Home /News /punjab /

ਸ਼ਰਾਬ ਦੀ ਤਸਕਰੀ, ਨਾਜਾਇਜ਼ ਸ਼ਰਾਬ ਕੱਢਣ ਵਾਲਿਆਂ ਖੈਰ ਨਹੀਂ, ਮੁੱਖ ਮੰਤਰੀ ਵੱਲੋਂ ਸਖਤ ਕਾਰਵਾਈ ਦੇ ਹੁਕਮ

ਸ਼ਰਾਬ ਦੀ ਤਸਕਰੀ, ਨਾਜਾਇਜ਼ ਸ਼ਰਾਬ ਕੱਢਣ ਵਾਲਿਆਂ ਖੈਰ ਨਹੀਂ, ਮੁੱਖ ਮੰਤਰੀ ਵੱਲੋਂ ਸਖਤ ਕਾਰਵਾਈ ਦੇ ਹੁਕਮ

ਨਾਜਾਇਜ਼ ਸ਼ਰਾਬ ਕੱਢਣ/ਤਸਕਰੀ ਕਰਨ/ਵੇਚਣ ਆਦਿ ਨਾਲ ਸਬੰਧਤ ਕਿਸੇ ਵੀ ਤਰੀਕੇ ਨਾਲ ਗੈਰ-ਕਾਨੂੰਨੀ ਗਤੀਵਿਧੀ ਦਾ ਸਮਰਥਨ ਕਰਨ ਜਾਂ ਲਾਪਰਵਾਹੀ ਵਰਤਣ ਵਾਲੇ ਸਰਕਾਰੀ ਅਧਿਕਾਰੀਆਂ/ਕਰਮਚਾਰੀਆਂ ਵਿਰੁੱਧ ਵੀ ਸਖਤ ਕਾਰਵਾਈ ਦੇ ਆਦੇਸ਼ ਦਿੱਤੇ।

  • Share this:

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪੁਲੀਸ ਵਿਭਾਗ ਨੂੰ ਸ਼ਰਾਬ ਦੀ ਹਰੇਕ ਤਰਾਂ ਦੀ ਤਸਕਰੀ, ਨਾਜਾਇਜ਼ ਸ਼ਰਾਬ ਕੱਢਣ ਤੇ ਵੇਚਣ ਵਾਲਿਆਂ  ਵਿਰੁੱਧ ਸਖ਼ਤ ਕਾਰਵਾਈ ਕਰਨ ਦੇ ਹੁਕਮ ਦਿੱਤੇ ਤਾਂ ਕਿ ਅਜਿਹੀਆਂ ਗਤੀਵਿਧੀਆਂ ਨਾਲ ਸੂਬੇ ਨੂੰ ਮਾਲੀ ਨੁਕਸਾਨ ਤੋਂ ਬਚਾਇਆ ਜਾ ਸਕੇ।

ਮੁੱਖ ਮੰਤਰੀ ਨੇ ਅਜਿਹੇ ਸਬ-ਡਵੀਜ਼ਨ ਦੇ ਡੀ.ਐਸ.ਪੀ. ਅਤੇ ਐਸ.ਐਚ.ਓਜ਼ ਵਿਰੁੱਧ ਤੁਰੰਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਜਿਨਾਂ ਦੇ ਇਲਾਕਿਆਂ ਵਿੱਚ ਅਜਿਹੀ ਗਤੀਵਿਧੀਆਂ ਵਾਪਰਦੀਆਂ ਸਾਹਮਣੇ ਆਉਂਦੀਆਂ ਹਨ। ਉਨਾਂ ਕਿਹਾ ਕਿ ਨਾਜਾਇਜ਼ ਸ਼ਰਾਬ ਕੱਢਣ/ਤਸਕਰੀ ਕਰਨ/ਵੇਚਣ ਆਦਿ ਨਾਲ ਸਬੰਧਤ ਕਿਸੇ ਵੀ ਤਰੀਕੇ ਨਾਲ ਗੈਰ-ਕਾਨੂੰਨੀ ਗਤੀਵਿਧੀ ਦਾ ਸਮਰਥਨ ਕਰਨ ਜਾਂ ਲਾਪਰਵਾਹੀ ਵਰਤਣ ਵਾਲੇ ਸਰਕਾਰੀ ਅਧਿਕਾਰੀਆਂ/ਕਰਮਚਾਰੀਆਂ ਵਿਰੁੱਧ ਵੀ ਸਖਤ ਕਾਰਵਾਈ ਦੇ ਆਦੇਸ਼ ਦਿੱਤੇ।

