• Home
  • »
  • News
  • »
  • punjab
  • »
  • CHIEF MINISTER CHANNY SITTING IN FARMERS DHARNA AGAINST AGRICULTURE LAWS

ਖੇਤੀ ਕਾਨੂੰਨਾਂ ਖਿਲਾਫ ਕਿਸਾਨਾਂ ਦੇ ਧਰਨੇ ਵਿਚ ਬੈਠੇ ਮੁੱਖ ਮੰਤਰੀ ਚੰਨੀ

ਖੇਤੀ ਕਾਨੂੰਨਾਂ ਖਿਲਾਫ ਕਿਸਾਨਾਂ ਦੇ ਧਰਨੇ ਵਿਚ ਬੈਠੇ ਮੁੱਖ ਮੰਤਰੀ ਚੰਨੀ

ਖੇਤੀ ਕਾਨੂੰਨਾਂ ਖਿਲਾਫ ਕਿਸਾਨਾਂ ਦੇ ਧਰਨੇ ਵਿਚ ਬੈਠੇ ਮੁੱਖ ਮੰਤਰੀ ਚੰਨੀ

  • Share this:
    ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਕਾਫ਼ਲਾ ਅੱਜ ਰੋਪੜ-ਚਮਕੌਰ ਸਾਹਿਬ ਰੋਡ ਤੋਂ ਗੁਜ਼ਰ ਰਿਹਾ ਸੀ ਤਾਂ ਉਨ੍ਹਾਂ ਨੇ ਪਿੰਡ ਝੱਲੀਆਂ ਦੇ ਟੋਲ ਪਲਾਜ਼ੇ ਉਤੇ ਧਰਨੇ ਉਤੇ ਬੈਠੇ ਕਿਸਾਨਾਂ ਕੋਲ ਰੁਕਣ ਲਈ ਕਿਹਾ।

    ਸ. ਚੰਨੀ ਨੇ ਧਰਨੇ ਵਾਲੀ ਥਾਂ ਉਤੇ ਜਾ ਕੇ ਕਿਸਾਨਾਂ ਨਾਲ ਇਕਜੁਟਤਾ ਦਾ ਪ੍ਰਗਟਾਵਾ ਕੀਤਾ ਅਤੇ ਖੇਤੀ ਕਾਨੂੰਨਾਂ ਦੇ ਖਿਲਾਫ਼ ਚੱਲ ਰਹੇ ਸੰਘਰਸ਼ ਨੂੰ ਡਟਵੀਂ ਹਮਾਇਤ ਦਿੱਤੀ।

    ਸ. ਚੰਨੀ ਨੇ ਕਿਸਾਨਾਂ ਨੂੰ ਕਿਹਾ ਕਿ ਖੇਤੀ ਕਾਨੂੰਨਾਂ ਦੇ ਖਿਲਾਫ਼ ਕੇਂਦਰ ਵਿਰੁੱਧ ਲੜਾਈ ਵਿਚ ਸਾਡੀ ਸਰਕਾਰ ਕਿਸਾਨਾਂ ਨਾਲ ਚਟਾਨ ਵਾਂਗ ਖੜ੍ਹੀ ਹੈ। ਮੁੱਖ ਮੰਤਰੀ ਨੇ ਵਿਸ਼ਵਾਸ ਦਿਵਾਇਆ ਕਿ ਕਿਸਾਨਾਂ ਦੇ ਹਿੱਤ ਸਾਨੂੰ ਸਭ ਤੋਂ ਪਿਆਰੇ ਹਨ ਅਤੇ ਅਸੀਂ ਖੇਤੀ ਕਾਨੂੰਨ ਰੱਦ ਹੋਣ ਤੱਕ ਤੁਹਾਡੀ ਲੜਾਈ ਵਿਚ ਡਟੇ ਰਹਾਂਗੇ।
    Published by:Gurwinder Singh
    First published: