Home /News /punjab /

ਅਕਾਲ ਤਖ਼ਤ 'ਤੇ ਪੇਸ਼ ਹੋ ਕੇ ਮੁਆਫ਼ੀ ਮੰਗਣ ਮੁੱਖ ਮੰਤਰੀ ਭਗਵੰਤ ਮਾਨ: ਸੁਖਬੀਰ

ਅਕਾਲ ਤਖ਼ਤ 'ਤੇ ਪੇਸ਼ ਹੋ ਕੇ ਮੁਆਫ਼ੀ ਮੰਗਣ ਮੁੱਖ ਮੰਤਰੀ ਭਗਵੰਤ ਮਾਨ: ਸੁਖਬੀਰ

ਸੁਖਬੀਰ ਸਿੰਘ ਬਾਦਲ (file photo)

ਸੁਖਬੀਰ ਸਿੰਘ ਬਾਦਲ (file photo)

ਦੱਸ ਦਈਏ ਕਿ ਸ੍ਰੀ ਅਕਾਲ ਤਖਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਅਲਟੀਮੇਟਮ ਦਿੱਤੇ ਜਾਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਜਥੇਦਾਰ ਪੰਜਾਬ ਦੇ ਹਸਦੇ-ਵਸਦੇ ਲੋਕਾਂ ਨੂੰ ਨਾ ਭੜਕਾਉਣ। ਮੁੱਖ ਮੰਤਰੀ ਨੇ ਟਵੀਟ ਕਰਕੇ ਕਿਹਾ, ‘ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਜੀ, ਸਭ ਨੂੰ ਪਤਾ ਹੈ ਤੁਸੀਂ ਅਤੇ ਐੱਸਜੀਪੀਸੀ ਬਾਦਲਾਂ ਦਾ ਪੱਖ ਪੂਰਦੇ ਰਹੇ ਹੋ।

ਹੋਰ ਪੜ੍ਹੋ ...
  • Share this:

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਬੰਧੀ ਕੀਤੀ ਟਿੱਪਣੀ ਦਾ ਵਿਰੋਧ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਤੁਰਤ ਮੁਆਫੀ ਮੰਗਣ।

ਉਨ੍ਹਾਂ ਕਿਹਾ ਕਿ ਹਾਲੇ ਵੀ ਸਮਾਂ ਹੈ ਕਿ ਭਗਵੰਤ ਮਾਨ ਬਿਨਾਂ ਦੇਰੀ ਤੇ ਬਿਨਾਂ ਸ਼ਰਤ ਤੋਂ ਸ੍ਰੀ ਅਕਾਲ ਤਖਤ ਸਾਹਿਬ ’ਤੇ ਪੇਸ਼ ਹੋ ਕੇ ਮੁਆਫ਼ੀ ਮੰਗ ਲੈਣ।

ਜੇਕਰ ਉਹ ਮੁਆਫੀ ਨਹੀਂ ਮੰਗਦੇ ਤਾਂ ਇਸ ਦਾ ਹਸ਼ਰ ਉਹ ਹੀ ਹੋਵੇਗਾ, ਜੋ ਸਿੱਖ ਇਤਿਹਾਸ ’ਚ ਗੁਰੂ ਘਰ ਨਾਲ ਖਾਸ ਕਰਕੇ ਖ਼ਾਲਸਾ ਪੰਥ ਦੀ ਸਰਵਉੱਚ ਸੰਸਥਾ ਅਤੇ ਛੇਵੇਂ ਪਾਤਸ਼ਾਹ ਵੱਲੋਂ ਬਖ਼ਸ਼ੇ ਮੀਰੀ ਮੀਰੀ ਦੇ ਸਰਵਉੱਚ ਅਸਥਾਨ ਸ੍ਰੀ ਅਕਾਲ ਤਖ਼ਤ ਸਾਹਿਬ ਵਿਰੁੱਧ ਜੰਗ ਛੇੜਣ ਵਾਲਿਆਂ ਦਾ ਹੁੰਦਾ ਆਇਆ ਹੈ।

ਦੱਸ ਦਈਏ ਕਿ ਸ੍ਰੀ ਅਕਾਲ ਤਖਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਅਲਟੀਮੇਟਮ ਦਿੱਤੇ ਜਾਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਜਥੇਦਾਰ ਪੰਜਾਬ ਦੇ ਹਸਦੇ-ਵਸਦੇ ਲੋਕਾਂ ਨੂੰ ਨਾ ਭੜਕਾਉਣ। ਮੁੱਖ ਮੰਤਰੀ ਨੇ ਟਵੀਟ ਕਰਕੇ ਕਿਹਾ, ‘ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਜੀ, ਸਭ ਨੂੰ ਪਤਾ ਹੈ ਤੁਸੀਂ ਅਤੇ ਐੱਸਜੀਪੀਸੀ ਬਾਦਲਾਂ ਦਾ ਪੱਖ ਪੂਰਦੇ ਰਹੇ ਹੋ।

ਇਤਿਹਾਸ ਦੇਖੋ, ਕਈ ਜਥੇਦਾਰਾਂ ਨੂੰ ਬਾਦਲਾਂ ਨੇ ਆਪਣੇ ਸੁਆਰਥ ਲਈ ਵਰਤਿਆ। ਚੰਗਾ ਹੁੰਦਾ ਜੇ ਤੁਸੀਂ ਅਲਟੀਮੇਟਮ ਬੇਅਦਬੀ ਅਤੇ ਗਾਇਬ ਹੋਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪਾਂ ਲਈ ਜਾਰੀ ਕਰਦੇ, ਨਾ ਕਿ ਹਸਦੇ-ਵਸਦੇ ਲੋਕਾਂ ਨੂੰ ਭੜਕਾਉਣ ਲਈ।’

ਜ਼ਿਕਰਯੋਗ ਹੈ ਕਿ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਮਗਰੋਂ ਪੰਜਾਬ ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤੇ ਨੌਜਵਾਨਾਂ ਦੇ ਮਾਮਲੇ ’ਤੇ ਬੀਤੇ ਦਿਨੀਂ ਇਕੱਤਰਤਾ ਸੱਦੀ ਸੀ ਤੇ ਪੰਜਾਬ ਸਰਕਾਰ ਨੂੰ 24 ਘੰਟਿਆਂ ਅੰਦਰ ਸਾਰੇ ਨੌਜਵਾਨ ਰਿਹਾਅ ਕਰਨ ਦਾ ਅਲਟੀਮੇਟਮ ਦਿੱਤਾ ਸੀ। ਅਜਿਹਾ ਨਾ ਹੋਣ ’ਤੇ ਖ਼ਾਲਸਾ ਵਹੀਰ ਸ਼ੁਰੂ ਕਰਨ ਦਾ ਵੀ ਐਲਾਨ ਕੀਤਾ ਸੀ।

Published by:Gurwinder Singh
First published:

Tags: Akal takht, Bhagwant Mann, Sukhbir singh Badal