ਸੋਮਵਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ 2 ਦਿਨਾਂ ਮੁੰਬਈ ਦੌਰੇ ਦੇ ਦੌਰਾਨ ਥਾਇਰੋਕੇਅਰ ਦੇ ਅਫ਼ਸਰ-ਅਧਿਕਾਰੀਆਂ ਦੇ ਨਾਲ ਮੀਟਿੰਗ ਕੀਤੀ।ਇਸ ਮੁਲਾਕਾਤ ਦੇ ਦੌਰਾਨ ਮੁੱਖ ਮੰਤਰੀ ਮਾਨ ਨੇ ਪੰਜਾਬ ਦੀਆਂ ਸਿਹਤ ਸਹੂਲਤਾਵਾਂ ਨੂੰ ਲੈ ਕੇ ਅਧਿਕਾਰੀਆਂ ਦੇ ਨਾਲ ਗੱਲਬਾਤ ਕੀਤੀ।ਇਸ ਮੁਲਾਕਾਤ ਦੇ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਅਧਿਕਾਰੀਆਂ ਨੂੰ ਸੂਬੇ 'ਚ ਨਿਵੇਸ਼ ਹਿੱਤ ਲੈਬ ਨੈੱਟਵਰਕ ਬਣਾਉਣ ਲਈ ਵੀ ਸੱਦਾ ਦਿੱਤਾ।
ਮੁੰਬਈ ਵਿਖੇ @HUL_News ਦੇ ਅਫ਼ਸਰਾਂ ਨਾਲ ਮੀਟਿੰਗ ਹੋਈ…
ਨਾਭਾ ਵਿਖੇ ਇਹਨਾਂ ਦੇ ketchup ਪਲਾਂਟ ਲਈ ਇਹ ਟਮਾਟਰ ਨਾਸਿਕ ਤੋਂ ਲਿਆਂਦੇ ਨੇ...ਪੰਜਾਬ ਦੀ ਧਰਤੀ ਟਮਾਟਰ ਦੀ ਖੇਤੀ ਲਈ ਬਹੁਤ ਅਨੁਕੂਲ ਹੈ...ਤੇ ਇਹਨਾਂ ਨੂੰ ਪੰਜਾਬ ਤੋਂ ਹੀ ਟਮਾਟਰ ਦੇਣ ਦਾ ਭਰੋਸਾ ਦਿੱਤਾ...ਇਸ ਨਾਲ ਕਿਸਾਨਾਂ ਨੂੰ ਬਦਲਵੀਂ ਫਸਲ 'ਤੇ ਚੰਗਾ ਮੁਨਾਫ਼ਾ ਵੀ ਮਿਲੇਗਾ... pic.twitter.com/euTpbF2Syl
— Bhagwant Mann (@BhagwantMann) January 23, 2023
ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਨੂੰ ਲੈ ਕੇ ਸੋਸ਼ਲ ਮੀਡੀਆ 'ਤੇ ਪੋਸਟ ਸਾਂਝੀ ਕੀਤੀ ਅਤੇ ਦੱਸਿਆ ਕਿ ਇਨ੍ਹਾਂ ਅਧਿਕਾਰੀਆਂ ਨੇ ਸਾਡੀ ਪੇਸ਼ਕਸ਼ ਦੇ ਵਿੱਚ ਦਿਲਚਸਪੀ ਦਿਖਾਈ ਹੈ।ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਅਸੀਂ ਸਿਹਤ ਖੇਤਰ 'ਚ ਪੰਜਾਬ ਨੂੰ ਮੋਹਰੀ ਸੂਬਾ ਬਣਾਉਣ ਲਈ ਲਗਾਤਾਰ ਯਤਨਸ਼ੀਲ ਹਾਂ। ਇਸ ਤੋਂ ਇਲਾਵਾ ਉਨ੍ਹਾਂ ਨੇ ਹਿੰਦੋਸਤਾਨ ਯੂਨੀਲੀਵਰ ਦੇ ਅਧਿਕਾਰੀਆਂ ਦੇ ਨਾਲ ਵੀ ਮੀਟਿੰਗ ਕੀਤੀ ਹੈ।
Mahindra & Mahindra ਦੇ ਅਫ਼ਸਰਾਂ ਨਾਲ ਮੀਟਿੰਗ ਹੋਈ…ਪੰਜਾਬ ‘ਚ ਸੈਰ-ਸਪਾਟੇ ਵਾਲੇ ਪ੍ਰੋਜੈਕਟਾਂ ‘ਤੇ ਕਲੱਬ ਮਹਿੰਦਰਾ ਨੇ ਨਿਵੇਸ਼ ਨੂੰ ਲੈ ਕੇ ਕਾਫ਼ੀ ਦਿਲਚਸਪੀ ਵਿਖਾਈ…
ਟਰੈਕਟਰ ਦੇ ਖੇਤਰ 'ਚ ਵਿਸਥਾਰ ਨੂੰ ਲੈਕੇ ਵੀ ਚਰਚਾ ਹੋਈ...ਲਾਲੜੂ ਨੇੜੇ ਬਣ ਰਹੇ ਸਵਰਾਜ ਟਰੈਕਟਰਾਂ ਦੇ ਨਵੇਂ ਪਲਾਂਟ ਦੇ ਉਦਘਾਟਨ ਲਈ ਉਹਨਾਂ ਸਾਨੂੰ ਸੱਦਾ ਵੀ ਦਿੱਤਾ… pic.twitter.com/U1OEdr3alR
— Bhagwant Mann (@BhagwantMann) January 23, 2023
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੋਸ਼ਲ ਮੀਡੀਆ 'ਤੇ ਇਸ ਨੂੰ ਲੈ ਕੇ ਪੋਸਟ ਸਾਂਝੀ ਕਰਦੇ ਹੋਏ ਦੱਸਿਆ ਕਿ ਹੈ ਇਨਹਾਂ ਅਧਿਕਾਰੀਆਂ ਨੇ ਸਾਡੀ ਪੇਸ਼ਕਸ਼ ਦੇ ਵਿੱਚ ਦਿਲਚਸਪੀ ਦਿਖਾਈ ਹੈ। ਉਨ੍ਹਾਂ ਕਿਹਾ ਕਿ ਅਸੀਂ ਸਿਹਤ ਖੇਤਰ 'ਚ ਪੰਜਾਬ ਨੂੰ ਮੋਹਰੀ ਸੂਬਾ ਬਣਾਉਣ ਲਈ ਲਗਾਤਾਰ ਕੋਸ਼ਿਸ਼ ਕਰ ਰਹੇ ਹਾਂ। ਇਸ ਤੋਂ ਇਲਾਵਾ ਉਨ੍ਹਾਂ ਨੇ ਹਿੰਦੋਸਤਾਨ ਯੂਨੀਲੀਵਰ ਦੇ ਅਧਿਕਾਰੀਆਂ ਨਾਲ ਵੀ ਮੀਟਿੰਗ ਕੀਤੀ ਸੀ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Businessmen, CM Bhagwant mann, Meeting, Mumbai, Punjab