ਮੁੱਖ ਮੰਤਰੀ ਭਗਵੰਤ ਮਾਨ ਅੱਜ ਮੀਂਹ ਨਾਲ ਹੋਏ ਨੁਕਸਾਨ ਦਾ ਜਾਇਜ਼ਾ ਲੈਣਗੇ। ਮਿਲੀ ਜਾਣਕਾਰੀ ਮੁਤਾਬਕ ਥੋੜ੍ਹੀ ਦੇਰ 'ਚ ਉਹ ਪ੍ਰਭਾਵਿਤ ਇਲਾਕਿਆਂ ਵੱਲ ਰਵਾਨਾ ਹੋਣਗੇ।
ਦੱਸਿਆ ਜਾ ਰਿਹਾ ਹੈ ਕਿ ਉਹ ਨਿਹਾਲਸਿੰਘ ਵਾਲਾ ਤੇ ਮੁਕਤਸਰ ਦਾ ਦੌਰਾ ਕਰਨਗੇ। ਇਸ ਤੋਂ ਇਲਾਵਾ ਤਲਵੰਡੀ ਸਾਬੋ ਤੇ ਪਟਿਆਲਾ ਵਿਖੇ ਵੀ ਨੁਕਸਾਨ ਦਾ ਜਾਇਜ਼ਾ ਲੈਣਗੇ।
ਦੱਸ ਦਈਏ ਕਿ ਪੰਜਾਬ ’ਚ ਪਿਛਲੇ ਕੁਝ ਦਿਨਾਂ ਤੋਂ ਰੁਕ-ਰੁਕ ਕੇ ਪੈ ਰਹੇ ਬੇਮੌਸਮੇ ਮੀਂਹ ਨੇ ਕਣਕ ਸਣੇ ਹਾੜ੍ਹੀ ਦੀਆਂ ਹੋਰ ਫ਼ਸਲਾਂ ਵਿਛਾ ਦਿੱਤੀਆਂ ਹਨ। ਨੁਕਸਾਨੀ ਗਈਆਂ ਫ਼ਸਲਾਂ ਦੀ ਗਿਰਦਾਵਰੀ ਕੀਤੀ ਜਾ ਰਹੀ ਹੈ, ਜਿਸ ਤੋਂ ਬਾਅਦ ਅਸਲ ਰਿਪੋਰਟ ਸਾਹਮਣੇ ਆਵੇਗੀ।
ਪੰਜਾਬ ਖੇਤੀਬਾੜੀ ਵਿਭਾਗ ਅਨੁਸਾਰ ਫਾਜ਼ਿਲਕਾ ਤੇ ਸਰਹੱਦੀ ਖੇਤਰ ’ਚ ਆਏ ਤੂਫ਼ਾਨ ਕਰ ਕੇ ਕਣਕ ਦਾ ਕਾਫ਼ੀ ਨੁਕਸਾਨ ਹੋਇਆ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Bhagwant Mann, Crop Damage, Wheat crop