Home /News /punjab /

ਮੁੱਖ ਮੰਤਰੀ ਭਗਵੰਤ ਮਾਨ ਨੇ ਕਪਾਹ ਉਤਪਾਦਕਾਂ ਨੂੰ ਪਹਿਲੀ ਅਪਰੈਲ ਤੋਂ ਨਹਿਰੀ ਪਾਣੀ ਦੀ ਸਪਲਾਈ ਲਈ ਤਿਆਰੀਆਂ ਦੀ ਕੀਤੀ ਸਮੀਖਿਆ

ਮੁੱਖ ਮੰਤਰੀ ਭਗਵੰਤ ਮਾਨ ਨੇ ਕਪਾਹ ਉਤਪਾਦਕਾਂ ਨੂੰ ਪਹਿਲੀ ਅਪਰੈਲ ਤੋਂ ਨਹਿਰੀ ਪਾਣੀ ਦੀ ਸਪਲਾਈ ਲਈ ਤਿਆਰੀਆਂ ਦੀ ਕੀਤੀ ਸਮੀਖਿਆ

ਨਰਮਾ ਪੱਟੀ ਵਾਲੇ ਕਿਸਾਨਾਂ ਨੂੰ 1 ਅਪ੍ਰੈਲ ਤੋਂ ਮਿਲੇਗਾ ਨਹਿਰੀ ਪਾਣੀ

ਨਰਮਾ ਪੱਟੀ ਵਾਲੇ ਕਿਸਾਨਾਂ ਨੂੰ 1 ਅਪ੍ਰੈਲ ਤੋਂ ਮਿਲੇਗਾ ਨਹਿਰੀ ਪਾਣੀ

ਮੁੱਖ ਮੰਤਰੀ ਭਗਵੰਤ ਮਾਨ ਨੇ ਅਧਿਕਾਰੀਆਂ ਨੂੰ ਕਿਹਾ ਕਿ ਬਿਲਕੁੱਲ ਟੇਲਾਂ ਉਤੇ ਪੈਂਦੇ ਪਿੰਡਾਂ ਵਿੱਚ ਵੀ ਕਪਾਹ ਦੀ ਫ਼ਸਲ ਲਈ ਢੁੱਕਵੀਂ ਮਾਤਰਾ ਵਿੱਚ ਪਾਣੀ ਪੁੱਜਣਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਨੇ ਕਿਹਾ ਕਿ ਹਰ ਇੱਕ ਕਿਸਾਨ ਨੂੰ ਆਪਣੀ ਵਾਰੀ ਸਿਰ ਨਹਿਰੀ ਪਾਣੀ ਮਿਲਣਾ ਯਕੀਨੀ ਬਣਾਇਆ ਜਾਵੇ, ਜਿਸ ਨਾਲ ਪੂਰੀ ਕਪਾਹ ਪੱਟੀ ਨੂੰ ਫਾਇਦਾ ਹੋਵੇਗਾ।ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਨਹਿਰੀ ਪਾਣੀ ਦੀ ਚੋਰੀ ਉਤੇ ਨਿਗਰਾਨੀ ਰੱਖਣ ਲਈ ਪੁਲਿਸ ਨੂੰ ਤਾਇਨਾਤ ਕੀਤਾ ਜਾਣਾ ਚਾਹੀਦਾ ਹੈ ਤਾਂ ਜੋ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਅਸੁਵਿਧਾ ਦਾ ਸਾਹਮਣਾ ਨਾ ਕਰਨਾ ਪਵੇ।

ਹੋਰ ਪੜ੍ਹੋ ...
  • Last Updated :
  • Share this:

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਵੱਲੋਂ ਕਪਾਹ ਉਤਪਾਦਕਾਂ ਨੂੰ ਪਹਿਲੀ ਅਪਰੈਲ ਤੋਂ ਨਹਿਰੀ ਪਾਣੀ ਦੀ ਸਪਲਾਈ ਕਰਨ ਲਈ ਸੂਬਾ ਸਰਕਾਰ ਦੀਆਂ ਤਿਆਰੀਆਂ ਦੀ ਸਮੀਖਿਆ ਕੀਤੀ ਗਈ ਹੈ।ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਦਫ਼ਤਰ ਵਿੱਚ ਅਧਿਕਾਰੀਆਂ ਦੇ ਨਾਲ ਮੀਟਿੰਗ ਕੀਟਿੰਗ ਕੀਤੀ । ਜਿਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਕਿਸਾਨਾਂ ਨੂੰ ਕਪਾਹ ਦੀ ਫ਼ਸਲ ਦੀ ਕਾਸ਼ਤ ਲਈ ਪਹਿਲੀ ਅਪਰੈਲ ਤੋਂ ਨਹਿਰੀ ਪਾਣੀ ਮੁਹੱਈਆ ਕਰਵਾਇਆ ਜਾਵੇ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਸੂਬੇ ਦੀ ਕਪਾਹ ਪੱਟੀ ਵਿੱਚ ਨਹਿਰੀ ਪਾਣੀ ਦੀ ਸਪਲਾਈ ਜ਼ਰੂਰ ਯਕੀਨੀ ਬਣਾਈ ਜਾਵੇ ਤਾਂ ਜੋ ਕਪਾਹ ਉਤਪਾਦਕਾਂ ਨੂੰ ਵੱਡੇ ਪੱਧਰ ਉਤੇ ਫਾਇਦਾ ਯਕੀਨੀ ਬਣ ਸਕੇ।ਮੁਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਬਿਜਾਈ ਸੀਜ਼ਨ ਦੌਰਾਨ ਕਪਾਹ ਉਤਪਾਦਕਾਂ ਲਈ ਪਾਣੀ ਮੁਹੱਈਆ ਕਰਨਾ ਸਮੇਂ ਦੀ ਜ਼ਰੂਰਤ ਹੈ।

ਮੁੱਖ ਮੰਤਰੀ ਭਗਵੰਤ ਮਾਨ ਨੇ ਅਧਿਕਾਰੀਆਂ ਨੂੰ ਕਿਹਾ ਕਿ ਬਿਲਕੁੱਲ ਟੇਲਾਂ ਉਤੇ ਪੈਂਦੇ ਪਿੰਡਾਂ ਵਿੱਚ ਵੀ ਕਪਾਹ ਦੀ ਫ਼ਸਲ ਲਈ ਢੁੱਕਵੀਂ ਮਾਤਰਾ ਵਿੱਚ ਪਾਣੀ ਪੁੱਜਣਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਨੇ ਕਿਹਾ ਕਿ ਹਰ ਇੱਕ ਕਿਸਾਨ ਨੂੰ ਆਪਣੀ ਵਾਰੀ ਸਿਰ ਨਹਿਰੀ ਪਾਣੀ ਮਿਲਣਾ ਯਕੀਨੀ ਬਣਾਇਆ ਜਾਵੇ, ਜਿਸ ਨਾਲ ਪੂਰੀ ਕਪਾਹ ਪੱਟੀ ਨੂੰ ਫਾਇਦਾ ਹੋਵੇਗਾ।ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਨਹਿਰੀ ਪਾਣੀ ਦੀ ਚੋਰੀ ਉਤੇ ਨਿਗਰਾਨੀ ਰੱਖਣ ਲਈ ਪੁਲਿਸ ਨੂੰ ਤਾਇਨਾਤ ਕੀਤਾ ਜਾਣਾ ਚਾਹੀਦਾ ਹੈ ਤਾਂ ਜੋ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਅਸੁਵਿਧਾ ਦਾ ਸਾਹਮਣਾ ਨਾ ਕਰਨਾ ਪਵੇ।

ਮੁੱਖ ਮੰਤਰੀ ਭਗਵੰਤ ਮਾਨ ਨੇ ਅਧਿਕਾਰੀਆਂ ਨੂੰ ਪੂਰੇ ਨਹਿਰੀ ਸਿਸਟਮ ਦੀ ਢੁੱਕਵੀਂ ਸਫ਼ਾਈ ਵੀ ਯਕੀਨੀ ਬਣਾਉਣ ਲਈ ਆਖਿਆ। ਉਨ੍ਹਾਂ ਕਿਹਾ ਕਿ ਇਹ ਕੰਮ ਪੇਸ਼ੇਵਰ ਢੰਗ ਨਾਲ ਸਮਾਂਬੱਧ ਤਰੀਕੇ ਨਾਲ ਨੇਪਰੇ ਚਾੜ੍ਹਿਆ ਜਾਵੇ। ਉਨ੍ਹਾਂ ਕਿਹਾ ਕਿ ਇਸ ਕੰਮ ਵਿੱਚ ਕੋਈ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸੂਬੇ ਦੀ ਸਮੁੱਚੀ ਨਹਿਰੀ ਪ੍ਰਣਾਲੀ ਦੀ ਸਫ਼ਾਈ 31 ਮਾਰਚ ਤੱਕ ਜ਼ਰੂਰ ਮੁਕੰਮਲ ਹੋਵੇ ਤਾਂ ਕਿ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਦਿੱਕਤ ਨਾ ਆਵੇ।

Published by:Shiv Kumar
First published:

Tags: Canal water, CM Bhagwant mann, Meeting, Punjab government