ਸੋੋਮਵਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਿਹਤ ਵਿਭਾਗ ਨੂੰ ਮਜ਼ਬੂਤ ਕਰਨ ਲਈ ਵੱਖ-ਵੱਖ ਅਸਾਮੀਆਂ 'ਤੇ ਭਰਤੀ ਹੋਏ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ।ਨਿਯੁਕਤੀ ਪੱਤਰ ਵੰਡਣ ਦਾ ਇਹ ਪ੍ਰੋਗਰਾਮ ਚੰਡੀਗੜ੍ਹ ਦੇ ਸੈਕਟਰ-35 ਸਥਿਤ ਮਿਉਂਸਪਲ ਭਵਨ ਵਿਖੇ ਕਰਵਾਇਆ ਗਿਆ। ਮੁੱਖ ਮੰਤਰੀ ਭਗਵੰਤ ਮਾਨ ਅੱਜ ਕੁੱਲ 271 ਸਪੈਸ਼ਲਿਸਟ ਡਾਕਟਰਾਂ, 90 ਲੈਬ ਟੈਕਨੀਸ਼ੀਅਨ ਅਤੇ 17 ਚੌਥੇ ਦਰਜੇ ਦੇ ਮੁਲਾਜ਼ਮਾਂ ਨੂੰ ਨਿਯੁਕਤੀ ਪੱਤਰ ਵੰਡੇ ।
ਅੱਜ ਕੁੱਲ 378 ਮੁਲਾਜ਼ਮਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ, ਜਿਨ੍ਹਾਂ ਵਿੱਚੋਂ
Specialist Doctor-271
Lab Technician-90
Class 4 Helper-17 (on compensation ground)
ਡਾਕਟਰਾਂ ਨੂੰ ਰੱਬ ਦਾ ਦੂਜਾ ਰੂਪ ਕਿਹਾ ਜਾਂਦਾ ਹੈ, ਤੁਸੀਂ ਸਭ ਨੇ ਵੀ ਸਿਹਤ ਸੇਵਾਵਾਂ 'ਚ ਆਪਣਾ ਯੋਗਦਾਨ ਪਾਉਣਾ ਹੈ ਵਪਾਰੀ ਨਹੀਂ ਬਣਨਾ
CM @BhagwantMann pic.twitter.com/Ww1jTfBNSp
— AAP Punjab (@AAPPunjab) January 16, 2023
ਨਿਯੁਕਤੀ ਪੱਤਰ ਸੌਂਪਣ ਮੌਕੇ ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੀ ਮੌਜੂਦ ਰਹੇ। ਮੁੱਖ ਮੰਤਰੀ ਭਗਵੰਤ ਮਾਨ ਨੇ ਨਵ-ਨਿਯੁਕਤ ਮੁਲਾਜ਼ਮਾਂ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਸੂਬਾ ਸਰਕਾਰ ਨੇ ਰੁਜ਼ਗਾਰ ਦੇਣ ਦਾ ਵਾਅਦਾ ਕੀਤਾ ਸੀ, ਜਿਸ ਨੂੰ ਲਗਾਤਾਰ ਪੂਰਾ ਕੀਤਾ ਜਾ ਰਿਹਾ ਹੈ। ਉਨ੍ਹਾਂ ਇਸ ਗੱਲ ਨੂੰ ਦੁਹਰਾਇਆ ਕਿ 6 ਹਜ਼ਾਰ ਤੋਂ ਵੱਧ ਕੱਚੇ ਕਾਮਿਆਂ ਨੂੰ ਪੱਕੇ ਤੌਰ 'ਤੇ ਰੁਜ਼ਗਾਰ ਦੇਣ ਦਾ ਰਾਹ ਪੱਧਰਾ ਹੋ ਗਿਆ ਹੈ।ਉਨ੍ਹਾਂ ਨੇ ਦੱਸਿਆ ਕਿ ਸਿਰਫ਼ ਕਾਗਜ਼ੀ ਕੰਮ ਬਾਕੀ ਰਹਿ ਗਿਆ ਹੈ, ਜਿਸ ਨੂੰ ਪੂਰਾ ਕਰਨ ਤੋਂ ਬਾਅਦ ਪੱਕੇ ਕਰਨ ਦੇ ਹੁਕਮ ਜਾਰੀ ਕਰ ਦਿੱਤੇ ਜਾਣਗੇ।
