ਚੰਡੀਗੜ੍ਹ- ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸ੍ਰੀ ਮੁਕਤਸਰ ਸਾਹਿਬ ਅਤੇ ਫ਼ਾਜ਼ਿਲਕਾ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ‘ਚ ਫ਼ਸਲਾਂ ਦੇ ਹੋਏ ਭਾਰੀ ਨੁਕਸਾਨ ਦਾ ਜਾਇਜ਼ਾ ਲਿਆ। ਇਸ ਮੌਕੇ ਭਗਵੰਤ ਮਾਨ ਨੇ ਕਿਹਾ ਕਿ ਕੁਦਰਤੀ ਮਾਰ ਕਿਸੇ ਦੇ ਹੱਥ-ਵਸ ਨਹੀਂ ਹੁੰਦੀ…ਪਰ ਇਸ ਦਾ ਮਤਲਬ ਇਹ ਨਹੀਂ ਕਿ ਸਰਕਾਰ ਲੋਕਾਂ ਨੂੰ ਬੇਵੱਸ ਛੱਡ ਦੇਵੇ। ਇਸ ਮੌਕੇ ਉਨ੍ਹਾਂ ਕਿਸਾਨ ਪਰਿਵਾਰਾਂ ਦੇ ਹੋਏ ਚੱਪੇ-ਚੱਪੇ ਦੇ ਨੁਕਸਾਨ ਦੀ ਭਰਪਾਈ ਕਰਨ ਦੇ ਨਿਰਦੇਸ਼ ਦੇ ਦਿੱਤੇ ਹਨ।
ਸ੍ਰੀ ਮੁਕਤਸਰ ਸਾਹਿਬ ਅਤੇ ਫਾਜ਼ਿਲਕਾ ਜ਼ਿਲ੍ਹਿਆ ਦੇ ਸੇਮ ਪ੍ਰਭਾਵਿਤ ਪਿੰਡਾਂ ਦਾ ਦੌਰਾ ਕਰਦਿਆ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਅਧਿਕਾਰੀਆਂ ਨੂੰ ਪੂਰੇ ਸੂਬੇ ਵਿੱਚ ਸੇਮ ਦੀ ਸਮੱਸਿਆ ਦੇ ਖਾਤਮੇ ਨੂੰ ਯਕੀਨੀ ਬਣਾਉਣ ਲਈ ਇੱਕ ਫੁਲਪਰੂਫ ਯੋਜਨਾ ਤਿਆਰ ਕਰਨ ਲਈ ਆਖਿਆ ਹੈ। ਸਭ ਤੋਂ ਪਹਿਲਾਂ ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਇਸ ਪ੍ਰਾਜੈਕਟ `ਤੇ ਜੰਗੀ ਪੱਧਰ `ਤੇ ਕੰਮ ਸ਼ੁਰੂ ਕਰੇਗੀ ਤਾਂ ਜੋ ਸੇਮ ਨਾਲ ਹੋਣ ਵਾਲੀ ਤਬਾਹੀ ਨੂੰ ਤੁਰੰਤ ਰੋਕਿਆ ਜਾ ਸਕੇ। ਭਗਵੰਤ ਮਾਨ ਨੇ ਕਿਹਾ ਕਿ ਇਸ ਨੇਕ ਕਾਰਜ ਲਈ ਫੰਡਾਂ ਦੀ ਕੋਈ ਘਾਟ ਨਹੀਂ ਹੈ ਕਿਉਂਕਿ ਰਾਜ ਸਰਕਾਰ ਦਾ ਫਰਜ਼ ਬਣਦਾ ਹੈ ਕਿ ਸੇਮ ਦੀ ਸਮੱਸਿਆ ਨੂੰ ਜਲਦੀ ਤੋਂ ਜਲਦੀ ਹੱਲ ਕੀਤਾ ਜਾਵੇ।
ਸ੍ਰੀ ਮੁਕਤਸਰ ਸਾਹਿਬ ਅਤੇ ਫ਼ਾਜ਼ਿਲਕਾ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ‘ਚ ਫ਼ਸਲਾਂ ਦੇ ਹੋਏ ਭਾਰੀ ਨੁਕਸਾਨ ਦਾ ਜਾਇਜ਼ਾ ਲਿਆ…
ਕੁਦਰਤੀ ਮਾਰ ਕਿਸੇ ਦੇ ਹੱਥ-ਵਸ ਨਹੀਂ ਹੁੰਦੀ…ਪਰ ਇਸ ਦਾ ਮਤਲਬ ਇਹ ਨਹੀਂ ਕਿ ਸਰਕਾਰ ਲੋਕਾਂ ਨੂੰ ਬੇਵੱਸ ਛੱਡ ਦੇਵੇ…ਕਿਸਾਨ ਪਰਿਵਾਰਾਂ ਦੇ ਹੋਏ ਚੱਪੇ-ਚੱਪੇ ਦੇ ਨੁਕਸਾਨ ਦੀ ਭਰਪਾਈ ਕਰਨ ਦੇ ਨਿਰਦੇਸ਼ ਦੇ ਦਿੱਤੇ ਨੇ… pic.twitter.com/pf3qGW02eq
— Bhagwant Mann (@BhagwantMann) July 28, 2022
ਮੁੱਖ ਮੰਤਰੀ ਨੇ ਕਿਸਾਨਾਂ ਨੂੰ ਭਰੋਸਾ ਦਿਵਾਇਆ ਕਿ ਅਗਲੇ ਸਾਲ ਤੋਂ ਸੂਬੇ ਦੇ ਕਿਸੇ ਵੀ ਹਿੱਸੇ ਵਿੱਚ ਸੇਮ ਦੀ ਸਮੱਸਿਆ ਨਹੀਂ ਆਵੇਗੀ ਕਿਉਂਕਿ ਸੂਬਾ ਸਰਕਾਰ ਇਸ ਲਈ ਸੁਚੱਜੀ ਯੋਜਨਾਬੰਦੀ ਅਤੇ ਨਿਰਵਿਘਨ ਅਮਲ ਨੂੰ ਯਕੀਨੀ ਬਣਾਏਗੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਇਸ ਸਮੱਸਿਆ ਨੂੰ ਜਲਦੀ ਤੋਂ ਜਲਦੀ ਹੱਲ ਕਰਨ ਨੂੰ ਯਕੀਨੀ ਬਣਾਏਗੀ। ਭਗਵੰਤ ਮਾਨ ਨੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਪੰਜਾਬ ਨੂੰ ਸੇਮ ਮੁਕਤ ਸੂਬਾ ਬਣਾਉਣ ਲਈ ਕੋਈ ਕਸਰ ਬਾਕੀ ਨਾ ਛੱਡਣ ।
ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਸੇਮ ਦੀ ਸਮੱਸਿਆ ਲੰਮੇ ਸਮੇਂ ਤੋਂ ਵੱਡੀ ਸਮੱਸਿਆ ਬਣੀ ਹੋਈ ਹੈ। ਹਾਲਾਂਕਿ, ਉਨ੍ਹਾਂ ਨੇ ਅਫਸੋਸ ਜਤਾਇਆ ਕਿ ਕਿਸੇ ਵੀ ਰਾਜ ਸਰਕਾਰ ਨੇ ਇਸ ਸਮੱਸਿਆ ਨੂੰ ਕਾਬੂ ਕਰਨ ਲਈ ਕੋਈ ਕਦਮ ਨਹੀਂ ਚੁੱਕਿਆ। ਭਗਵੰਤ ਮਾਨ ਨੇ ਕਿਹਾ ਕਿ ਇਨ੍ਹਾਂ ਸਰਕਾਰਾਂ ਦੀ ਅਣਗਹਿਲੀ ਵਾਲੀ ਪਹੁੰਚ ਨੇ ਲੋਕਾਂ ਦੀਆਂ ਮੁਸ਼ਕਿਲਾਂ ਵਿੱਚ ਹੋਰ ਵਾਧਾ ਕੀਤਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਕਿਸਾਨਾਂ ਨੂੰ ਬਿਨਾਂ ਕਿਸੇ ਦੇਰੀ ਤੋਂ ਮੁਆਵਜ਼ਾ ਦੇਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਮੌਜੂਦਾ ਸੰਕਟ ਵਿੱਚੋਂ ਕੱਢਣ ਲਈ ਹਰ ਸੰਭਵ ਯਤਨ ਕੀਤੇ ਜਾਣਗੇ। ਭਗਵੰਤ ਮਾਨ ਨੇ ਕਿਸਾਨਾਂ ਨੂੰ ਭਰੋਸਾ ਦਿੱਤਾ ਕਿ ਇਸ ਦੁੱਖ ਦੀ ਘੜੀ ਵਿੱਚ ਸੂਬਾ ਸਰਕਾਰ ਪੂਰੀ ਤਰ੍ਹਾਂ ਉਨ੍ਹਾਂ ਦੇ ਨਾਲ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Bhagwant Mann, CMs, Fazilika, Muktsar