਮੈਂ SYL ਦੇ ਮੁੱਦੇ ‘ਤੇ ਮੀਟਿੰਗ ਲਈ ਤਿਆਰ ਹਾਂ।

    ਉਨ੍ਹਾਂ ਕਿਹਾ ਕਿ ਕੇਂਦਰ ਆਪਣੇ ਫਰਜ਼ ਤੋਂ ਭੱਜ ਰਿਹਾ ਹੈ। ਪੰਜਾਬ ਗੱਲਬਾਤ ਲਈ ਤਿਆਰ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਹੋਰ ਬੜਾ ਕੁਝ ਰਾਜਾਂ ਉਤੇ ਥੋਪਦੀ ਰਹਿੰਦੀ ਹੈ ਪਰ ਸਮੱਸਿਆ ਦਾ ਹੱਲ ਕਰਨ ਲਈ ਤਿਆਰ ਨਹੀਂ ਹੈ। ਕੇਂਦਰ ਪੰਜਾਬ ਦਾ ਪਾਣੀ ਪੂਰਾ ਕਰਦੇ। ਪਰ ਇਸ ਮੁੱਦੇ ਉਤੇ ਦੋਵਾਂ ਸੂਬਿਆਂ ਨੂੰ ਆਪਸ ਵਿਚ ਲੜਾਇਆ ਜਾ ਰਿਹਾ ਹੈ।

    ਦੱਸ ਦਈਏ ਕਿ ਕੱਲ੍ਹ ਕੇਂਦਰ ਨੇ ਸੁਪਰੀਮ ਕੋਰਟ ਵਿਚ ਆਖਿਆ ਸੀ ਕਿ ਪੰਜਾਬ ਇਸ ਮੁੱਦੇ ਉਤੇ ਸਹਿਯੋਗ ਨਹੀਂ ਕਰ ਰਿਹਾ ਹੈ। ਮੁੱਖ ਮੰਤਰੀ ਨੂੰ ਮੀਟਿੰਗ ਲਈ ਬੁਲਾਇਆ ਗਿਆ ਸੀ ਪਰ ਉਨ੍ਹਾਂ ਨੇ ਕੋਈ ਜਵਾਬ ਨਹੀਂ ਦਿੱਤਾ ਹੈ।

    Published by:Gurwinder Singh
    First published:

    Tags: Aam Aadmi Party, Arvind Kejriwal, Bhagwant Mann, SYL