Home /News /punjab /

ਮਾਨ ਸਰਕਾਰ ਨੇ ਇੱਕ ਹੋਰ ਵਾਅਦਾ ਕੀਤਾ ਪੂਰਾ, ਗੰਨਾ ਕਿਸਾਨਾਂ ਦੇ ਬਕਾਇਆ 75 ਕਰੋੜ ਰੁਪਏ ਜਾਰੀ

ਮਾਨ ਸਰਕਾਰ ਨੇ ਇੱਕ ਹੋਰ ਵਾਅਦਾ ਕੀਤਾ ਪੂਰਾ, ਗੰਨਾ ਕਿਸਾਨਾਂ ਦੇ ਬਕਾਇਆ 75 ਕਰੋੜ ਰੁਪਏ ਜਾਰੀ

ਮਾਨ ਸਰਕਾਰ ਨੇ ਇੱਕ ਹੋਰ ਵਾਅਦਾ ਕੀਤਾ ਪੂਰਾ, ਗੰਨਾ ਕਿਸਾਨਾਂ ਦੇ ਬਕਾਇਆ 75 ਕਰੋੜ ਰੁਪਏ ਜਾਰੀ (file photo)

ਮਾਨ ਸਰਕਾਰ ਨੇ ਇੱਕ ਹੋਰ ਵਾਅਦਾ ਕੀਤਾ ਪੂਰਾ, ਗੰਨਾ ਕਿਸਾਨਾਂ ਦੇ ਬਕਾਇਆ 75 ਕਰੋੜ ਰੁਪਏ ਜਾਰੀ (file photo)

ਇਸ ਤੋਂ ਪਹਿਲਾਂ ਵੀ ਪੰਜਾਬ ਸਰਕਾਰ 200 ਕਰੋੜ ਰੁਪਏ ਦੇ ਚੁੱਕੀ ਹੈ। ਹੁਣ ਸਰਕਾਰੀ ਸ਼ੂਗਰ ਮਿੱਲਾਂ ਉਤੇ ਕਿਸਾਨਾਂ ਦੀ ਕੋਈ ਬਕਾਇਆ ਰਾਸ਼ੀ ਨਹੀਂ ਹੈ। 

  • Share this:

    ਚੰਡੀਗੜ੍ਹ- ਪੰਜਾਬ ਦੀ ਮਾਨ ਸਰਕਾਰ ਨੇ ਅੱਜ ਆਪਣਾ ਇੱਕ ਹੋਰ ਵਾਅਦਾ ਪੂਰਾ ਕੀਤਾ ਹੈ। ਪੰਜਾਬ ਸਰਕਾਰ ਨੇ ਗੰਨਾ ਕਿਸਾਨਾਂ ਦਾ ਬਕਾਇਆ 75 ਕਰੋੜ ਰੁਪਏ ਜਾਰੀ ਕਰ ਦਿੱਤੇ ਹਨ। ਪੰਜਾਬ ਸਰਕਾਰ ਦੇ ਵਿੱਤ ਵਿਭਾਗ ਨੇ ਸ਼ੂਗਰਫੈਡ ਨੂੰ 75 ਕਰੋੜ ਰੁਪਏ ਜਾਰੀ ਕਰ ਦਿੱਤੇ ਹਨ।

    ਦੱਸ ਦਈਏ ਕਿ ਬੀਤੇ ਦਿਨੀਂ ਮੁੱਖ ਮੰਤਰੀ ਨੇ ਗੰਨਾ ਕਿਸਾਨਾਂ ਨਾਲ ਵਾਅਦਾ ਕੀਤਾ ਸੀ ਉਹ 7 ਸਤੰਬਰ ਤੱਕ ਬਕਾਇਆ ਰਾਸ਼ੀ ਜਾਰੀ ਕਰ ਦੇਣਗੇ। ਪੰਜਾਬ ਦੀਆਂ ਸਰਕਾਰੀ ਮਿੱਲਾਂ ਉਤੇ ਕਿਸਾਨਾਂ ਦੀ ਰਾਸ਼ੀ ਬਕਾਇਆ ਸੀ। ਇਸ ਤੋਂ ਪਹਿਲਾਂ ਵੀ ਪੰਜਾਬ ਸਰਕਾਰ 200 ਕਰੋੜ ਰੁਪਏ ਦੇ ਚੁੱਕੀ ਹੈ। ਹੁਣ ਸਰਕਾਰੀ ਸ਼ੂਗਰ ਮਿੱਲਾਂ ਉਤੇ ਕਿਸਾਨਾਂ ਦੀ ਕੋਈ ਬਕਾਇਆ ਰਾਸ਼ੀ ਨਹੀਂ ਹੈ।

    ਜ਼ਿਕਰਯੋਗ ਹੈ ਕਿ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸੂਬੇ ਦੀ ਵਿੱਤੀ ਸਿਹਤ ਬਿਲਕੁਲ ਠੀਕ ਹੈ ਅਤੇ ਖਜ਼ਾਨੇ ਵੱਲੋਂ ਅੱਜ  3,400 ਕਰੋੜ ਰੁਪਏ ਤੋਂ ਵੱਧ ਦੇ ਭੁਗਤਾਨ ਜਾਰੀ ਕੀਤੇ ਗਏ ਹਨ।


    ਸੂਬੇ ਦੇ ਸਿਰ 'ਤੇ ਕਿਸੇ ਵੀ ਵਿੱਤੀ ਸੰਕਟ ਜਾਂ ਔਕੜ ਬਾਰੇ ਅਫਵਾਹਾਂ ਨੂੰ ਰੱਦ ਕਰਦਿਆਂ ਸ. ਚੀਮਾ ਨੇ ਕਿਹਾ ਕਿ ਖਜ਼ਾਨੇ ਵੱਲੋਂ ਅੱਜ ਜ਼ਿਆਦਾਤਰ ਬਕਾਇਆਂ ਦੀਆਂ ਅਦਾਇਗੀਆਂ ਜਾਰੀ ਕਰ ਦਿੱਤੀਆਂ ਗਈਆਂ ਹਨ ਅਤੇ ਬਾਕੀ ਅਦਾਇਗੀਆਂ ਕੁਝ ਦਿਨਾਂ ਵਿੱਚ ਜਾਰੀ ਕਰ ਦਿੱਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਲੰਬੇ ਸਮੇਂ ਦੌਰਾਨ ਸੂਬੇ ਦੀ ਵਿੱਤੀ ਭਲਾਈ ਨੂੰ ਲਈ ਯਕੀਨੀ ਬਣਾਉਣ ਲਈ ਕੀਤੇ ਗਏ ਵਿੱਤੀ ਹੱਲ ਕਾਰਨ ਇਸ ਵਾਰ ਅਦਾਇਗੀਆਂ ਵਿੱਚ ਦੇਰੀ ਹੋਈ।

    Published by:Ashish Sharma
    First published:

    Tags: Bhagwant Mann, Farmers, Punjab government