Home /News /punjab /

ਲੋਕਾਂ ਵੱਲੋਂ ਚੁਣੀ ਹੋਈ ਸਰਕਾਰ ਨੂੰ ਕੰਮ ਨਾ ਕਰਨ ਦੇਣਾ ਲੋਕਤੰਤਰ ਦਾ ਕਤਲ: CM ਮਾਨ

ਲੋਕਾਂ ਵੱਲੋਂ ਚੁਣੀ ਹੋਈ ਸਰਕਾਰ ਨੂੰ ਕੰਮ ਨਾ ਕਰਨ ਦੇਣਾ ਲੋਕਤੰਤਰ ਦਾ ਕਤਲ: CM ਮਾਨ

ਰਾਜਪਾਲ ਦੇ ਫੈਸਲੇ ਨੂੰ ਚੁਨੌਤੀ ਦੇਵਾਂਗੇ ਅਤੇ ਸੈਸ਼ਨ ਰੱਦ ਕਰਨ ਦੇ ਖਿਲਾਫ ਸੁਪਰੀਮ ਕੋਰਟ ਜਾਵਾਂਗੇ। ਉਨ੍ਹਾਂ ਕਿਹਾ ਲੋਕਤੰਤਰ ਲੋਕਾਂ ਦਾ ਹੈ ਅਤੇ ਲੋਕਤੰਤਰ ਉਤੇ ਕੋਈ ਇੱਕ ਵਿਅਕਤੀ ਕਬਜ਼ਾ ਨਹੀਂ ਕਰ ਸਕਦਾ ਹੈ।

 • Share this:
  ਚੰਡੀਗੜ੍ਹ-  ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਵੱਲੋਂ ਅੱਜ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਇਆ ਗਿਆ ਸੀ। ਪਰ ਇਸ ਤੋਂ ਇਕ ਦਿਨ ਪਹਿਲਾਂ ਬੁੱਧਵਾਰ ਨੂੰ ਪੰਜਾਬ ਦੇ ਰਾਜਪਾਲ ਨੇ ਕਾਨੂੰਨੀ ਕਾਰਨਾਂ ਦਾ ਹਵਾਲਾ ਦਿੰਦੇ ਹੋਏ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਬੁਲਾਉਣ ਦਾ ਆਪਣਾ ਹੁਕਮ ਵਾਪਸ ਲੈ ਲਿਆ ਹੈ। ਇਸ ਸਬੰਧੀ ਹੁਣ ਪੰਜਾਬ ਦੀ ਮਾਨ ਸਰਕਾਰ ਨੇ ਸ਼ਾਂਤੀ ਮਾਰਚ ਕੱਢਣ ਦਾ ਐਲਾਨ ਕੀਤਾ ਹੈ। ਸਾਰੇ 92 ਵਿਧਾਇਕ ਵਿਧਾਨ ਸਭਾ ਤੋਂ ਰਾਜ ਭਵਨ ਤੱਕ ਸ਼ਾਂਤੀ ਮਾਰਚ ਕੱਢੋਗੇ।

  ਇਸ ਮੌਕੇ ਸੀਐਮ ਮਾਨ ਨੇ ਕਿਹਾ ਕਿ  ਲੋਕਤੰਤਰ ‘ਚ ਲੋਕ ਵੱਡੇ ਹੁੰਦੇ ਨੇ…ਲੋਕਾਂ ਵੱਲੋਂ ਚੁਣੀ ਹੋਈ ਸਰਕਾਰ ਨੂੰ ਕੰਮ ਨਾ ਕਰਨ ਦੇਣਾ…ਲੋਕਤੰਤਰ ਦਾ ਕਤਲ ਹੈ…ਅੱਜ ਕੈਬਨਿਟ ਮੀਟਿੰਗ ਵਿੱਚ 27 ਸਤੰਬਰ ਨੂੰ ਸੈਸ਼ਨ ਸੱਦਣ ਦਾ ਫੈਸਲਾ ਲਿਆ…ਦਰਿਆਵਾਂ ਨੂੰ ਨੱਕੇ ਨਹੀਂ ਲੱਗ ਸਕਦੇ…ਇਨਕਲਾਬ ਜ਼ਿੰਦਾਬਾਦ..!

  ਜਾਣਕਾਰੀ ਮੁਤਾਬਕ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕੈਬਨਿਟ ਮੀਟਿੰਗ ਸੱਦੀ ਸੀ, ਜਿਸ ਵਿੱਚ ਫੈਸਲਾ ਕੀਤਾ ਗਿਆ ਹੈ ਕਿ 27 ਸਤੰਬਰ ਨੂੰ ਵਿਧਾਨ ਸਭਾ ਦਾ ਮੁੜ ਨੂੰ ਸੈਸ਼ਨ  ਸੱਦਿਆ ਜਾਵੇਗਾ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਰਾਜਪਾਲ ਦੇ ਫੈਸਲੇ ਨੂੰ ਚੁਨੌਤੀ ਦੇਵਾਂਗੇ ਅਤੇ ਸੈਸ਼ਨ ਰੱਦ ਕਰਨ ਦੇ ਖਿਲਾਫ ਸੁਪਰੀਮ ਕੋਰਟ ਜਾਵਾਂਗੇ। ਉਨ੍ਹਾਂ ਕਿਹਾ ਲੋਕਤੰਤਰ ਲੋਕਾਂ ਦਾ ਹੈ ਅਤੇ ਲੋਕਤੰਤਰ ਉਤੇ ਕੋਈ ਇੱਕ ਵਿਅਕਤੀ ਕਬਜ਼ਾ ਨਹੀਂ ਕਰ ਸਕਦਾ ਹੈ।

  ਸਵੇਰੇ 9 ਵਜੇ ਚੰਡੀਗੜ੍ਹ 'ਚ ਮੀਟਿੰਗ ਬੁਲਾਈ ਹੈ। ਇਸ ਦੇ ਨਾਲ ਹੀ ਸੀਐਮ ਮਾਨ ਨੇ ਪੰਜਾਬ ਸਕੱਤਰੇਤ ਵਿੱਚ ਸਵੇਰੇ 10.30 ਵਜੇ ਕੈਬਨਿਟ ਦੀ ਮੀਟਿੰਗ ਵੀ ਬੁਲਾਈ ਹੈ। ਹੁਣ ਖ਼ਬਰਾਂ ਆ ਰਹੀਆਂ ਹਨ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਵਿਧਾਨ ਸਭਾ ਤੋਂ ਰਾਜ ਭਵਨ ਤੱਕ ਸ਼ਾਂਤੀ ਮਾਰਚ ਕੱਢਿਆ ਜਾਵੇਗਾ, ਜਿਸ ਵਿੱਚ ‘ਆਪ’ ਦੇ ਸਾਰੇ 92 ਵਿਧਾਇਕ ਸ਼ਾਮਲ ਹੋਣਗੇ। ਆਪ੍ਰੇਸ਼ਨ ਲੋਟਸ ਦੇ ਵਿਰੋਧ ਵਿੱਚ ਇਹ ਸ਼ਾਂਤੀ ਮਾਰਚ ਕੱਢਿਆ ਜਾਵੇਗਾ।
  Published by:Ashish Sharma
  First published:

  Tags: Bhagwant Mann, Bhagwant Mann Cabinet, Punjab Cabinet, Punjab vidhan sabha

  ਅਗਲੀ ਖਬਰ