ਤੁਹਾਨੂੰ ਦੱਸ ਦਈਏ ਕਿ ਪਿਛਲੇ ਦਿਨੀਂ ਮੁੱਖ ਮੰਤਰੀ ਭਗਵੰਤ ਮਾਨ ਨੇ ਮੰਤਰੀ ਚੇਤਨ ਸਿੰਘ ਜੋੜਾਮਾਜਰਾ ਤੋਂ ਸਿਹਤ ਵਿਭਾਗ ਦੀ ਜ਼ਿੰਮੇਵਾਰੀ ਵਾਪਸ ਲੈ ਲਈ ਸੀ। ਹੁਣ ਸਿਹਤ ਵਿਭਾਗ ਨੂੰ ਮਜ਼ਬੂਤ ਕਰਨ ਦੀ ਜ਼ਿੰਮੇਵਾਰੀ ਡਾ. ਬਲਬੀਰ ਸਿੰਘ ਨੂੰ ਸੌਂਪੀ ਦਿੱਤੀ ਗਈ ਹੈ। ਸਿਹਤ ਮੰਤਰੀ ਬਣਨ ਤੋਂ ਬਾਅਦ ਇਹ ਪਹਿਲਾ ਮੌਕਾ ਹੈ ਜਦੋਂ ਮੁੱਖ ਮੰਤਰੀ ਭਗਵੰਤ ਮਾਨ ਸਿਹਤ ਵਿਭਾਗ ਵਿੱਚ ਵੱਖ-ਵੱਖ ਅਸਾਮੀਆਂ 'ਤੇ ਨਿਯੁਕਤ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਹਨ।
ਜ਼ਿਕਰਯੋਗ ਹੈ ਕਿ ਪੰਜਾਬ ਵਿੱਚ ਜਿਸ ਵੇਲੇ ਤੋਂ ਭਗਵੰਤ ਮਾਨ ਦੀਅਗਵਾਈ ਵਾਲੀ ਸਰਕਾਰ ਬਣੀ ਹੈ, ਉਸ ਵੇਲੇ ਤੋਂ ਹੀ ਮੁੱਖ ਮੰਤਰੀ ਭਗਵੰਤ ਮਾਨ ਨੇ ਕਈ ਸ਼ਲਾਘਾਯੋਗ ਕੰਮਕੀਤੇ ਹਨ । ਹਰ ਵਰਗ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੇ ਵੱਲੋਂ ਕੀਤੇ ਉਪਰਾਲਿਆਂ ਦੀ ਸ਼ਲਾਘਾ ਕੀਤੀ ਜਾ ਰਹ ਿਹੈ। ਤੁਹਾਨੂੰ ਦੱਸ ਦਈਏ ਕਿ ਭਗਵੰਤ ਮਾਨ ਨੇ ਕਈ ਬੇਰੁਜ਼ਗਾਰਾਂ ਨੂੰ ਰੁਜ਼ਗਾਰ ਦਿੱਤਾ ਹੈ ਤੇ ਹਾਲੇ ਜਦੋਂ ਸਰਕਾਰ ਬਣਿਆਂ ਨੂੰ 10 ਮਹੀਨੇ ਹੀ ਹੋਏ ਹਨ, ਸਰਕਾਰ ਨੇ 21 ਹਜ਼ਾਰ ਤੋਂ ਵੱਧ ਨੌਕਰੀਆਂ ਵੀ ਦੇ ਦਿੱਤੀਆਂ ਹਨ। ਇਸ ਦੇ ਨਾਲ ਹੀ ਕਈ ਅਧਿਆਪਕਾਂ ਨੂੰ ਵੀ ਨਿਯੁਕਤੀ ਪੱਤਰ ਵੰਡੇ ਹਨ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Appointment, Chandigarh, CM Bhagwant mann, Punjab