ਅੰਮ੍ਰਿਤਸਰ ਰੇਲ ਹਾਦਸੇ ਮਾਮਲੇ 'ਚ ਮੁੱਖ ਮੰਤਰੀ ਵੱਲੋਂ ਕਾਰਵਾਈ ਦੇ ਹੁਕਮ....


Updated: December 7, 2018, 1:11 PM IST
ਅੰਮ੍ਰਿਤਸਰ ਰੇਲ ਹਾਦਸੇ ਮਾਮਲੇ 'ਚ ਮੁੱਖ ਮੰਤਰੀ ਵੱਲੋਂ ਕਾਰਵਾਈ ਦੇ ਹੁਕਮ....
ਅੰਮ੍ਰਿਤਸਰ ਰੇਲ ਹਾਦਸੇ ਮਾਮਲੇ 'ਚ ਮੁੱਖ ਮੰਤਰੀ ਵੱਲੋਂ ਕਾਰਵਾਈ ਦੇ ਹੁਕਮ....

Updated: December 7, 2018, 1:11 PM IST
ਅੰਮ੍ਰਿਤਸਰ ਰੇਲ ਹਾਦਸੇ ਮਾਮਲੇ ਵਿੱਚ ਮੁੱਖ ਮੰਤਰੀ ਵੱਲੋਂ ਕਾਰਵਾਈ ਦੇ ਹੁਕਮ ਦਿੱਤੇ ਹਨ। ਜਾਂਚ ਰਿਪੋਰਟ ਦੀ ਸਿਫਾਰਿਸ਼ ਮੁਤਾਬਿਕ ਦੁਸ਼ਹਿਰੇ ਪ੍ਰੋਗਰਾਮ ਦੇ ਪ੍ਰਬੰਧਕਾਂ ਅਤੇ ਗੇਟਮੈਨ ਖਿਲਾਫ ਕਾਰਵਾਈ ਕਰਨ ਦੇ  ਆਦੇਸ਼ ਦਿੱਤੇ ਹਨ। ਰਿਪੋਰਟ ਵਿੱਚ ਨਵਜੋਤ ਕੌਰ ਸਿੱਧੂ ਨੂੰ  ਕਲੀਨ ਚਿੱਟ ਮਿਲੀ ਹੈ।

ਬੀ ਪੁਰੂਸ਼ਾਰਥ ਦੀ ਜਾਂਚ ਰਿਪੋਰਟ ਦੇ ਬਾਅਦ ਮੁੱਖ ਮੰਤਰੀ ਵੱਲੋਂ ਕਾਰਵਾਈ ਦੇ ਹੁਕਮ ਦਿੱਤੇ ਗਏ ਹਨ। ਮੁੱਖ ਮੰਤਰੀ ਨੇ ਗੇਟ ਮੈਨ ਤੇ ਦੁਸ਼ਹਿਰਾ ਦੇ ਪ੍ਰੋਗਰਾਮ ਦੇ ਪ੍ਰਬੰਧਕਾਂ ਖਿਲਾਫ ਕਾਰਵਾਈ ਦੇ ਹੁਕਮ ਦਿੱਤੇ ਹੈ ਕਿਉਂਕਿ ਜਾਂਚ ਰਿਪੋਰਟ ਵਿੱਚ ਇਹਨਾਂ ਖਿਲਾਫ ਕਾਰਵਾਈ ਦੀ ਸਿਫਾਰਿਸ਼ ਕੀਤੀ ਗਈ ਸੀ। ਦੁਸ਼ਹਿਰੇ ਦੇ ਪ੍ਰਬੰਧ ਕਰਨ ਵਾਲਿਆਂ ਵਿੱਚ ਨਵਜੋਤ ਸਿੰਘ ਸਿੱਧੂ ਦੇ ਨੇੜੇ ਮੰਨੇ ਜਾਣ ਵਾਲੇ ਮਿੱਠੂ ਮਦਾਨ ਵੀ ਸ਼ਾਮਲ ਸੀ। ਮੁੱਖ ਮੰਤਰੀ ਵੱਲੋਂ ਪ੍ਰਬੰਧਕਾਂ ਖਿਲਾਫ ਵੀ ਕਾਰਵਾਈ ਦੇ ਹੁਕਮ ਦਿੱਤੇ ਹਨ ਹਲਾਂਕਿ ਇਸ ਜਾਂਚ ਰਿਪੋਰਟ ਸਿੱਧੂ ਜੋੜੇ ਨੂੰ ਕਲੀਨ ਚਿੱਟ ਦਿੱਤੀ ਗਈ ਹੈ। ਦੁਸ਼ਹਿਰੇ ਮੌਕੇ ਰਾਵਣ ਦਹਿਨ ਦੌਰਾਨ ਦਰਦਨਾਕ ਰੇਲ ਹਾਦਸਾ ਵਾਪਰਿਆ ਸੀ, ਜਿਸ ਵਿੱਚ 62 ਲੋਕਾਂ ਦੀ ਜਾਨ ਚਲੀ ਗਈ ਸੀ।
First published: December 7, 2018
ਹੋਰ ਪੜ੍ਹੋ
Loading...
ਅਗਲੀ ਖ਼ਬਰ
Loading...