Home /News /punjab /

ਮੁੱਖ ਮੰਤਰੀ ਭਗਵੰਤ ਮਾਨ ਨੇ ਦੀਵਾਲੀ ਅਤੇ ਬੰਦੀਛੋੜ ਦਿਵਸ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ,ਅਧਿਕਾਰੀਆਂ ਨੂੰ ਚੌਕਸ ਰਹਿਣ ਦੀਆਂ ਹਿਦਾਇਤਾਂ

ਮੁੱਖ ਮੰਤਰੀ ਭਗਵੰਤ ਮਾਨ ਨੇ ਦੀਵਾਲੀ ਅਤੇ ਬੰਦੀਛੋੜ ਦਿਵਸ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ,ਅਧਿਕਾਰੀਆਂ ਨੂੰ ਚੌਕਸ ਰਹਿਣ ਦੀਆਂ ਹਿਦਾਇਤਾਂ

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬੇ ਦੇ ਅਧਿਕਾਰੀਆਂ ਨੂੰ ਜਾਰੀ ਕੀਤੇ ਗਏ ਇਹ ਨਿਰਦੇਸ਼

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬੇ ਦੇ ਅਧਿਕਾਰੀਆਂ ਨੂੰ ਜਾਰੀ ਕੀਤੇ ਗਏ ਇਹ ਨਿਰਦੇਸ਼

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਣਾ ਅਜੋਕੇ ਸਮੇਂ ਦੀ ਲੋੜ ਹੈ। ਸੀਐੱਮ ਭਗਵੰਤ ਮਾਨ ਨੇ ਸੂਬੇ ਦੇ ਚਹੁੰਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਆਪਣੀ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਈ ਅਤੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਇਸ ਨੇਕ ਕਾਰਜ ਲਈ ਪਹਿਲਾਂ ਹੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਹੋਰ ਪੜ੍ਹੋ ...
  • Share this:

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦੀਵਾਲੀ ਅਤੇ ਬੰਦੀਛੋੜ ਦਿਵਸ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ ਹਨ । ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਦੀਵਾਲੀ ਦੇ ਸ਼ੁਭ ਮੌਕੇ 'ਤੇ ਅਧਿਕਾਰੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਅਧਿਕਾਰੀ ਸੂਬਾ ਸਰਕਾਰ ਦੀ ਰੀੜ੍ਹ ਦੀ ਹੱਡੀ ਹਨ ਅਤੇ ਇਨ੍ਹਾਂ ਨੂੰ ਪੰਜਾਬ ਦੀ ਤਰੱਕੀ ਅਤੇ ਸੂਬੇ ਦੇ ਲੋਕਾਂ ਦੀ ਖੁਸ਼ਹਾਲੀ ਲਈ ਆਪਣੀ ਡਿਊਟੀ ਮਿਹਨਤ ਲਗਨ ਅਤੇ ਤਨਦੇਹੀ ਨਾਲ ਨਿਭਾਉਣੀ ਦੀ ਲੋੜ ਹੈ। ਇਸ ਦੇ ਨਾਲ ਹੀ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਣਾ ਅਜੋਕੇ ਸਮੇਂ ਦੀ ਲੋੜ ਹੈ। ਸੀਐੱਮ ਭਗਵੰਤ ਮਾਨ ਨੇ ਸੂਬੇ ਦੇ ਚਹੁੰਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਆਪਣੀ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਈ ਅਤੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਇਸ ਨੇਕ ਕਾਰਜ ਲਈ ਪਹਿਲਾਂ ਹੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਹੁਣ ਅਧਿਕਾਰੀਆਂ ਦੀ ਵਾਰੀ, ਸੂਬੇ ਨੂੰ ਉੱਚ ਵਿਕਾਸ ਦੀ ਲੀਹ 'ਤੇ ਪਾਇਆ ਜਾਵੇ

ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਹੁਣ ਅਧਿਕਾਰੀਆਂ ਦੀ ਵਾਰੀ ਹੈ ਕਿ ਉਹ ਇਹ ਯਕੀਨੀ ਬਣਾਉਣ ਕਿ ਸੂਬੇ ਨੂੰ ਉੱਚ ਵਿਕਾਸ ਦੀ ਲੀਹ 'ਤੇ ਪਾਇਆ ਜਾਵੇ ਤਾਂ ਜੋ ਸਾਡੇ ਮਹਾਨ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਪੂਰਾ ਕੀਤਾ ਜਾ ਸਕੇ । ਸੀ.ਐੱਮ ਮਾਨ ਨੇ ਉਮੀਦ ਜਤਾਈ ਕਿ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਹਰ ਅਧਿਕਾਰੀ ਆਪਣੀ ਪੂਰੀ ਤਾਕਤ ਲਗਾਵੇਗਾ। ਇਸ ਦੇ ਨਾਲ ਹੀ ਮੁੱਖ ਮੰਤਰੀ ਭਗਵੰਤ ਮਾਨ ਨੇ ਦੀਵਾਲੀ ਦੇ ਮੌਕੇ 'ਤੇ ਅਧਿਕਾਰੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਦੀਵਾਲੀ ਅਤੇ ਬੰਦੀ ਛੋੜ ਦਿਹਾੜੇ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ।

ਅਧਿਕਾਰੀਆਂ ਨੂੰ ਚੌਕਸ ਰਹਿਣ ਦਾ ਦਿੱਤਾ ਸੱਦਾ

ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਸਾਰੇ ਅਧਿਕਾਰੀਆਂ ਨੂੰ ਚੌਕਸ ਰਹਿਣ ਦਾ ਸੱਦਾ ਦਿੱਤਾ ਤਾਂ ਜੋ ਲੋਕ ਰੋਸ਼ਨੀ ਦੇ ਇਸ ਤਿਉਹਾਰ ਨੂੰ ਪੂਰੀ ਧਾਰਮਿਕ ਸ਼ਰਧਾ ਅਤੇ ਉਤਸ਼ਾਹ ਨਾਲ ਮਨਾ ਸਕਣ। ਉਨ੍ਹਾਂ ਕਿਹਾ ਕਿ ਅੱਗ ਲੱਗਣ ਦੀਆਂ ਘਟਨਾਵਾਂ ਨੂੰ ਰੋਕਣ ਲਈ ਪੂਰੀ ਸਾਵਧਾਨੀ ਵਰਤਣੀ ਦੀ ਲੋੜ ਹੈ ਅਤੇ ਜੇ ਕੋਈ ਅਜਿਹਾ ਹਾਦਸਾ ਵਾਪਰਦਾ ਹੈ ਤਾਂ ਜਾਨੀ-ਮਾਲੀ ਨੁਕਸਾਨ ਨੂੰ ਘੱਟ ਤੋਂ ਘੱਟ ਕਰਨ ਲਈ ਕੋਸ਼ਿਸ਼ਾਂ ਕਰਨੀਆਂ ਚਾਹੀਦੀਆਂ ਹਨ।ਮੁੱਖ ਮੰਤਰੀ ਭਗਵੰਤ ਮਾਨ ਨੇ ਅਧਿਕਾਰੀਆਂ ਨੂੰ ਇਹ ਵੀ ਯਕੀਨੀ ਬਣਾਉਣ ਲਈ ਕਿਹਾ ਕਿ ਦੀਵਾਲੀ ਦੀ ਰਾਤ ਨੂੰ ਕਿਸੇ ਵੀ ਤਰ੍ਹਾਂ ਦੀ ਮੰਦਭਾਗੀ ਘਟਨਾ ਨਾਲ ਨਜਿੱਠਣ ਲਈ ਸੂਬੇ ਭਰ ਦੇ ਹਸਪਤਾਲਾਂ ਨੂੰ ਚੌਕਸ ਰੱਖਿਆ ਜਾਵੇ।

Published by:Shiv Kumar
First published:

Tags: Bhagwant Mann, Celebrate, Diwali, Diwali 2022, Instructions