ਮੁੱਖ ਮੰਤਰੀ ਦੇ ਹੁਕਮਾਂ ’ਤੇ ਡੀ.ਜੀ.ਪੀ. ਦਿਨਕਰ ਗੁਪਤਾ ਨੇ ਸਾਰੇ ਪੁਲੀਸ ਕਮਿਸ਼ਨਰਾਂ ਅਤੇ ਜ਼ਿਲਾ ਪੁਲੀਸ ਮੁਖੀਆਂ ਨੂੰ 23 ਮਈ ਤੱਕ ਜ਼ਿਲਾ ਅਤੇ ਪੁਲੀਸ ਥਾਣੇ ਦੇ ਪੱਧਰ ’ਤੇ ਸ਼ਰਾਬ ਦੇ ਤਸਕਰਾਂ/ਸਪਲਾਈ ਕਰਨ ਵਾਲਿਆਂ/ਨਾਜਾਇਜ਼ ਸ਼ਰਾਬ ਕੱਢਣ ਵਾਲਿਆਂ ਦੀ ਪਛਾਣ ਕਰਨ ਲਈ ਲੋੜੀਂਦੀਆਂ ਹਦਾਇਤਾਂ ਜਾਰੀ ਕੀਤੀਆਂ ਹਨ। ਅਧਿਕਾਰੀਆਂ ਨੂੰ ਅਜਿਹੇ ਵਿਅਕਤੀਆਂ ਵਿਰੁੱਧ ਆਫਤ ਪ੍ਰਬੰਧਨ ਅਤੇ ਮਹਾਂਮਾਰੀ ਐਕਟ ਦੀਆਂ ਸਬੰਧਤ ਧਾਰਾਵਾਂ ਸਮੇਤ ਕਾਨੂੰਨੀ ਕਾਰਵਾਈ ਕਰਨ ਲਈ ਆਖਿਆ।

ਮੁੱਖ ਮੰਤਰੀ ਦੇ ਨਿਰਦੇਸ਼ਾਂ ਦੀ ਪੈਰਵੀ ਵਜੋਂ ਪੁਲੀਸ ਕਮਿਸ਼ਨਰਾਂ ਅਤੇ ਜ਼ਿਲਾ ਪੁਲੀਸ ਮੁਖੀਆਂ ਨੂੰ ਸਾਰੇ ਥਾਣਿਆਂ ਖਾਸਕਰ ਸਰਹੱਦਾਂ ਦੇ ਨਜ਼ਦੀਕੀ ਖੇਤਰਾਂ ਦੇ ਥਾਣਿਆਂ ਦੇ ਮੁਖੀਆਂ (ਐਸ.ਐਚ.ਓਜ਼) ਨੂੰ ਹਰ ਸਮੇਂ ਚੌਕਸ ਰਹਿਣ ਅਤੇ ਪੰਜਾਬ ਅੰਦਰ ਸ਼ਰਾਬ ਦੀ ਤਸਕਰੀ ਨੂੰ ਰੋਕਣ ਨੂੰ ਯਕੀਨੀ ਬਣਾਉਣ ਲਈ ਨਿਰਦੇਸ਼ ਦਿੱਤੇ ਗਏ ਹਨ।

ਡੀ.ਜੀ.ਪੀ ਨੇ ਦੱਸਿਆ ਕਿ ਸਾਰੇ ਪੁਲੀਸ ਕਮਿਸ਼ਨਰਾਂ ਅਤੇ ਜ਼ਿਲਾ ਪੁਲੀਸ ਮੁਖੀਆਂ ਨੂੰ ਕਿਹਾ ਗਿਆ ਹੈ ਕਿ ਉਹ ਅੰਤਰ-ਰਾਜੀ ਤਸਕਰੀ ਨੂੰ ਮੁਕੰਮਲ ਰੂਪ ਵਿੱਚ ਰੋਕਣ ਲਈ ਰੋਜ਼ਾਨਾ ਪੱਧਰ ‘ਤੇ ਨਿਗਰਾਨੀ ਕਰਨ। ਪੰਜਾਬ ਪੁਲੀਸ ਦੇ ਮੁਖੀ ਨੇ ਸਾਰੇ ਪੁਲੀਸ ਕਮਿਸ਼ਨਰਾਂ ਅਤੇ ਜ਼ਿਲਾ ਪੁਲੀਸ ਮੁਖੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਆਬਕਾਰੀ ਵਿਭਾਗ ਦੇ ਅਧਿਕਾਰੀਆਂ ਅਤੇ ਠੇਕਾ ਲਾਇਸੰਸਧਾਰਕਾਂ ਨਾਲ ਨਾਲ ਲਗਾਤਾਰ ਰਾਬਤੇ ਵਿਚ ਰਹਿ ਕੇ ਫੀਡਬੈਕ ਲੈਣ ਅਤੇ ਨਸ਼ਾ ਤਸਕਰਾਂ/ਸਪਲਾਈ ਕਰਨ ਵਾਲਿਆਂ/ਨਾਜਾਇਜ਼ ਸ਼ਰਾਬ ਕੱਢਣ ਵਾਲਿਆਂ ਨੂੰ ਨੱਥ ਪਾਉਣ ਲਈ ਪੂਰੀ ਮੁਸਤੈਦੀ ਤੇ ਸੰਜੀਦਗੀ ਨਾਲ ਯਤਨ ਕਰਨ। ਡੀ.ਜੀ.ਪੀ ਨੇ ਚੇਤਾਵਨੀ ਦਿੱਤੀ ਕਿ ਇਸ ਵਿਚ ਕਿਸੇ ਪ੍ਰਕਾਰ ਦੀ ਅਸਫਲਤਾ ਨੂੰ ਗੰਭੀਰਤਾ ਨਾਲ ਲਿਆ ਜਾਵੇਗਾ।

Published by:Ashish Sharma
First published:

Tags: Alcohol, Captain Amarinder Singh, Chief Minister, DGPs, Illegal liquor, Punjab, Punjab Police