Home /News /punjab /

ਨਵੇਂ ਚੁਣੇ ਮੰਤਰੀਆਂ ਨੂੰ ਵਧਾਈਆਂ, ਆਸ ਹੈ ਕਿ ਲੋਕਾਂ ਦੀਆਂ ਆਸਾਂ-ਉਮੀਦਾਂ ‘ਤੇ ਖਰ੍ਹੇ ਉਤਰਨਗੇ: ਮਾਨ

ਨਵੇਂ ਚੁਣੇ ਮੰਤਰੀਆਂ ਨੂੰ ਵਧਾਈਆਂ, ਆਸ ਹੈ ਕਿ ਲੋਕਾਂ ਦੀਆਂ ਆਸਾਂ-ਉਮੀਦਾਂ ‘ਤੇ ਖਰ੍ਹੇ ਉਤਰਨਗੇ: ਮਾਨ

(ਫੋਟੋ ਕੈ. ਟਵਿੱਟਰ @BhagwantMann
)

(ਫੋਟੋ ਕੈ. ਟਵਿੱਟਰ @BhagwantMann )

  • Share this:
    ਪੰਜਾਬ ’ਚ ਆਮ ਆਦਮੀ ਪਾਰਟੀ (ਆਪ) ਸਰਕਾਰ ਦੇ ਮੰਤਰੀ ਮੰਡਲ ਦਾ ਵਿਸਥਾਰ ਕੀਤਾ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠਲੀ ਪੰਜਾਬ ਵਜ਼ਾਰਤ ’ਚ ਪਹਿਲਾ ਵਿਸਥਾਰ ਸਾਢੇ ਤਿੰਨ ਮਹੀਨਿਆਂ ਬਾਅਦ ਕੀਤਾ ਗਿਆ ਹੈ। ਇਸ ਦੇ ਨਾਲ ਹੀ ਕਈ ਪੁਰਾਣੇ ਵਜ਼ੀਰਾਂ ਦੇ ਵਿਭਾਗਾਂ ਵਿੱਚ ਵੀ ਫੇਰਬਦਲ ਹੋ ਸਕਦਾ ਹੈ।

    ਨਵੇਂ ਮੰਤਰੀਆਂ ਵਿੱਚ ਦੂਜੀ ਵਾਰ ਜਿੱਤਣ ਵਾਲੇ ਵਿਧਾਨ ਸਭਾ ਹਲਕਾ ਸੁਨਾਮ ਤੋਂ ਵਿਧਾਇਕ ਅਮਨ ਅਰੋੜ ਤੋਂ ਇਲਾਵਾ ਪਹਿਲੀ ਵਾਰ ਜਿੱਤਣ ਵਾਲੇ ਮਾਝਾ ਦੇ ਵਿਧਾਨ ਸਭਾ ਹਲਕਾ ਅੰਮ੍ਰਿਤਸਰ ਦੱਖਣੀ ਤੋਂ ਡਾ. ਇੰਦਰਬੀਰ ਸਿੰਘ ਨਿੱਝਰ, ਮਾਲਵਾ ਦੇ ਵਿਧਾਨ ਸਭਾ ਹਲਕਾ ਸਮਾਣਾ ਤੋਂ ਚੇਤਨ ਸਿੰਘ ਜੌੜੇਮਾਜਰਾ, ਵਿਧਾਨ ਸਭਾ ਹਲਕਾ ਗੁਰੂ ਹਰਸਹਾਏ ਤੋਂ ਵਿਧਾਇਕ ਫੌਜਾ ਸਿੰਘ ਸਰਾਹੀ ਅਤੇ ਵਿਧਾਨ ਸਭਾ ਹਲਕਾ ਖਰੜ ਤੋਂ ਅਨਮੋਲ ਗਗਨ ਮਾਨ ਨੂੰ ਮੰਤਰੀ ਬਣਾਇਆ ਗਿਆ ਹੈ।

    ਉਧਰ, ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਮੰਤਰੀ-ਮੰਡਲ ‘ਚ ਚੁਣੇ ਜਾਣ ‘ਤੇ ਸਾਰੇ ਮੰਤਰੀਆਂ ਨੂੰ ਵਧਾਈ ਦਿੱਤੀ ਹੈ।

    ਉਨ੍ਹਾਂ ਨੇ ਇਸ ਸਬੰਧੀ ਟਵੀਟ ਕੀਤਾ ਤੇ ਲਿਖਿਆ-ਪੰਜਾਬ ਮੰਤਰੀ-ਮੰਡਲ ‘ਚ ਚੁਣੇ ਜਾਣ ‘ਤੇ ਸਾਰੇ ਮੰਤਰੀ ਸਾਹਿਬਾਨਾਂ ਨੂੰ ਵਧਾਈਆਂ..ਮੈਨੂੰ ਪੂਰਨ ਆਸ ਹੈ ਕਿ ਨਵੇਂ ਚੁਣੇ ਮੰਤਰੀ ਸਾਹਿਬਾਨ ਪੰਜਾਬ ਦੇ ਲੋਕਾਂ ਦੀਆਂ ਆਸਾਂ-ਉਮੀਦਾਂ ‘ਤੇ ਖਰ੍ਹੇ ਉਤਰਨਗੇ.


    ਆਪਣੀ ਜ਼ਿੰਮੇਵਾਰੀ ਪੰਜਾਬ-ਪੰਜਾਬੀਆਂ ਪ੍ਰਤੀ ਪੂਰੀ ਤਨਦੇਹੀ-ਦ੍ਰਿੜਤਾ ਨਾਲ ਨਿਭਾਉਣਗੇ..ਨਵੀਂ ਸ਼ੁਰੂਆਤ ਲਈ ਸਾਰਿਆਂ ਨੂੰ ਦਿਲੋਂ ਸ਼ੁੱਭਕਾਮਨਾਵਾਂ..
    Published by:Gurwinder Singh
    First published:

    Tags: Bhagwant Mann, Bhagwant Mann Cabinet

    ਅਗਲੀ ਖਬਰ